Home >>Punjab

ਡਾ. ਅੰਬੇਡਕਰ ਦੀ ਮੂਰਤੀ ਤੋੜੇ ਜਾਣ ਦਾ ਰੋਸ, ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਬੰਦ ਦੀ ਕਾਲ

Punjab Bandh: ਦਲਿਤ ਭਾਈਚਾਰੇ ਵੱਲੋਂ ਅੱਜ ਅੰਮ੍ਰਿਤਸਰ, ਫਗਵਾੜਾ ਅਤੇ ਪੰਜਾਬ ਵਿਚ ਹੋਰ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ 28 ਜਨਵਰੀ ਕੱਲ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰ, ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ।  

Advertisement
ਡਾ. ਅੰਬੇਡਕਰ ਦੀ ਮੂਰਤੀ ਤੋੜੇ ਜਾਣ ਦਾ ਰੋਸ, ਪੰਜਾਬ ਦੇ ਕਈ ਜ਼ਿਲ੍ਹਿਆ ਵਿੱਚ ਬੰਦ ਦੀ ਕਾਲ
Manpreet Singh|Updated: Jan 27, 2025, 09:28 PM IST
Share

Punjab Bandh: ਅੰਮ੍ਰਿਤਸਰ ਵਿਖੇ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦਾ ਮੁੱਦਾ ਗਰਮਾਉਂਦਾ ਜਾ ਰਿਹਾ ਹੈ। ਇਸ ਗੰਭੀਰ ਮੁੱਦੇ ਕਾਰਨ ਅੱਜ ਜਿੱਥੇ ਅੰਮ੍ਰਿਤਸਰ 'ਚ ਬੰਦ ਦੀ ਕਾਲ ਰਹੀ, ਉੱਥੇ ਹੀ ਦਲਿਤ ਭਾਈਚਾਰੇ ਵੱਲੋਂ ਭਲਕੇ ਜਲੰਧਰ ਤੇ ਲੁਧਿਆਣਾ ਸ਼ਹਿਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਹੈ। ਦਲਿਤ ਭਾਈਚਾਰੇ ਵੱਲੋਂ ਅੱਜ ਅੰਮ੍ਰਿਤਸਰ, ਫਗਵਾੜਾ ਅਤੇ ਪੰਜਾਬ ਵਿਚ ਹੋਰ ਕਈ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵੱਲੋਂ 28 ਜਨਵਰੀ ਕੱਲ ਨੂੰ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰ, ਜਲੰਧਰ ਅਤੇ ਲੁਧਿਆਣਾ ਵਿਚ ਬੰਦ ਦੀ ਕਾਲ ਦਿੱਤੀ ਗਈ ਹੈ।

 

ਹੁਣ ਜਦੋਂ ਇਹ ਮੁੱਦਾ ਭਖਦਾ ਜਾ ਰਿਹਾ ਹੈ ਤਾਂ ਹੁਣ ਮੋਗਾ, ਨਵਾਂਸ਼ਹਿਰ, ਫਗਵਾੜਾ ਤੇ ਹੁਸ਼ਿਆਰਪਰ 'ਚ ਵੀ ਵਾਲਮੀਕਿ ਸਮਾਜ ਤੇ ਦਲਿਤ ਸਮਾਜ ਵੱਲੋਂ ਭਲਕੇ ਬੰਦ ਦਾ ਸੱਦਾ ਦੇ ਦਿੱਤਾ ਗਿਆ ਹੈ। ਇਸ ਬਾਰੇ ਮੋਗਾ ਨਗਰ ਨਿਗਮ ਵੱਲੋਂ ਇਕ ਪੱਤਰ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਭਲਕੇ ਮੋਗਾ 'ਚ ਦਲਿਤ ਭਾਈਚਾਰੇ ਦੀਆਂ ਸਾਰੀਆਂ ਸਰਕਾਰੀ ਤੇ ਗ਼ੈਰ ਸਰਕਾਰੀ ਜਥੇਬੰਦੀਆਂ ਵੱਲੋਂ ਭਲਕੇ ਮੋਗਾ ਬੰਦ ਦਾ ਐਲਾਨ ਕੀਤਾ ਗਿਆ ਹੈ।

ਹਾਲਾਂਕਿ ਇਸ ਪੱਤਰ ਅਨੁਸਾਰ ਮੈਡੀਕਲ ਸਟੋਰ, ਹਸਪਤਾਲ ਤੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ। ਇਸ ਦੌਰਾਨ ਬਾਜ਼ਾਰਾਂ 'ਚ ਲਾਊਡਸਪੀਕਰਾਂ 'ਤੇ ਅਨਾਊਂਸਮੈਂਟਾਂ ਕਰ ਕੇ ਸਾਰੇ ਵਪਾਰੀ ਵਰਗ ਤੋਂ ਬੰਦ 'ਚ ਸਹਿਯੋਗ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। 

 

 

Read More
{}{}