Punjab Bus Strike: ਅੱਜ ਮਿਤੀ 8-3-2025 ਨੂੰ ਪੰਜਾਬ ਰੋਡਵੇਜ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਲੁਧਿਆਣੇ ਕੀਤੀ ਗਈ। ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਲੁਧਿਆਣੇ ਈਸੜੂ ਭਵਨ ਵਿੱਚ ਹੋਈ ਜਿਸ ਵਿੱਚ ਪਨਬਸ ਅਤੇ ਪੀਆਰਟੀਸੀ ਦੇ ਸਮੂਹ ਡਿੱਪੂਆਂ ਦੇ ਆਗੂ ਪ੍ਰਧਾਨ ਸੈਕਟਰੀ ਵੱਲੋਂ ਮੀਟਿੰਗ ਵਿੱਚ ਹਿੱਸਾ ਲਿਆ ਗਿਆ ਜਿਸ ਵਿੱਚ ਸੂਬਾ ਸੰਸਥਾਪਕ ਕਮਲ ਕੁਮਾਰ, ਚੈਅਰਮੈਨ ਬਲਵਿੰਦਰ ਸਿੰਘ ਰਾਠ,ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਗੁਰਪ੍ਰੀਤ ਸਿੰਘ ਪੰਨੂ ਨੇ ਦੱਸਿਆ ਕਿ 1 ਜੁਲਾਈ 2024 ਨੂੰ ਮੁੱਖ ਮੰਤਰੀ ਪੰਜਾਬ ਵੱਲੋਂ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ 1 ਮਹੀਨੇ ਦੇ ਵਿੱਚ ਕਰਨ ਦੇ ਲਈ ਕਿਹਾ ਸੀ ਪ੍ਰੰਤੂ ਅੱਜ ਲਗਭਗ 7-8 ਮਹੀਨੇ ਬੀਤ ਚੁੱਕੇ ਹਨ ਕਮੇਟੀ ਵੀ ਬਣੀ ਸੀ।
ਉਸ ਉਪਰੰਤ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਵੀ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਹੀ ਕੱਚੇ ਮੁਲਾਜ਼ਮਾਂ ਨੂੰ ਟਰਾਂਸਪੋਰਟ ਦੀ ਵੱਖਰੀ ਪਾਲਿਸੀ ਤਹਿਤ ਵਿਭਾਗਾਂ ਦੇ ਆਪਣੇ ਰੂਲਾ ਮੁਤਾਬਕ ਪੱਕਾ ਕੀਤਾ ਜਾਵੇਗਾ ਅਤੇ ਜਥੇਬੰਦੀ ਵੱਲੋਂ ਸੂਬਾ ਵਿੱਚ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਸਾਰੇ ਦਸਤਾਵੇਜ਼ਾਂ ਵੀ ਕਮੇਟੀ ਨੂੰ ਦਿੱਤੇ ਗਏ। ਫਿਰ ਹੜਤਾਲ ਹੋਣ ਤੋਂ ਬਾਅਦ ਪਿਛਲੇ ਸਮੇਂ ਵਿੱਚ ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਐਡਵੋਕੇਟ ਜਨਰਲ ਨਾਲ ਮੀਟਿੰਗ ਕਰਵਾਈ ਗਈ ਤੇ ਐਡਵੋਕੇਟ ਜਰਨਲ ਪੰਜਾਬ ਵੱਲੋਂ ਵੀ ਭਰੋਸਾ ਦਿੱਤਾ ਗਿਆ ਕਿ ਵਿਭਾਗਾਂ ਵੱਲੋਂ ਜਲਦੀ ਪਾਲਿਸੀ ਨੂੰ ਬਣਾ ਕੇ ਲਿਆਂਦਾ ਜਾਵੇ ਤਾਂ ਜੋਂ ਜਲਦੀ ਕੈਬਨਿਟ ਮੀਟਿੰਗ ਵਿੱਚ ਪਾਸ ਕਰਕੇ ਵਰਕਰਾਂ ਉਤੇ ਲਾਗੂ ਹੋ ਸਕੇ ਪ੍ਰੰਤੂ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਹੁਣ ਤੱਕ ਜਥੇਬੰਦੀ ਨੂੰ ਪਾਲਸੀ ਬਾਰੇ ਜਾਣੂ ਨਹੀਂ ਕਰਵਾਇਆ ਗਿਆ ਅਤੇ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਵਿੱਚ ਟਰਾਂਸਪੋਰਟ ਦੇ ਧਿਕਾਰੀ ਅੜਿੱਕਾ ਪੈਦਾ ਕਰਨ ਵਿੱਚ ਲੱਗੇ ਹਨ। ਮੁੱਖ ਮੰਤਰੀ ਪੰਜਾਬ ਦੇ ਹੁਕਮ ਦੀ ਵੀ ਕੋਈ ਪ੍ਰਵਾਹ ਨਹੀਂ ਕਰ ਰਹੇ ਜਿਸ ਦਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੂਬਾ ਜਰਨਲ ਸਕੱਤਰ ਸਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜਗਤਾਰ ਸਿੰਘ,ਜੋਧ ਸਿੰਘ,ਜਲੋਰ ਸਿੰਘ ਨੇ ਦੱਸਿਆ ਗਿਆ ਕਿ ਪਿਛਲੇ ਸਮੇ ਵਿੱਚ ਜੋ ਸੰਘਰਸ਼ ਦੌਰਾਨ ਸਰਕਾਰ ਟਰਾਂਸਪੋਰਟ ਵਿਭਾਗ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ ਅਤੇ ਹੁਣ ਯੂਨੀਅਨ ਅਤੇ ਸਰਕਾਰ ਵਿਚਕਾਰ ਕੁਝ ਮੰਗਾਂ ਉਤੇ ਸਹਿਮਤੀ ਬਣੀ ਸੀ ਜਿਸ ਉਤੇ ਸਰਕਾਰ ਗੰਭੀਰ ਨਹੀਂ ਹੈ ਅਤੇ ਟਾਈਮ ਟਪਾਉ ਵਾਲੀ ਨੀਤੀ ਤਹਿਤ ਚੱਲ ਰਹੀ ਹੈ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆ ਵੱਲੋਂ ਵੀ ਸਰਕਾਰ ਦੇ ਹੁਕਮਾ ਨੂੰ ਟਿੱਚ ਜਾਣਿਆ ਜਾਂਦਾ ਹੈ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਵਿਚਾਰਿਆ ਜਾ ਰਿਹਾ। ਮੰਗਾਂ ਦਾ ਹੱਲ ਕਰਨ ਦੀ ਬਜਾਏ ਮਨੇਜਮੈਂਟ ਸਰਕਾਰ ਦੀ ਬਦਨਾਮੀ ਵਾਲੇ ਪਾਸੇ ਨੂੰ ਚੱਲੀ ਹੈ ਜਾਣਬੁੱਝ ਕੇ ਮੰਗਾਂ ਦਾ ਹੱਲ ਨਾ ਕਰਕੇ ਰੋਜ਼ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਕਰਦੀ ਹੈ ਜਿਸ ਦੇ ਕਾਰਨ ਜਥੇਬੰਦੀ ਨੂੰ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।
ਸੂਬਾ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ, ਜਗਜੀਤ ਸਿੰਘ,ਕੈਸ਼ੀਅਰ ਬਲਜੀਤ ਸਿੰਘ, ਰਮਨਦੀਪ ਸਿੰਘ ਸਮੇਤ ਕੁਲਵੰਤ ਸਿੰਘ ਮਨੈਸ , ਰਣਜੀਤ ਸਿੰਘ , ਰੋਹੀ ਰਾਮ, ਜਤਿੰਦਰ ਸਿੰਘ, ਬਲਜੀਤ ਸਿੰਘ , ਗੁਰਪ੍ਰੀਤ ਸਿੰਘ , ਨੇ ਦੱਸਿਆ ਕਿ ਜੇਕਰ ਸਰਕਾਰ ਅਤੇ ਮੈਨੇਜ਼ਮੈਂਟ ਵਲੋ ਅਜੇ ਵੀ ਮੰਨੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ। ਮੰਨੀਆਂ ਮੰਗਾਂ ਨੂੰ ਤੁਰੰਤ ਲਾਗੂ ਨਾ ਕੀਤਾ ਗਿਆ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪਾਲਿਸੀ ਨੂੰ ਨਾ ਤਿਆਰ ਕੀਤਾ ਗਿਆ ਜਾਂ ਜਥੇਬੰਦੀ ਦੀ ਸਹਿਮਤੀ ਤੋਂ ਬਿਨਾਂ ਕੋਈ ਮਾਰੂ ਪਾਲਿਸੀ ਤਿਆਰ ਕੀਤੀ ਗਈ ਤਾਂ ਮਜਬੂਰਨ ਜਥੇਬੰਦੀ ਨੂੰ ਸਖ਼ਤ ਸਟੈਂਡ ਲੈਂਦਿਆ ਕੀਤੇ ਫੈਸਲੇ ਮੁਤਾਬਕ 13 ਮਾਰਚ 2025 ਨੂੰ ਪੰਜਾਬ ਦੇ ਸਮੂਹ ਡਿੱਪੂਆਂ ਤੇ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
19 ਮਾਰਚ ਨੂੰ ਪਟਿਆਲੇ ਪੀ.ਆਰ.ਟੀ.ਸੀ ਮੁੱਖ ਦਫਤਰ ਅੱਗੇ ਮੈਨੇਜਮੈਂਟ ਖਿਲਾਫ ਰੋਸ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। 26 ਮਾਰਚ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਅੱਗੇ ਰੋਸ ਵਿਖੇ ਧਰਨਾ ਪ੍ਰਦਰਸ਼ਨ ਕਰਕੇ ਮੈਨੇਜਮੈਂਟ ਅਧਿਕਾਰੀਆ ਦੀ ਪੋਲ ਖੋਲ੍ਹੀ ਜਾਵੇਗੀ। 3 ਅਪ੍ਰੈਲ ਨੂੰ ਸਮੂਹ ਪੰਜਾਬ ਦੇ ਬੱਸ ਸਟੈਂਡ ਬੰਦ ਸਮੇਤ ਧਰਨੇ-ਪ੍ਰਦਰਸ਼ਨ ਕੀਤੇ ਜਾਣਗੇ। ਜੇਕਰ ਫੇਰ ਵੀ ਹੱਲ ਨਹੀਂ ਹੁੰਦਾ ਤਾਂ 7,8,9 ਅਪ੍ਰੈਲ 2025 ਨੂੰ ਸਮੂਹ ਪੰਜਾਬ ਦੀਆ ਸਰਕਾਰੀ ਬੱਸਾ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਹੜਤਾਲ ਮੁਜ਼ਾਹਰਿਆਂ ਦੌਰਾਨ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਹੋਵੇਗੀ। ਇਸ ਮੀਟਿੰਗ ਵਿੱਚ ਸਮੂਹ ਡਿਪੂਆਂ ਦੇ ਸੂਬਾ ਕਮੇਟੀ ਮੈਂਬਰ ਪ੍ਰਧਾਨ ਸੈਕਟਰੀ ਹਾਜ਼ਰ ਸਨ।