Home >>Punjab

Patiala MC Election: ਹਾਈਕੋਰਟ ਦਾ ਵੱਡਾ ਫੈਸਲਾ, ਪਟਿਆਲਾ ਤੇ ਧਰਮਕੋਟ ਵਿੱਚ ਕਈ ਥਾਂਈ ਨਹੀਂ ਪੈਣਗੀਆਂ ਵੋਟਾਂ

Patiala MC Election:ਚੋਣ ਕਮੀਸ਼ਨ ਵਲੋਂ 21 ਦਸੰਬਰ ਨੂੰ ਪੰਜਾਬ ਦੀਆਂ ਨਿਗਮ ਤੇ ਕੌਂਸਲ ਚੋਣਾਂ ਲਈ ਸ਼ਨੀਵਾਰ ਸਵੇਰੇ 7 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ ਜੋ ਕਿ ਸ਼ਾਮ 4 ਵਜੇ ਤਕ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਜਿਸ ਦੇ ਮੁਕੰਮਲ ਹੁੰਦੇ ਸਾਰ ਨਤੀਜੇ ਐਲਾਨ ਦਿੱਤੇ ਜਾਣਗੇ।

Advertisement
Patiala MC Election: ਹਾਈਕੋਰਟ ਦਾ ਵੱਡਾ ਫੈਸਲਾ, ਪਟਿਆਲਾ ਤੇ ਧਰਮਕੋਟ ਵਿੱਚ ਕਈ ਥਾਂਈ ਨਹੀਂ ਪੈਣਗੀਆਂ ਵੋਟਾਂ
Manpreet Singh|Updated: Dec 20, 2024, 07:20 PM IST
Share

Patiala MC Election: ਪਟਿਆਲਾ ਨਿਗਮ ਚੋਣਾਂ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਇਸ ਫੈਸਲੇ ਮੁਤਾਬਕ ਪਟਿਆਲਾ ਨਗਰ ਨਿਗਮ ਚੋਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਈਆਂ ਹਨ। ਕੋਰਟ ਵਲੋਂ ਜਾਰੀ ਹੁਕਮਾਂ ਮੁਤਾਬਕ ਸ਼ਨੀਵਾਰ ਨੂੰ ਹੋਣ ਵਾਲੀਆਂ ਪਟੀਆਲਾ ਨਿਗਮ ਚੋਣਾਂ ਲਈ 7 ਤੋਂ 8 ਵਾਰਡਾਂ ਲਈ ਫਿਲਹਾਲ ਵੋਟਿੰਗ ਨਹੀਂ ਹੋਵੇਗੀ। ਇਸ ਦੇ ਨਾਲ ਹੀ ਧਰਮਕੋਟ ਦੇ 8 ਵਾਰਡਾਂ ਵਿੱਚ ਕੱਲ ਵੋਟਿੰਗ ਨਹੀਂ ਹੋਵੇਗੀ। ਜਦਕਿ ਪੰਜਾਬ ਦੀਆਂ ਬਾਕੀ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਪੋਲਿੰਗ ਸ਼ਨੀਵਾਰ ਸਵੇਰੇ ਤੈਅ ਸਮੇਂ ਅਨੁਸਾਰ ਹੀ ਹੋਵੇਗੀ।

ਚੋਣ ਕਮੀਸ਼ਨ ਵਲੋਂ 21 ਦਸੰਬਰ ਨੂੰ ਪੰਜਾਬ ਦੀਆਂ ਨਿਗਮ ਤੇ ਕੌਂਸਲ ਚੋਣਾਂ ਲਈ ਸ਼ਨੀਵਾਰ ਸਵੇਰੇ 7 ਵਜੇ ਤੋਂ ਪੋਲਿੰਗ ਸ਼ੁਰੂ ਹੋਵੇਗੀ ਜੋ ਕਿ ਸ਼ਾਮ 4 ਵਜੇ ਤਕ ਜਾਰੀ ਰਹੇਗੀ। ਇਸ ਤੋਂ ਬਾਅਦ ਵੋਟਾਂ ਦੀ ਗਿਣਤੀ ਹੋਵੇਗੀ। ਜਿਸ ਦੇ ਮੁਕੰਮਲ ਹੁੰਦੇ ਸਾਰ ਨਤੀਜੇ ਐਲਾਨ ਦਿੱਤੇ ਜਾਣਗੇ।

ਦੱਸ ਦੇਈਏ ਕਿ ਪਟਿਆਲਾ ਵਿੱਚ ਐਮਸੀ ਚੋਣਾਂ ਲਈ ਨਾਮਜ਼ਦਗੀ ਪੱਤਰ ਖੋਹਣ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪਹੁੰਚਿਆ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਸਖ਼ਤੀ ਕੀਤੀ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਇਸ ਮਾਮਲੇ 'ਚ ਫੈਸਲਾ ਆਉਣ ਤੱਕ ਸਟੇਅ ਲਗਾ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ 12 ਦਸੰਬਰ ਨੂੰ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਸੀ। ਇਸ ਦੌਰਾਨ ਇੱਕ ਔਰਤ ਪਟਿਆਲਾ ਦੇ ਐਮ.ਸੀ. ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਆਈ ਸੀ, ਜਿਸ ਕਾਰਨ ਵਿਰੋਧੀ ਧਿਰ ਨੇ ਜ਼ਬਰਦਸਤੀ ਨਾਮਜ਼ਦਗੀ ਪੱਤਰ ਖੋਹ ਲਏ ਅਤੇ ਪਾੜ ਦਿੱਤੇ, ਜਿਸ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਤੋਂ ਇਲਾਵਾ ਇਨ੍ਹਾਂ ਚੋਣਾਂ ਸੰਬੰਧੀ ਵੱਖ-ਵੱਖ ਪਟੀਸ਼ਨਾਂ ਕੋਰਟ ਵਿੱਚ ਗਈਆਂ ਸਨ। ਜਿਸ ਕਾਰਨ ਅੱਜ ਕੋਰਟ ਨੇ ਪਟਿਆਲਾ ਦੇ 7 ਤੋਂ 8 ਵਾਰਡਾਂ ਦੀ ਚੋਣ ਸਣੇ ਧਰਮਕੋਟ ਦੇ 8 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ 'ਤੇ ਰੋਕ ਲਗਾ ਦਿੱਤੀ ਹੈ।

Read More
{}{}