Home >>Punjab

Transfer News: ਪੰਜਾਬ ਚੋਣ ਕਮਿਸ਼ਨ ਦਾ ਸੂਬੇ ਵਿੱਚ ਤਬਾਦਲਿਆਂ ਨੂੰ ਲੈ ਕੇ ਵੱਡਾ ਫੈਸਲਾ

Transfer News: ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਆਈਪੀਐਸ ਅਧਿਕਾਰੀ ਜਗਦਾਲੇ ਨੀਲਾਂਬਰੀ ਵਿਜੇ ਨੂੰ ਡੀਆਈਜੀ ਕਾਊਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। 

Advertisement
Transfer News: ਪੰਜਾਬ ਚੋਣ ਕਮਿਸ਼ਨ ਦਾ ਸੂਬੇ ਵਿੱਚ ਤਬਾਦਲਿਆਂ ਨੂੰ ਲੈ ਕੇ ਵੱਡਾ ਫੈਸਲਾ
Manpreet Singh|Updated: Dec 08, 2024, 08:11 PM IST
Share

Transfer News:  ਮੁੱਖ ਚੋਣ ਅਫ਼ਸਰ ਪੰਜਾਬ ਦੀ ਤਰਫ਼ੋਂ ਪੰਜਾਬ ਸਰਕਾਰ ਵੱਲੋਂ 6 ਦਸੰਬਰ ਨੂੰ 9 ਪੀਸੀਐਸ ਅਧਿਕਾਰੀਆਂ ਦੇ ਕੀਤੇ ਗਏ ਤਬਾਦਲਿਆਂ ਨੂੰ ਫਿਲਹਾਲ ਰੋਕ ਦਿੱਤਾ ਗਿਆ ਹੈ। ਇਹਨਾਂ ਵਿੱਚੋਂ ਬਹੁਤ ਸਾਰੇ ਪੀਸੀਐਸ ਅਧਿਕਾਰੀ ਫੋਟੋ ਵੋਟਰ ਸੂਚੀਆਂ ਲਈ ਚੋਣਕਾਰ ਰਜਿਸਟ੍ਰੇਸ਼ਨ ਅਫਸਰ ਵਜੋਂ ਕੰਮ ਕਰ ਰਹੇ ਹਨ। ਦੱਸਦਈਏ ਕਿ ਪੰਜਾਬ ਸਰਕਾਰ ਨੇ ਅੱਜ ਹੀ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਸੀ। 

ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕਰਦੇ ਹੋਏ ਆਈਪੀਐਸ ਅਧਿਕਾਰੀ ਜਗਦਾਲੇ ਨੀਲਾਂਬਰੀ ਵਿਜੇ ਨੂੰ ਡੀਆਈਜੀ ਕਾਊਂਟਰ ਇੰਟੈਲੀਜੈਂਸ ਪੰਜਾਬ ਲਾਇਆ ਗਿਆ ਹੈ। ਪਿਛਲੇ ਦੋ ਹਫ਼ਤਿਆਂ ਵਿੱਚ ਉਨ੍ਹਾਂ ਦਾ ਇਹ ਦੂਜਾ ਤਬਾਦਲਾ ਹੈ ਪਰ ਉਹ ਇਸ ਵੇਲੇ ਟੈਕਨੀਕਲ ਸਪੋਰਟ ਸਰਵਿਸ ਅਤੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਵਿੱਚ ਤਾਇਨਾਤ ਸਨ ਅਤੇ ਦੋ ਹਫ਼ਤੇ ਪਹਿਲਾਂ ਹੀ ਡੀਆਈਜੀ ਮੋਹਾਲੀ ਵਜੋਂ ਤਬਾਦਲਾ ਕਰ ਦਿੱਤਾ ਗਿਆ ਸੀ। ਆਈਪੀਐਸ ਜੇ ਐਲਨਾਚੇਜੀਅਨ ਨੂੰ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜਦੋਂ ਕਿ ਇਸ ਤੋਂ ਪਹਿਲਾਂ ਉਹ ਡੀਆਈਜੀ ਕਾਊਂਟਰ ਇੰਟੈਲੀਜੈਂਸ ਦੇ ਅਹੁਦੇ ’ਤੇ ਤਾਇਨਾਤ ਸਨ।

Read More
{}{}