Amritsar News (ਭਰਤ ਸ਼ਰਮਾ): ਅੰਮ੍ਰਿਤਸਰ ਦੇ ਹਾਲ ਬਾਜ਼ਾਰ ਬਿਜਲੀ ਘਰ ਦੇ ਬਾਹਰ ਸੁਲਤਾਨਵਿੰਡ ਮੰਦਰ ਵਾਲੇ ਬਾਜ਼ਾਰ ਦੇ ਇਲਾਕੇ ਦੇ ਲੋਕਾਂ ਵੱਲੋਂ ਪਾਵਰਕਾਮ ਦੇ ਅਧਿਕਾਰੀਆਂ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਧਰਨਾ ਦੇਣ ਵਾਲੇ ਲੋਕਾਂ ਦਾ ਕਹਿਣਾ ਸੀ ਕਿ ਪਾਵਰਕਾਮ ਵਾਲੇ ਚੈਕਿੰਗ ਦੇ ਨਾਂ ਉਤੇ ਘਰਾਂ ਵਿੱਚ ਵੜ ਕੇ ਨਾਜਾਇਜ਼ ਤੰਗ ਪਰੇਸ਼ਾਨ ਕਰਦੇ ਹਨ ਜਿਸਦੇ ਚੱਲਦੇ ਅੱਜ ਇੱਥੇ ਮਜਬੂਰਨ ਧਰਨਾ ਲਗਾ ਰਹੇ ਹਨ।
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇੱਕ ਐਸਡੀਓ ਤੇ ਕੁਝ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਘਰ ਵਿੱਚ ਚੈਕਿੰਗ ਕੀਤੀ ਗਈ ਅਤੇ ਬਿਨਾਂ ਵਜ੍ਹਾ ਘਰ ਦੀਆਂ ਔਰਤਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਧੱਕੇ ਵੀ ਮਾਰੇ ਗਏ। ਉਨ੍ਹਾਂ ਨੇ ਕਿਹਾ ਕਿ ਘਰ ਕੋਈ ਵੀ ਕੁੰਡੀ ਨਹੀਂ ਲੱਗੀ ਹੋਈ ਸੀ ਤੇ ਨਾ ਹੀ ਉਨ੍ਹਾਂ ਕੋਈ ਤਾਰ ਕਿਤੇ ਪਾਈ ਹੋਈ ਸੀ।
ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਮੀਟਰ ਵਿੱਚੋਂ ਇੱਕ ਤਾਰ ਮੰਦਰ ਨੂੰ ਜਾ ਰਹੀ ਸੀ ਜਿਹੜੀ ਪਾਵਰਕਾਮ ਦੇ ਅਧਿਕਾਰੀਆਂ ਵੱਲੋਂ ਕੱਟ ਦਿੱਤੀ ਗਈ ਜਦੋਂ ਉਹ ਇਸ ਖਿਲਾਫ ਬੋਲੇ ਤਾਂ ਮੁਲਾਜ਼ਮਾਂ ਵੱਲੋਂ ਪੁਲਿਸ ਪ੍ਰਸ਼ਾਸਨ ਨੂੰ ਸੱਦਿਆ ਗਿਆ ਜਦੋਂ ਪੁਲਿਸ ਮੁਲਾਜ਼ਮ ਉਥੇ ਪੁੱਜੇ ਤਾਂ ਉਨ੍ਹਾਂ ਨੇ ਸਾਰੀ ਜਾਂਚ ਕੀਤੀ ਤਾਂ ਉਨ੍ਹਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਕਸੂਰਵਾਰ ਪਾਇਆ।
ਉਨ੍ਹਾਂ ਨੇ ਕਿਹਾ ਕਿ ਬਿਨਾਂ ਕਿਸੇ ਵਜ੍ਹਾ ਤੋਂ ਕਿਸੇ ਘਰ ਦੀ ਤੁਸੀਂ ਤਾਰ ਨਹੀਂ ਕੱਟ ਸਕਦੇ ਜਿਸ ਤੋਂ ਬਾਅਦ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਭਾਰੀ ਜੁਰਮਾਨਾ ਪਾ ਕੇ ਬਿੱਲ ਭੇਜੇ ਗਏ ਜਿਸ ਦੇ ਵਿਰੋਧ ਵਿੱਚ ਅੱਜ ਇੱਥੇ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਪਾਵਰਕਾਮ ਦੇ ਅਧਿਕਾਰੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਖਿਲਾਫ਼ ਸਖਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਹ ਵੀ ਪੜ੍ਹੋ : Ratan Tata: ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦਾ ਹੋਇਆ ਦਿਹਾਂਤ, 86 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
ਉੱਥੇ ਹੀ ਮੌਕੇ ਉਤੇ ਆਏ ਐਸਡੀਓ ਸਾਹਿਬ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਮਾਲ ਮੰਡੀ ਇਲਾਕੇ ਦੇ ਲੋਕ ਹਨ ਜਿਨ੍ਹਾਂ ਵੱਲੋਂ ਉਥੋਂ ਦੇ ਐਸਡੀਓ ਖਿਲਾਫ਼ ਧਰਨਾ ਲਗਾਇਆ ਗਿਆ ਹੈ। ਉਨ੍ਹਾਂ ਨੇ ਇਨ੍ਹਾਂ ਦਾ ਮੰਗ ਪੱਤਰ ਲੈ ਕੇ ਆਪਣੇ ਐਕਸੀਅਨ ਤੇ ਉਚ ਅਧਿਕਾਰੀਆਂ ਨੂੰ ਦੇ ਦਵਾਂਗੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Navratri 2024 Day 8: ਨਵਰਾਤਰੀ ਦੇ ਅੱਠਵੇਂ ਦਿਨ ਮਾਂ ਮਹਾਗੌਰੀ ਦੇ ਇਨ੍ਹਾਂ ਮੰਤਰਾਂ ਦਾ ਜਾਪ ਕਰੋ, ਜ਼ਿੰਦਗੀ ਦੇ ਸਾਰੇ ਦੁੱਖ ਹੋ ਜਾਣਗੇ ਦੂਰ!