Home >>Punjab

Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ

Rail Roko Andolan: ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦਾ ਮੁੜ ਬਿਗੁਲ ਵਜਾ ਦਿੱਤਾ ਹੈ।

Advertisement
Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ
Ravinder Singh|Updated: Oct 01, 2024, 06:37 PM IST
Share

Rail Roko Andolan:  ਕਿਸਾਨ ਜਥੇਬੰਦੀਆਂ ਨੇ ਦੇਸ਼ ਪੱਧਰੀ ਰੇਲ ਰੋਕੋ ਅੰਦੋਲਨ ਦਾ ਮੁੜ ਬਿਗੁਲ ਵਜਾ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸ਼ੰਭੂ ਬਾਰਡਰ ਉਤੇ ਚੱਲ ਰਹੇ ਧਰਨੇ ਦਰਮਿਆਨ ਵੀਡੀਓ ਜਾਰੀ ਕਰਕੇ ਕਿਹਾ ਕਿ 3 ਅਕਤੂਬਰ ਤੋਂ ਦੇਸ਼ ਭਰ ਵਿੱਚ ਕਿਸਾਨ ਯੂਨੀਅਨਾਂ ਵੱਲੋਂ ਦੋ ਘੰਟੇ ਲਈ ਰੇਲ ਰੋਕੋ ਅੰਦੋਲਨ ਵਿੱਢਿਆ ਜਾਵੇਗਾ।

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਨੇ ਅੱਜ ਝੋਨੇ ਦੇ ਖਰੀਦ ਨੂੰ ਲੈ ਕੇ ਬੁਲਾਈ ਉੱਚ ਪੱਧਰੀ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

ਉਨ੍ਹਾਂ ਨੇ ਕਿਹਾ ਕਿ 12.30 ਵਜੇ ਤੋਂ 2.30 ਵਜੇ ਤੱਕ ਰੇਲ ਰੋਕਾਂ ਜਾਣਗੀਆਂ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਵਿੱਢਿਆ ਜਾਵੇਗਾ। ਇਸ ਤੋਂ ਇਲਾਵਾ ਬਾਹਰੀ ਸੂਬਿਆਂ ਵਿੱਚ ਅੰਦੋਲਨ ਜ਼ੋਰ ਫੜ ਰਿਹਾ ਹੈ।

ਹੁਣ ਕਿਸਾਨਾਂ ਨੇ ਇੱਕ ਵਾਰ ਫਿਰ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਸ਼ੰਭੂ ਸਰਹੱਦ ਉਤੇ ਚੱਲ ਰਹੀ ਹੜਤਾਲ ਦੇ ਸਬੰਧ ਵਿੱਚ 3 ਅਕਤੂਬਰ ਨੂੰ ਦੇਸ਼ ਭਰ ਵਿੱਚ 2 ਘੰਟੇ ਲਈ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ। ਪੰਧੇਰ ਨੇ ਦੱਸਿਆ ਕਿ ਦੁਪਹਿਰ 12.30 ਤੋਂ 2.30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ।

ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 3 ਅਕਤੂਬਰ ਨੂੰ ਚੱਲਣ ਵਾਲਾ ਇਹ ਰੇਲ ਰੋਕੋ ਅੰਦੋਲਨ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਚਲਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰਨਾਂ ਸੂਬਿਆਂ ਵਿੱਚ ਵੀ ਕਿਸਾਨਾਂ ਦਾ ਇਹ ਅੰਦੋਲਨ ਜ਼ੋਰ ਫੜ ਰਿਹਾ ਹੈ।

ਮੰਨਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਦੋ ਘੰਟੇ ਦੇ ਸੱਦੇ ਗਏ ਰੇਲ ਰੋਕੋ ਅੰਦੋਲਨ ਦਾ ਰੇਲ ਸੇਵਾਵਾਂ 'ਤੇ ਕਾਫੀ ਅਸਰ ਪੈ ਸਕਦਾ ਹੈ। ਇਸ ਦੌਰਾਨ ਕਿਸਾਨ ਰੇਲਵੇ ਟਰੈਕ 'ਤੇ ਧਰਨਾ ਦੇਣਗੇ। ਅਜਿਹੇ 'ਚ ਇਸ ਦਿਨ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਦੀਆਂ ਮੰਗਾਂ ਦਾ ਜ਼ਿਕਰ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਫਗਵਾੜਾ ਮਿੱਲ ਵੱਲ ਕਿਸਾਨੀ ਸੀਜ਼ਨ 2021-22 ਤੱਕ ਕਿਸਾਨਾਂ ਦਾ 28 ਕਰੋੜ ਰੁਪਏ ਦਾ ਬਕਾਇਆ ਹੈ। ਕਾਨੂੰਨੀ ਤੌਰ 'ਤੇ ਇਹ ਰਕਮ 14 ਦਿਨਾਂ ਦੇ ਅੰਦਰ-ਅੰਦਰ ਅਦਾ ਕੀਤੀ ਜਾਣੀ ਚਾਹੀਦੀ ਸੀ ਪਰ ਅਜੇ ਤੱਕ ਇਹ ਰਕਮ ਅਦਾ ਨਹੀਂ ਕੀਤੀ ਗਈ।

ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਵਿਆਜ ਸਮੇਤ ਅਦਾ ਕੀਤੀ ਜਾਵੇ। ਇਸ ਦੌਰਾਨ ਪੰਧੇਰ ਨੇ ਗੰਨਾ ਕਾਸ਼ਤਕਾਰਾਂ ਬਾਰੇ ਕਿਹਾ ਕਿ ਕਿਸਾਨਾਂ ਦਾ ਗੰਨਾ ਮਿੱਲਾਂ ਵੱਲ ਵੀ 15 ਕਰੋੜ ਰੁਪਏ ਦਾ ਬਕਾਇਆ ਹੈ। ਇਸ ਦਾ ਭੁਗਤਾਨ ਵੀ ਤੁਰੰਤ ਕੀਤਾ ਜਾਵੇ। ਗੰਨੇ ਦੀ ਪੈਦਾਵਾਰ ਦੀ ਲਾਗਤ ਬਾਰੇ ਪੰਧੇਰ ਨੇ ਕਿਹਾ ਕਿ ਸਰਕਾਰ ਨੂੰ ਕਿਸੇ ਵੀ ਹਾਲਤ ਵਿੱਚ ਕਿਸਾਨਾਂ ਨੂੰ ਗੰਨੇ ਦੀ ਕੀਮਤ ਵਿੱਚ ਵਾਧਾ ਕਰਨਾ ਚਾਹੀਦਾ ਹੈ।

ਪੰਜਾਬ ਦੀਆਂ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਸਬੰਧੀ ਪੰਧੇਰ ਨੇ ਕਿਹਾ ਕਿ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਝੋਨੇ ਦੀ ਲਿਫਟਿੰਗ ਦਾ ਵਾਅਦਾ ਪੂਰਾ ਕਰਕੇ ਝੋਨਾ ਚੁੱਕਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਦਾ ਸਮਾਂ ਆ ਗਿਆ ਹੈ ਤਾਂ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਅਜਿਹਾ ਲੱਗ ਰਿਹਾ ਹੈ ਕਿ ਸਰਕਾਰ ਮੰਡੀ ਵਿੱਚ ਡੀਏਪੀ ਲਿਆ ਕੇ ਖਾਦਾਂ ਦੀ ਕਾਲਾਬਾਜ਼ਾਰੀ ਨੂੰ ਬੜ੍ਹਾਵਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਡੀ.ਏ.ਪੀ ਖਾਦ ਨਾਲ ਕੀਤੀ ਜਾ ਰਹੀ ਟੈਗਿੰਗ ਵੱਲ ਧਿਆਨ ਦੇਵੇ ਅਤੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਸਹੀ ਕੀਮਤ ‘ਤੇ ਪਹੁੰਚਾਉਣ ਨੂੰ ਯਕੀਨੀ ਬਣਾਏ।

ਇਹ ਵੀ ਪੜ੍ਹੋ : Panchayat Election 2024: ਮਾਨਸਾ ਦੇ ਪਿੰਡ ਚੱਕ ਅਲੀਸ਼ੇਰ 'ਚ ਸਰਬਸੰਮਤੀ ਨਾਲ ਹੋਈ ਸਰਪੰਚ ਅਤੇ ਪੰਚਾਇਤ ਮੈਂਬਰਾਂ ਦੀ ਚੋਣ

Read More
{}{}