Punjab players Recruitment: ਮੁੱਖ ਮੰਤਰੀ ਭਗੰਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਿਡਾਰੀਆਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਵੱਲੋਂ PSPCL ਵਿੱਚ ਸਪੋਰਟਸ ਕੋਟੇ ਤਹਿਤ ਭਰਤੀ ਕਰਨ ਦਾ ਐਲਾਨ ਕਰ ਦਿੱਤਾ ਹੈ। ਪੀਐਸਪੀਸੀਐਲ ਦਾ ਸਪੋਰਟਸ ਸੈੱਲ 2017 ਵਿੱਚ ਬੰਦ ਹੋ ਗਿਆ ਸੀ। ਪੰਜਾਬ ਦੀ ਮਾਨ ਸਰਕਾਰ ਵੱਲੋਂ ਇਸ ਨੂੰ ਮੁੜ ਤੋਂ ਸੁਰਜੀਤ ਕੀਤਾ ਹੈ। ਪੀਐਸਪੀਸੀਐਲ ਵਿੱਚ 60 ਨਵੇਂ ਖਿਡਾਰੀਆਂ ਦੀ ਭਰਤੀ ਕੀਤੀ ਜਾਵੇਗੀ।