Home >>Punjab

Punjab News: CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ 'ਚ ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ

Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਕਾਰੋਬਾਰੀ ਮੀਟਿੰਗਾਂ ਕਰਨਗੇ।  

Advertisement
Punjab News: CM ਮਾਨ ਤੇ ਕੇਜਰੀਵਾਲ ਅੱਜ ਲੁਧਿਆਣਾ 'ਚ ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ
Riya Bawa|Updated: Mar 03, 2024, 09:37 AM IST
Share

Punjab News: ਆਮ ਆਦਮੀ ਪਾਰਟੀ (ਆਪ) ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੋ ਮਹੀਨਿਆਂ ਵਿੱਚ ਤੀਜੀ ਵਾਰ ਸੂਬੇ ਵਿੱਚ ਕੇਂਦਰ ਬਿੰਦੂ ਰਹੇ ਲੁਧਿਆਣਾ ਵਿਖੇ ਪੁੱਜੇ ਹਨ। ਦੱਸ ਦਈਏ ਕਿ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਅੱਜ ਲੁਧਿਆਣਾ ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਦੋਵੇਂ ਮੁੱਖ ਮੰਤਰੀ (CM Bhagwant Mann) ਲੁਧਿਆਣਾ ਅਤੇ ਅੰਮ੍ਰਿਤਸਰ ਵਿੱਚ ਕਾਰੋਬਾਰੀ ਮੀਟਿੰਗਾਂ ਕਰਨਗੇ। ਦੱਸਣਯੋਗ ਹੈ ਕਿ ਛੇਹਰਟਾ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ SchoolofEminence ਦਾ ਉਦਘਾਟਨ ਕੀਤਾ ਗਿਆ ਸੀ।

ਵਪਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ
ਐਤਵਾਰ ਨੂੰ ਹੋਟਲ ਰੈਡੀਅੰਸ ਬਲੂ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਸ਼ਹਿਰ ਦੇ ਨਾਮਵਰ ਅਤੇ ਚੋਣਵੇਂ ਕਾਰੋਬਾਰੀਆਂ ਤੋਂ ਇਲਾਵਾ ਵੱਖ-ਵੱਖ ਵਪਾਰਕ ਜੱਥੇਬੰਦੀਆਂ ਦੇ ਅਧਿਕਾਰੀਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: Sarkari Naukri 2024: ਸਰਕਾਰੀ ਨੌਕਰੀ ਦੇ ਚਾਹਵਾਨਾਂ ਲਈ ਵੱਡੀ ਖ਼ਬਰ! ਹੁਣ 10 ਮਾਰਚ ਤੱਕ ਇਸ ਵਿਭਾਗ 'ਚ ਕਰ ਸਕਦੇ ਅਪਲਾਈ

 ਸਕੂਲ ਆਫ ਐਮੀਨੈਂਸ ਦਾ ਉਦਘਾਟਨ: ਦੁਪਹਿਰ 12 ਵਜੇ ਵਪਾਰੀਆਂ ਨੂੰ ਮਿਲਣ ਤੋਂ ਪਹਿਲਾਂ ਕੇਜਰੀਵਾਲ ਅਤੇ ਭਗਵੰਤ ਮਾਨ ਸੈਕਟਰ 32 ਵਿੱਚ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਉੱਦਮੀਆਂ ਦੀ ਤਰ੍ਹਾਂ ਕਾਰੋਬਾਰੀਆਂ ਨੂੰ ਵੀ ਪ੍ਰੋਗਰਾਮ ਵਿੱਚ ਕੁਝ ਰਾਹਤ ਦੇਣ ਦਾ ਐਲਾਨ ਕੀਤਾ ਜਾ ਸਕਦਾ ਹੈ।

ਦਰਅਸਲ ਸਕੂਲ ਦੇ ਉਦਘਾਟਨ ਤੋਂ ਪਹਿਲਾਂ ਹੀ ਸਿਆਸੀ ਹਲਚਲ ਸ਼ੁਰੂ ਹੋ ਗਈ ਹੈ। ਸਾਂਸਦ ਬਿੱਟੂ ਨੇ ਸੋਸ਼ਲ ਮੀਡੀਆ 'ਤੇ ਇੱਕ ਰੀਲ ਅਪਲੋਡ ਕੀਤੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸਕੂਲ ਦਾ ਨਿਰਮਾਣ ਕਾਂਗਰਸ ਨੇ ਕਰਵਾਇਆ ਸੀ।

ਸਕੂਲ ਆਫ ਐਮੀਨੈਂਸ
ਚੰਡੀਗੜ੍ਹ ਰੋਡ 'ਤੇ ਸਥਿਤ ਸਕੂਲ ਆਫ ਐਮੀਨੈਂਸ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਸਕੂਲ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਹ ਪੰਜਾਬ ਦਾ ਪਹਿਲਾ ਸਰਕਾਰੀ ਸਕੂਲ ਹੋਵੇਗਾ ਜਿਸ ਵਿੱਚ ਸਵਿਮਿੰਗ ਪੂਲ ਦੀ ਸਹੂਲਤ ਦਿੱਤੀ ਗਈ ਹੈ। ਇਸ ਸਕੂਲ ਵਿੱਚ 22 ਕਲਾਸ ਰੂਮ ਬਣਾਏ ਗਏ ਹਨ। ਇਸ ਤੋਂ ਇਲਾਵਾ ਵੱਖਰਾ ਪ੍ਰਿੰਸੀਪਲ ਦਾ ਕਮਰਾ ਅਤੇ ਸਟਾਫ਼ ਰੂਮ ਤਿਆਰ ਕੀਤਾ ਗਿਆ ਹੈ।

ਚਾਰ ਸਾਇੰਸ ਲੈਬਾਂ ਤੋਂ ਇਲਾਵਾ ਇੱਕ ਕੰਪਿਊਟਰ ਲੈਬ ਵੀ ਬਣਾਈ ਗਈ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੀ ਸਹੂਲਤ ਪ੍ਰਦਾਨ ਕਰਨ ਲਈ ਲਾਅਨ ਟੈਨਿਸ, ਹੈਂਡਬਾਲ, ਵਾਲੀਬਾਲ ਅਤੇ ਬਾਸਕਟਬਾਲ ਲਈ ਮੈਦਾਨ ਵੀ ਤਿਆਰ ਕੀਤੇ ਗਏ ਹਨ।

ਬੀਤੇ ਸਾਲ ਪੰਜਾਬ ਸਰਕਾਰ ਵਲੋਂ ਆਪਣੇ ਡ੍ਰੀਮ ਪ੍ਰਾਜੈਕਟ ਨੂੰ ਪੂਰਾ ਕਰਦੇ ਹੋਏ ਸੂਬੇ ਭਰ ਵਿਚ 117 ਸਕੂਲ ਆਫ ਐਮੀਨੈਂਸ ਦੀ ਸਥਾਪਨਾ ਕੀਤੀ ਗਈ ਸੀ

ਇਹ ਵੀ ਪੜ੍ਹੋ: Crime news: ਮੋਹਾਲੀ ਦੇ ਸਾਬਕਾ ਨਾਇਬ ਤਹਿਸੀਲਦਾਰ ਖਿਲਾਫ਼ ਦਰਜ FIR, ਪੜ੍ਹੋ ਕੀ ਹੈ ਪੂਰਾ ਮਾਮਲਾ

 

 

 

Read More
{}{}