Home >>Punjab

Punjab Nagar Nigam Election: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ ਅੱਜ

Punjab Nagar Nigam Election: ਪੰਜਾਬ ਵਿੱਚ ਬੀਤੇ ਦਿਨੀ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਚੋਣ ਕਮਿਸ਼ਨ ਵੱਲੋਂ ਕੱਲ੍ਹ ਪ੍ਰੈਸ ਕਾਨਫਰੰਸ ਕਰ ਇਹ ਜਾਣਕਾਰੀ ਦਿੱਤੀ ਗਈ  ਸੀ।  

Advertisement
Punjab Nagar Nigam Election: ਪੰਜਾਬ 'ਚ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ ਅੱਜ
Riya Bawa|Updated: Dec 09, 2024, 09:20 AM IST
Share

Punjab Nagar Nigam Election nomination Today: ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਉਸੇ ਦਿਨ ਵੋਟਾਂ ਤੋਂ ਬਾਅਦ ਸ਼ਾਮ ਨੂੰ ਗਿਣਤੀ ਹੋਵੇਗੀ। ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ  9 ਦਸੰਬਰ ਤੋਂ ਸ਼ੁਰੂ ਹੋਵੇਗੀ ਅਤੇ ਇਸ ਦੇ ਨਾਲ ਹੀ 12 ਦਸੰਬਰ ਨਾਮਜ਼ਦਗੀ (Municipal Corporation elections) ਭਰਨ ਦੀ ਆਖ਼ਰੀ ਮਿਤੀ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ।

ਨਗਰ ਨਿਗਮ ਚੋਣਾਂ ਦੀਆਂ ਤਰੀਕਾਂ (Punjab Nagar Nigam Election) ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ। ਦੱਸ ਦਈਏ ਕਿ ਦਸੰਬਰ ਦੇ ਆਖਰੀ ਹਫ਼ਤੇ ਨਗਰ ਨਿਗਮ ਚੋਣਾਂ ਕਰਵਾਉਣ ਦਾ ਨੋਟੀਫਿਕੇਸ਼ਨ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਕਾਫੀ ਸਮਾਂ ਪਹਿਲਾਂ ਜਾਰੀ ਕਰ ਦਿੱਤਾ ਗਿਆ ਸੀ, ਪਰ ਅਜੇ ਤੱਕ ਵੋਟਾਂ ਦਾ ਸਮਾਂ ਜਾਰੀ ਨਹੀਂ ਕੀਤਾ ਗਿਆ ਸੀ। ਹੁਣ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Punjab Nagar Nigam Election: ਪੰਜਾਬ 'ਚ 21 ਦਸੰਬਰ ਨੂੰ ਹੋਣਗੀਆਂ ਨਗਰ ਨਿਗਮ ਦੀਆਂ ਚੋਣਾਂ

ਪੰਜਾਬ ਵਿੱਚ (Punjab Nagar Nigam Election)  ਕੁੱਲ ਵੋਟਰਾਂ ਵਿੱਚੋਂ 37,32,636 ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 19,55,888 ਪੁਰਸ਼, 17,76,544 ਮਹਿਲਾਵਾਂ ਅਤੇ 204 ਹੋਰ ਸ਼ਾਮਲ ਹਨ, ਜੋ 7 ਦਸੰਬਰ 2024 ਤੱਕ ਕੀਤੀ ਗਈ ਵਿਸ਼ੇਸ਼ ਸੋਧ ਦੇ ਆਧਾਰ ‘ਤੇ ਸੋਧ ਅਧੀਨ ਹਨ। ਵੋਟਿੰਗ ਲਈ EVMs. ਦੀ ਵਰਤੋਂ ਕੀਤੀ ਜਾਵੇਗੀ।

ਚੋਣਾਂ (Punjab Nagar Nigam Election)  ਲਈ ਲੋੜੀਂਦੀਆਂ ਈ.ਵੀ.ਐਮਜ਼.ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ 21.12.2024 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 04.00 ਵਜੇ ਤੱਕ ਈ.ਵੀ.ਐਮਜ਼. ਜ਼ਰੀਏ ਪੈਣਗੀਆਂ। ਵੋਟਿੰਗ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਉਸੇ ਦਿਨ ਪੋਲਿੰਗ ਸਟੇਸ਼ਨ ‘ਤੇ ਹੀ ਕੀਤੀ ਜਾਵੇਗੀ। ਨਗਰ ਨਿਗਮਾਂ ਦੇ 381 ਵਾਰਡਾਂ ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ 598 ਵਾਰਡਾਂ ਲਈ ਵੋਟਿੰਗ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ: Amit Shah News: ਸੁਰੱਖਿਆ ਲਈ ਵੱਡੀ ਪਹਿਲਕਦਮੀ, ਭਾਰਤ ਜਲਦੀ ਹੀ ਬਣਾਏਗਾ ਐਟੀ ਡਰੋਨ ਯੂਨਿਟ
 

 

 

Read More
{}{}