Mansa News: ਮਾਨਸਾ ਵਿੱਚ ਕਿਸਾਨਾਂ ਵੱਲੋਂ ਕੋਟ ਧਰਮੂ ਚੌਂਕੀ ਦੇ ਬਾਹਰ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਦੇਰ ਰਾਤ ਘਰਾਂ ਵਿੱਚੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇ ਜਦੋਂ ਤੱਕ ਇਨ੍ਹਾਂ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ।
ਚੰਡੀਗੜ੍ਹ ਵਿੱਚ ਪੰਜ ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਧਰਨੇ ਪ੍ਰਦਰਸ਼ਨ ਤੋਂ ਪਹਿਲਾਂ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪੁਲਿਸ ਵੱਲੋਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਦੋਂ ਕਿ ਮਾਨਸਾ ਜ਼ਿਲ੍ਹੇ ਵਿੱਚ ਵੀ 40 ਦੇ ਕਰੀਬ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਵੱਖ-ਵੱਖ ਥਾਣਿਆਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ।
ਮਾਨਸਾ ਦੇ ਪਿੰਡ ਭੈਣੀ ਬਾਘਾ ਤੋਂ ਕਿਸਾਨ ਨੇਤਾ ਰਾਮ ਸਿੰਘ ਭੈਣੀਬਾਘਾ, ਮੱਖਣ ਸਿੰਘ ਭੈਣੀ ਬਾਘਾ ਗੋਰਾ ਸਿੰਘ ਭੈਣੀ ਬਾਘਾ ਭੋਲਾ ਸਿੰਘ ਸਮਾਉ ਲਛਮਣ ਸਿੰਘ ਬੋਗ ਸਿੰਘ ਮਾਨਸਾ ਦਲਜੀਤ ਸਿੰਘ ਮਾਨਸਾ ਇਕਬਾਲ ਸਿੰਘ ਮਾਨਸਾ ਸਮੇਤ ਵੱਖ-ਵੱਖ ਥਾਣਿਆਂ ਵਿੱਚ ਕਿਸਾਨ ਆਗੂਆਂ ਨੂੰ ਨਜ਼ਰਬੰਦ ਕੀਤਾ ਗਿਆ। ਜ਼ਿਲ੍ਹੇ ਦੇ ਪਿੰਡ ਕੋਟ ਧਰਮੂ ਦੀ ਪੁਲਿਸ ਚੌਂਕੀ ਦੇ ਬਾਹਰ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਵੱਲੋਂ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।
ਕਿਸਾਨ ਆਗੂ ਭਾਨ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਧਰਨੇ ਵਿੱਚ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਦੀ ਕਿਸਾਨ ਆਗੂਆਂ ਦੇ ਨਾਲ ਮੀਟਿੰਗ ਬੇਸਿੱਟਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਵਿੱਚ 5 ਮਰਚ ਨੂੰ ਹਰ ਹਾਲਤ ਵਿੱਚ ਕਿਸਾਨ ਪਹੁੰਚਣਗੇ ਤੇ ਕਿਸਾਨਾਂ ਵੱਲੋਂ ਚੰਡੀਗੜ੍ਹ ਵਿੱਚ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Tehsildar Strike: ਹੜਤਾਲ ਉਤੇ ਗਏ ਤਹਿਸੀਲਦਾਰਾਂ ਉਤੇ ਸੀਐਮ ਮਾਨ ਦਾ ਐਕਸ਼ਨ; ਕਿਹਾ ਸਮੂਹਿਕ ਛੁੱਟੀ ਮੁਬਾਰਕ
ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਏ ਗਏ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇ ਜਲਦ ਹੀ ਕਿਸਾਨ ਆਗੂਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਵੱਡੀ ਤਾਦਾਦ ਵਿੱਚ ਕਿਸਾਨ ਪੁਲਿਸ ਥਾਣਿਆਂ ਦੇ ਬਾਹਰ ਧਰਨੇ ਪ੍ਰਦਰਸ਼ਨ ਜਾਰੀ ਰੱਖਣਗੇ।
ਇਹ ਵੀ ਪੜ੍ਹੋ : Hoshiarpur News: ਅਰਵਿੰਦ ਕੇਜਰੀਵਾਲ ਵਿਪਾਸਨਾ ਵਿੱਚ ਹੋਣਗੇ ਲੀਨ; 10 ਦਿਨ ਹੁਸ਼ਿਆਰਪੁਰ ਵਿੱਚ ਬਿਤਾਉਣਗੇ