Prem Singh Chandumajra News (ਬਿਮਲ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ ਤੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਨੇ ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਉਤੇ ਸ਼ਬਦੀ ਹਮਲੇ ਕੀਤੇ।
ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਚੋਣਾਂ ਵਿੱਚ ਕਿੰਗ ਮੇਕਰ ਦਾ ਰੋਲ ਅਦਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਮੈਨੀਫੈਸਟੋ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਦੀ ਮਤੇ ਦੀ ਗੱਲ ਕੀਤੀ ਹੈ ਜੋ ਕਿ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰਦਾ ਹੈ। ਸੱਤਾ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਆ ਚੁੱਕੀ ਹੈ। ਬਾਕੀਆਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਨਾਲ ਰਲ ਕੇ ਚੋਣਾਂ ਲੜ ਰਹੀ ਹੈ ਤੇ ਪੰਜਾਬ ਵਿੱਚ ਅਲੱਗ-ਅਲੱਗ ਮਗਰ ਲੋਕ ਇਨ੍ਹਾਂ ਦੀ ਇਸ ਚਾਲ ਨੂੰ ਸਮਝਦੇ ਹਨ।
ਚੰਦੂਮਾਜਰਾ ਨੇ ਵਿਰੋਧੀ ਪਾਰਟੀਆਂ ਤੇ ਤਿੱਖੇ ਸ਼ਬਦੀ ਵਾਰ ਕੀਤੇ ਉਥੇ ਹੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਅਨੰਦਪੁਰ ਸਾਹਿਬ ਦੀ ਸੀਟ ਨੂੰ ਬੋਲੀ ਉਤੇ ਲਗਾਇਆ ਹੋਇਆ ਹੈ ਜਿਹੜਾ ਵੀ ਵਿਅਕਤੀ ਇਸ ਸੀਟ ਦੇ ਵੱਧ ਪੈਸੇ ਦੇਵੇਗਾ ਉਸ ਨੂੰ ਅਨੰਦਪੁਰ ਸਾਹਿਬ ਤੋਂ ਕਾਂਗਰਸ ਉਮੀਦਵਾਰ ਬਣਾਵੇਗੀ।
ਅਕਾਲੀ ਦਲ ਨੇ ਭਾਵੇਂ ਪਹਿਲਾਂ ਭਾਜਪਾ ਫਿਰ ਬਹੁਜਨ ਸਮਾਜ ਪਾਰਟੀ ਨਾਲ ਗਠਜੋੜ ਕਰਕੇ ਇਲੈਕਸ਼ਨ ਲੜੇ ਹੋਣ ਪਰ ਹੁਣ ਅਕਾਲੀ ਦਲ ਪੰਜਾਬ ਦੀ ਜਨਤਾ ਨਾਲ ਗਠਜੋੜ ਕਰਕੇ ਇਲੈਕਸ਼ਨ ਲੜ ਰਿਹਾ, ਜਿਸ ਵਿੱਚ ਅਕਾਲੀ ਦਲ ਕਿੰਗ ਮੇਕਰ ਦਾ ਰੋਲ ਅਦਾ ਕਰੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੇ ਵਿੱਚ ਪ੍ਰਾਈਵੇਟ ਕਾਰਪੋਰੇਟ ਘਰਾਣਿਆਂ ਦੇ ਹੱਥ ਵਿੱਚ ਦੇ ਦਿੱਤਾ ਹੈ ਅਤੇ ਕਿਸਾਨ ਮਾਰੂ ਨੀਤੀਆਂ ਲਿਆ ਕੇ ਕਿਸਾਨਾਂ ਨਾਲ ਧੱਕਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਨੂੰ ਸਿਰਫ ਵੰਡਿਆ ਹੈ ਅਤੇ ਇਸ ਦੇ ਆਗੂਆਂ ਵੱਲੋਂ ਦਲ ਬਦਲੇ ਗਏ ਹਨ।
ਇਸ ਮੌਕੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੇ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦੇਣਗੇ ਤਾਂ ਉਹ ਇੰਟਰਨੈਸ਼ਨਲ ਏਅਰਪੋਰਟ ਮੋਹਾਲੀ ਵਿੱਚ ਕਾਰਗੋ ਟਰਮੀਨਲ ਸ਼ੁਰੂ ਕਰਾਵਾਂਗੇ, ਜਿਸ ਰਾਹੀਂ ਵਿਦੇਸ਼ਾਂ ਨੂੰ ਦੁੱਧ, ਆਂਡਾ, ਸਬਜ਼ੀਆਂ, ਫਲ, ਮੀਟ, ਫੁੱਲ ਆਦਿ ਸਪਲਾਈ ਕੀਤੀ ਜਾਏਗੀ।
ਇਸ ਨਾਲ ਸਾਡੇ ਇੱਥੇ ਵਪਾਰਕ ਵਾਧਾ ਹੋਵੇਗਾ ਉਨ੍ਹਾਂ ਨੇ ਕਿਹਾ ਕਿ ਅੱਜ ਇੰਝ ਲੱਗਦਾ ਹੈ ਜਿਵੇਂ ਪੰਜਾਬ ਦੇ ਲੋਕ ਅਕਾਲੀ ਦਲ ਦੇ ਨਾਲ ਆ ਕੇ ਖੜ੍ਹੇ ਹੋ ਗਏ ਹੋਣ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਤੇ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੋਈ ਖੜ੍ਹਿਆ ਤਾਂ ਉਹ ਸਿਰਫ ਤਾਂ ਸਿਰਫ ਸ਼੍ਰੋਮਣੀ ਅਕਾਲੀ ਦਲ ਖੜ੍ਹਿਆ ਹੈ।
ਇਹ ਵੀ ਪੜ੍ਹੋ : Kisan Andolan 2 Updates: ਸ਼ੰਭੂ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਪੱਕਾ ਮੋਰਚਾ! 73 ਟਰੇਨਾਂ ਰੱਦ, 50 ਟਰੇਨਾਂ ਦੇ ਬਦਲੇ ਜਾਣਗੇ ਰੂਟ