Home >>Punjab

Farmers Protest Update: ਕਿਸਾਨਾਂ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ, ਮਰਨ ਵਰਤ ਸੰਬੰਧੀ ਸੁਣਾ ਸਕਦੀ ਫੈਸਲਾ

Farmers Protest Update: ਕਿਸਾਨਾਂ ਵੱਲੋਂ ਤਿੰਨ ਮੈਂਬਰੀ ਕਮੇਟੀ ਵਿੱਚ ਸੁਖਦੇਵ ਸਿੰਘ, ਬਲਦੇਵ ਸਿੰਘ ਸਿਰਸਾ ਅਤੇ ਲਖਵਿੰਦਰ ਸਿੰਘ ਔਲਖ ਇਹਨਾਂ ਆਗੂਆਂ ਦੇ ਨਾਮ ਸ਼ਾਮਿਲ ਹੈ।

Advertisement
Farmers Protest Update: ਕਿਸਾਨਾਂ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ, ਮਰਨ ਵਰਤ ਸੰਬੰਧੀ ਸੁਣਾ ਸਕਦੀ ਫੈਸਲਾ
Riya Bawa|Updated: Nov 30, 2024, 10:58 AM IST
Share

Farmers Protest Update: ਕਿਸਾਨਾਂ ਵੱਲੋਂ ਤਿੰਨ ਮੈਂਬਰੀ ਕਮੇਟੀ ਬਣਾਈ ਗਈ। ਜਗਜੀਤ ਸਿੰਘ ਡੱਲੇਵਾਲ ਅਤੇ ਸੁਖਜੀਤ ਸਿੰਘ ਹਰਦੋਝੰਡੇ ਨਾਲ ਮੁਲਾਕਾਤ ਕਰਕੇ ਫੈਸਲਾ ਲਵੇਗੀ। ਦੋਹਾਂ ਵਿੱਚੋਂ ਇਕ ਆਗੂ ਨੂੰ ਮਰਨ ਵਰਤ ਖ਼ਤਮ ਕਰਨ ਸੰਬਧੀ ਕਮੇਟੀ ਸੁਣਾ ਫੈਸਲਾ ਸਕਦੀ ਹੈ। ਦੁਪਹਿਰ 2.30 ਖਨੌਰੀ ਬਾਰਡਰ ਤੇ ਕਿਸਾਨਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। 

ਤਿੰਨ ਮੈਂਬਰੀ ਕਮੇਟੀ ਵਿੱਚ ਇਹ ਨਾਂ ਸ਼ਾਮਿਲ

ਕਿਸਾਨਾਂ ਵੱਲੋਂ ਤਿੰਨ ਮੈਂਬਰੀ ਕਮੇਟੀ ਵਿੱਚ ਸੁਖਦੇਵ ਸਿੰਘ, ਬਲਦੇਵ ਸਿੰਘ ਸਿਰਸਾ ਅਤੇ ਲਖਵਿੰਦਰ ਸਿੰਘ ਔਲਖ ਇਹਨਾਂ ਆਗੂਆਂ ਦੇ ਨਾਮ ਸ਼ਾਮਿਲ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ-ਚੰਡੀਗੜ੍ਹ 'ਚ 7 ਦਿਨ ਮੌਸਮ ਰਹੇਗਾ ਖੁਸ਼ਕ,  ਜਾਣੋ ਆਪਣੇ ਸ਼ਹਿਰ ਦਾ ਹਾਲ

ਗੌਰਤਲਬ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸ਼ੁੱਕਰਵਾਰ ਦੇਰ ਸ਼ਾਮ ਰਿਹਾਅ ਕਰ ਦਿੱਤਾ ਗਿਆ ਸੀ। ਲੁਧਿਆਣਾ ਦੇ ਡੀਐਮਸੀ ਹਸਪਤਾਲ ਤੋਂ ਬਾਹਰ ਆਉਣ ਤੋਂ ਬਾਅਦ ਉਹ ਹਰਿਆਣਾ ਅਤੇ ਪੰਜਾਬ ਦੀ ਸਰਹੱਦ ਖਨੌਰੀ ਪਹੁੰਚ ਗਏ। ਰਾਤ 12 ਵਜੇ ਉਹ ਮਰਨ ਵਰਤ ’ਤੇ ਬੈਠ ਗਿਆ। ਸੁਖਜੀਤ ਸਿੰਘ ਹਰਦੋ ਝਾਂਡੇ ਪਹਿਲਾਂ ਹੀ ਇੱਥੇ ਮਰਨ ਵਰਤ ਉੱਤੇ ਬੈਠੇ ਹਨ। 

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕੋਲ ਗੱਲਬਾਤ ਲਈ 5 ਦਿਨ ਦਾ ਸਮਾਂ ਹੈ। ਕਿਸਾਨ 6 ਦਸੰਬਰ ਨੂੰ ਤੈਅ ਪ੍ਰੋਗਰਾਮ ਅਨੁਸਾਰ ਦਿੱਲੀ ਵੱਲ ਮਾਰਚ ਕਰਨਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਡੱਲੇਵਾਲ ਖਨੌਰੀ ਸਰਹੱਦ ’ਤੇ ਪਹੁੰਚ ਗਿਆ ਹੈ ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਦੇ ਘਰ ਦਾ ਘਿਰਾਓ ਕਰਨ ਦਾ ਫੈਸਲਾ ਟਾਲ ਦਿੱਤਾ ਗਿਆ ਹੈ।

Read More
{}{}