Home >>Punjab

ਪੰਜਾਬ ਕੈਬਨਿਟ ਵਿੱਚ 3600 ਅਧਿਆਪਕ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ

Punjab Cabinet News: ਹਰਪਾਲ ਸਿੰਘ ਚੀਮਾ ਨੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ। ਇਸ ਸਬੰਧੀ ਵੱਖ ਵੱਖ ਵਿਦਵਾਨਾਂ ਤੋਂ ਸਲਾਹ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਖਰੜਾ ਬਣ ਗਿਆ ਤਾਂ ਤੁਹਾਡੇ ਨਾਲ ਸਾਂਝਾ ਕੀਤਾ ਜਾਵੇਗਾ।

Advertisement
ਪੰਜਾਬ ਕੈਬਨਿਟ ਵਿੱਚ 3600 ਅਧਿਆਪਕ ਦੀ ਭਰਤੀ ਕਰਨ ਦਾ ਫੈਸਲਾ ਲਿਆ ਗਿਆ
Manpreet Singh|Updated: Jul 07, 2025, 07:42 PM IST
Share

Punjab Cabinet News:  ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਅੱਜ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਦੇ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਮੰਤਰੀ ਮੰਡਲ ਵਿੱਚ 3600 ਅਧਿਆਪਕ ਭਰਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਭਰਤੀ ਸਪੈਸ਼ਲ ਲੋੜਾਂ ਵਾਲੇ ਬੱਚਿਆਂ ਨੂੰ ਪੜ੍ਹਾਉਣ ਲਈ ਕੀਤੀ ਜਾਵੇਗੀ। ਸੂਬੇ ਵਿੱਚ ਦੋ ਯੂਨੀਵਰਸਿਟੀਆਂ ਬਣਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੀਜੀਸੀ ਅਤੇ ਰਿਆਤ ਬਹਾਰਾ ਨੂੰ ਯੂਨੀਵਰਸਿਟੀ ਦਾ ਦਰਜਾ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਮੀਟਿੰਗ ਵਿੱਚ ਕਿਲ੍ਹਾ ਰਾਏਪੁਰ ਵਿੱਚ ਬੈਲ ਗੱਡੀ ਮੁਕਾਬਲੇ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਗੲ ਹੈ। ਇਸ ਸਬੰਧੀ ਵਿਧਾਨ ਸਭਾ ਵਿੱਚ ਬਿੱਲ ਲਿਆਂਦਾ ਜਾਵੇਗਾ। ਹਰਪਾਲ ਸਿੰਘ ਚੀਮਾ ਨੇ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਬੇਅਦਬੀਆਂ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ। ਇਸ ਸਬੰਧੀ ਵੱਖ ਵੱਖ ਵਿਦਵਾਨਾਂ ਤੋਂ ਸਲਾਹ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਪੂਰਾ ਖਰੜਾ ਬਣ ਗਿਆ ਤਾਂ ਤੁਹਾਡੇ ਨਾਲ ਸਾਂਝਾ ਕੀਤਾ ਜਾਵੇਗਾ।

Read More
{}{}