Home >>Punjab

Punjab Defense Services Budget: ਪੰਜਾਬ ਦੇ ਬਜਟ 'ਚ ਵੱਡਾ ਐਲਾਨ; ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 'ਚ ਵਾਧਾ

Punjab Defense Services Budget: ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਹੈ।

Advertisement
Punjab Defense Services Budget: ਪੰਜਾਬ ਦੇ ਬਜਟ 'ਚ ਵੱਡਾ ਐਲਾਨ; ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 'ਚ ਵਾਧਾ
Ravinder Singh|Updated: Mar 05, 2024, 02:40 PM IST
Share

Punjab Defense Services Budget : ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਹੈ। ਰੱਖਿਆ ਸੇਵਾਵਾਂ ਦਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਸਾਬਕਾ ਫ਼ੌਜੀਆਂ ਦੀਆਂ ਵਿਧਵਾਵਾਂ ਨੂੰ ਵੱਡੀ ਰਾਹਤ ਦਿੱਤੀ ਹੈ। ਦਰਅਸਲ ਸਾਬਕਾ ਫ਼ੌਜੀਆਂ, ਵਿਸ਼ਵ ਯੁੱਧ ਦੇ ਸਾਬਕਾ ਸੈਨਿਕਾਂ, ਅਪਾਹਿਜ ਸੈਨਿਕਾਂ ਦੀਆਂ ਵਿਧਵਾਵਾਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਗਿਆ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ, ਯੁੱਧ ਵਿਧਵਾਵਾਂ, ਵਿਸ਼ਵ ਯੁੱਧ ਦੇ ਸਾਬਕਾ ਸੈਨਿਕਾਂ, ਅਪਾਹਜ ਸੈਨਿਕ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਲਈ ਸਦਾ ਫਿਕਰਮੰਦ ਹੈ। ਜਿਵੇਂ ਕਿ ਪਿਛਲੇ ਬਜਟ ਵਿੱਚ ਐਕਸ-ਗ੍ਰੇਸ਼ੀਆ ਗ੍ਰਾਂਟ ਨੂੰ ਵਧਾ ਕੇ 1 ਕਰੋੜ ਰੁਪਏ ਕਰਨ ਦਾ ਵਾਅਦਾ ਕੀਤਾ ਗਿਆ ਸੀ। ਉਨ੍ਹਾਂ ਮੌਜੂਦਾ ਸਾਲ ਵਿੱਚ ਸ਼ਹੀਦ ਹੋਏ ਪਰਿਵਾਰਾਂ ਨੂੰ ਇਹ ਐਕਸ-ਗ੍ਰੇਸ਼ੀਆ ਗ੍ਰਾਂਟ ਜਾਰੀ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਜੰਗੀ ਵਿਧਵਾਵਾਂ ਦੀ ਪੈਨਸ਼ਨ 6000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਅਤੇ ਬਲੂ ਸਟਾਰ ਤੋਂ ਪ੍ਰਭਾਵਿਤ ਹੋਏ ਧਰਮੀ ਫ਼ੌਜੀਆਂ ਦੀ ਸਹਾਇਤਾ ਲਈ 10,000 ਰੁਪਏ ਤੋਂ ਵਧਾ ਕੇ 12,0000 ਰੁਪਏ ਪ੍ਰਤੀ ਮਹੀਨਾ ਅਤੇ ਜੰਗੀ ਜਾਗੀਰਾਂ ਦੀ ਪੈਨਸ਼ਨ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਸਾਲਾਨਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjab Assembly Budget Live: ਪੰਜਾਬ ਸਰਕਾਰ ਨੇ ਸ਼ਹੀਦ ਫ਼ੌਜੀਆਂ ਦੀਆਂ ਵਿਧਵਾਵਾਂ ਦੀ ਪੈਨਸ਼ਨ 'ਚ ਕੀਤਾ ਵਾਧਾ

ਵਿੱਤ ਮੰਤਰੀ ਨੇ ਸਰਕਾਰ ਦੇ ਰੱਖਿਆ ਮੁਲਾਜ਼ਮਾਂ ਦੀਆਂ ਭਲਾਈ ਸੇਵਾਵਾਂ ਦੇ ਯਤਨਾਂ ਨੂੰ ਜਾਰੀ ਰੱਖਣ ਲਈ ਵਿੱਤੀ ਸਾਲ 2024-25 ਵਿੱਚ 77 ਕਰੋੜ ਰੁਪਏ ਦੀ ਤਜਵੀਜ਼ ਰੱਖੀ ਹੈ।

ਇਹ ਵੀ ਪੜ੍ਹੋ : Punjab Education Budget 2024 ਸਿੱਖਿਆ ਲਈ ਬਜਟ 'ਚ ਵੱਡਾ ਐਲਾਨ ! 16 ਹਜ਼ਾਰ 987 ਕਰੋੜ ਰੁਪਏ ਨਾਲ ਸਰਕਾਰੀ ਸਕੂਲਾਂ ਦੀ ਬਦਲਣਗੇ ਨੁਹਾਰ

Read More
{}{}