Fatehgarh News (ਜਗਮੀਤ ਸਿੰਘ): ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਲੈਂਡ ਪੂਲਿੰਗ ਦੇ ਮਾਮਲੇ ਨੂੰ ਲੈਕੇ ਬੱਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੁਲਾਕਾਤ ਕਰਨੀ ਸੀ। ਇਸ ਤੋਂ ਪਹਿਲਾਂ ਹੀ ਪੁਲਿਸ ਵੱਲੋਂ ਕੁਝ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਜਿਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਵੱਡੀ ਗਿਣਤੀ ਵਿੱਚ ਇਕੱਠੇ ਹੋਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਚੱਲੇਗਾ ਜਦੋਂ ਤੱਕ ਗ੍ਰਿਫਤਾਰ ਕੀਤੇ ਹੋਏ ਕਿਸਾਨ ਨੂੰ ਨਹੀਂ ਛੱਡਿਆ ਜਾਂਦਾ।
ਯੂਨੀਅਨ ਦੇ ਜਨਰਲ ਸਕੱਤਰ ਕਾਕਾ ਸਿੰਘ ਕੋਟਲਾ ਤੇ ਸੀਨੀਅਰ ਮੀਤ ਪ੍ਰਧਾਨ ਭਾਰਤੀ ਕਿਸਾਨ ਸਿੱਧੂਪੁਰ ਜਸਵੀਰ ਸਿੰਘ ਨੇ ਕਿਹਾ ਕਿ ਲੈਂਡ ਪੂਲਿੰਗ ਦੀ ਪਾਲਿਸੀ ਤਹਿਤ 35 ਹਜ਼ਾਰ ਏਕੜ ਜ਼ਮੀਨ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਰਕਾਰ ਵੱਲੋਂ ਐਕਵਾਇਰ ਕੀਤੀ ਜਾਣੀ ਹੈ। ਇਸ ਨੂੰ ਲੈ ਕੇ ਕਰੀਬ ਡੇਢ ਮਹੀਨਾ ਪਹਿਲਾਂ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਨੇ ਵਿਸ਼ਵਾਸ ਦਵਾਇਆ ਸੀ ਕਿ ਸੈਸ਼ਨ ਵਿੱਚ ਲੈਂਡ ਪੂਲਿੰਗ ਦੇ ਮਾਮਲੇ ਨੂੰ ਲੈ ਕੇ ਗੱਲ ਉਠਾਈ ਜਾਵੇਗੀ ਪ੍ਰੰਤੂ ਬੀਤੇ ਦਿਨ ਕਿਸਾਨਾਂ ਨੂੰ ਪਿੰਡ ਅਬਦੁੱਲਾਪੁਰ ਵਿੱਚ ਲੈਂਡ ਪੂਲਿੰਗ ਦੀ ਨੀਤੀ ਨੂੰ ਲੈ ਕੇ ਵਿਧਾਇਕ ਨਾਲ ਮੁਲਾਕਾਤ ਕਰਨੀ ਸੀ।
ਇਹ ਵੀ ਪੜ੍ਹੋ : Golden Temple Threat: ਸ੍ਰੀ ਦਰਬਾਰ ਸਾਹਿਬ ਨੂੰ ਅੱਜ ਫਿਰ ਆਈ ਧਮਕੀ ਭਰੀ ਈਮੇਲ; ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕੀਤੀ ਪੁਸ਼ਟੀ
ਇਸ ਦੌਰਾਨ ਪੁਲਿਸ ਵੱਲੋਂ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਨ੍ਹਾਂ ਦੇ ਸਾਥੀਆਂ ਨੂੰ ਛੱਡਿਆ ਜਾਵੇ ਤੇ ਲੈਂਡ ਪੂਲਿੰਗ ਪਾਲਿਸੀ ਉਤੇ ਰੋਕ ਲਗਾਈ ਜਾਵੇ।
ਇਹ ਵੀ ਪੜ੍ਹੋ : Naib Tehsildar Suspend: ਪੰਜਾਬ ਸਰਕਾਰ ਦਾ ਰਿਸ਼ਵਤਖੋਰੀ ਖਿਲਾਫ਼ ਵੱਡਾ ਐਕਸ਼ਨ; ਨਾਇਬ ਤਹਿਸੀਲਦਾਰ ਸਸਪੈਂਡ