Home >>Punjab

Barnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ

Barnala News: ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 'ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

Advertisement
Barnala News: ਬਰਨਾਲਾ ਵਿੱਚ ਬੱਸ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਦੋ ਨੌਜਵਾਨਾਂ ਦੀ ਹੋਈ ਮੌਤ
Manpreet Singh|Updated: Nov 14, 2024, 04:53 PM IST
Share

Barnala News(ਦਵਿੰਦਰ ਸ਼ਰਮਾ): ਬਰਨਾਲਾ ਦੇ ਲੁਧਿਆਣਾ ਸਟੇਟ ਹਾਈਵੇ 'ਤੇ ਨਿੱਜੀ ਕੰਪਨੀ ਦੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਾਈਕ ਉੱਤੇ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਦੋਵੇਂ ਨੌਜਵਾਨਾਂ ਦੀ ਪਹਿਚਾਣ ਪ੍ਰਿਤਪਾਲ ਸਿੰਘ ਅਤੇ ਸੁਰਿੰਦਰ ਸਿੰਘ ਉਮਰ ਕਰੀਬ 20-21 ਸਾਲ ਪਿੰਡ ਭਦੌੜ ਦੇ ਵਜੋਂ ਹੋਈ ਹੈ, ਫਿਲਹਾਲ ਪੁਲਿਸ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਹੀ ਕੋਈ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਮੌਕੇ 'ਤੇ ਡਿਊਟੀ ਕਰ ਰਹੇ ਥਾਣਾ ਬੱਸ ਸਟੈਂਡ ਪੁਲਿਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲ ਨੰਬਰ ਪੀਬੀ 19ਬੀ 0845 'ਤੇ ਸਵਾਰ ਹੋ ਕੇ ਤਰਕਸ਼ੀਲ ਚੌਕ ਵੱਲ ਜਾ ਰਹੇ ਸਨ ਤਾਂ ਅਚਾਨਕ ਇੱਕ ਪ੍ਰਾਈਵੇਟ ਬੱਸ ਨੰਬਰ ਪੀਬੀ 03ਏਪੀ 9972 ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ: Faridkot News: ਐਨਆਈਏ ਟੀਮ ਗੁਰਪ੍ਰੀਤ ਹਰੀਨੋਂ ਕਤਲ ਕਾਂਡ 'ਚ ਗ੍ਰਿਫ਼ਤਾਰ ਸ਼ੂਟਰਾਂ ਕੋਲੋਂ ਪੁੱਛਗਿੱਛ ਲਈ ਪੁੱਜੀ

 

ਉਨ੍ਹਾਂ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਰੂਮ ਵਿੱਚ ਲਿਆਂਦਾ ਗਿਆ ਜਿੱਥੇ ਡਾਕਟਰਾਂ ਦੀ ਟੀਮ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਸੀ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਜਾ ਰਹੀ ਹੈ। ਗਲਤ ਸਾਈਡ ਤੇ ਮੋਟਰਸਾਈਕਲ ਨੂੰ ਟੱਕਰ ਮਾਰਨ ਵਾਲੀ ਬੱਸ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ, ਫਿਲਹਾਲ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Punjab News: ਸਥਾਨਕ ਸਰਕਾਰਾਂ ਮੰਤਰੀ ਨੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਕੀਤੀ ਸਮੀਖਿਆ ਮੀਟਿੰਗ

Read More
{}{}