Punjab Congress Protest: ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਮਹਿਲਾ ਵਿੰਗ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਵਿਧਾਨ ਸਭਾ ਵੱਲ ਨੂੰ ਮਾਰਚ ਸ਼ੁਰੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸ ਪਾਰਟੀ ਵੱਲੋਂ ਇਹ ਪ੍ਰਦਰਸ਼ਨ ਪੰਜਾਬ ਦੀਆਂ ਮਹਿਲਾਵਾਂ ਨੂੰ 1000-1000 ਰੁਪਏ ਦੇਣ ਅਤੇ ਤਿੰਨ ਸਾਲ ਦਾ ਬਕਾਇਆ ਜਾਰੀ ਕਰਨ ਲਈ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਨੂੰ ਵਿਧਾਨ ਸਭਾ ਵੱਲੋਂ ਪਹੁੰਚ ਕਰਨ ਤੋਂ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ। ਜਦੋਂ ਪ੍ਰਦਰਸ਼ਨਕਾਰੀਆਂ ਵੱਲੋਂ ਬੈਰੀਕੇਡਿੰਗ ਨੂੰ ਪਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਚੰਡੀਗੜ੍ਹ ਪੁਲਿਸ ਵੱਲੋਂ ਵਾਟਰ ਕੈਨਨ ਦਾ ਇਸਤੇਮਾਲ ਕਰਕੇ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਵੱਲ ਧੱਕ ਦਿੱਤਾ ਗਿਆ।