PRTC Bus Strike: ਪੀਆਰਟੀਸੀ ਬੱਸ ਮੁਲਾਜ਼ਮਾਂ ਨੇ ਤਨਖਾਹ ਨਾ ਮਿਲਣ ਦੇ ਰੋਸ ਵਜੋਂ ਪਟਿਆਲਾ ਬੱਸ ਅੱਡਾ ਬੰਦ ਕਰਕੇ 10 ਤੋਂ 12 (2 ਘੰਟੇ ਲਈ) ਹੜਤਾਲ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਪੀਆਰਟੀਸੀ ਬੱਸ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਨੂੰ ਕਾਫੀ ਜ਼ਿਆਦਾ ਖੱਜਲ-ਖੁਆਰੀ ਦਾ ਸਾਹਮਣੇ ਕਰਨਾ ਪਿਆ।
ਵੱਡੀ ਗਿਣਤੀ ਵਿੱਚ ਲੋਕ ਵੱਖ-ਵੱਖ ਥਾਈਂ ਜਾਣ ਲਈ ਪਟਿਆਲਾ ਬੱਸ ਅੱਡੇ ਉਤੇ ਪੁੱਜੇ ਹੋਏ ਸਨ, ਇਸ ਹੜਤਾਲ ਕਾਰਨ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਾਬਿਲੇਗੌਰ ਹੈ ਕਿ ਮੁਲਾਜ਼ਮਾਂ ਨੇ ਸਰਕਾਰ ਨੂੰ ਸੋਮਵਾਰ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਤਨਖਾਹ ਨਹੀਂ ਆਈ, ਇਸ ਦੇ ਚੱਲਦੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ।
ਤਨਖਾਹ ਨਾ ਮਿਲਣ ਦੇ ਰੋਸ ਵਿਚ ਮੰਗਲਵਾਰ ਨੂੰ 2 ਘੰਟੇ (ਸਵੇਰੇ 10 ਵਜੇ ਤੋਂ 12 ਵਜੇ ਤੱਕ) ਪੀ. ਆਰ. ਟੀ. ਸੀ. ਨਾਲ ਜੁੜੇ ਬੱਸ ਸਟੈਂਡ ਬੰਦ ਰਹਿਣਗੇ। ਮੁਲਾਜ਼ਮ ਬੱਸ ਸਟੈਂਡ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕਰਨਗੇ। ਜੇ ਫਿਰ ਵੀ ਹੱਲ ਨਾ ਨਿਕਲਿਆ ਤਾਂ 19 ਜੂਨ ਨੂੰ ਬੱਸਾਂ ਦਾ ਚੱਕਾ ਜਾਮ ਹੋਵੇਗਾ।
ਇਹ ਵੀ ਪੜ੍ਹੋ : Jagraon Rain: ਭਾਰੀ ਬਾਰਿਸ਼ ਕਾਰਨ ਦਾਣਾ ਮੰਡੀ ਵਿੱਚ ਮੱਕੀ ਦੀ ਫ਼ਸਲ ਡੁੱਬੀ; ਕਿਸਾਨਾਂ ਨੂੰ ਭਾਰੀ ਨੁਕਸਾਨ
ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਬਿਨਾਂ ਤਨਖਾਹ ਮੁਲਾਜ਼ਮਾਂ ਨੂੰ ਘਰਾਂ ਦਾ ਖਰਚਾ ਕਰਨਾ ਔਖਾ ਹੋ ਰਿਹਾ ਹੈ। ਯੂਨੀਅਨ ਕਈ ਵਾਰ ਮੰਗ ਪੱਤਰ ਸੌਂਪ ਚੁੱਕੀ ਹੈ ਪਰ ਕੋਈ ਅਸਰ ਨਹੀਂ ਹੋਇਆ। ਹਰ ਮੀਟਿੰਗ ਵਿਚ ਭਰੋਸਾ ਦਿੱਤਾ ਗਿਆ ਪਰ ਕੋਈ ਹੱਲ ਨਹੀਂ ਨਿਕਲਆ। ਲਿਹਾਜ਼ਾ ਮਜਬੂਰਨ ਉਨ੍ਹਾਂ ਨੂੰ ਬੱਸ ਸਟੈਂਡ ਬੰਦ ਕਰਨ ਦਾ ਫ਼ੈਸਲਾ ਲੈਣਾ ਪਿਆ।
ਇਹ ਵੀ ਪੜ੍ਹੋ : Iran Israel War: ਭਾਰਤ ਨੇ ਤਹਿਰਾਨ 'ਚ ਰਹੇ ਆਪਣੇ ਨਾਗਰਿਕ ਲਈ ਜਾਰੀ ਕੀਤੀ ਐਡਵਾਇਜ਼ਰੀ; ਜਲਦ ਬਾਹਰ ਨਿਕਲਣ ਦੀ ਸਲਾਹ