Barnala News: ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਵਿੱਚ ਬੁਲਡੋਜ਼ਰ ਚੱਲਿਆ। ਦੋ ਮਹਿਲਾ ਨਸ਼ਾ ਤਸਕਰਾਂ ਦੀ ਨਾਜਾਇਜ਼ ਜਾਇਦਾਦ ਉਤੇ ਬੁਲਡੋਜ਼ਰ ਚੱਲਿਆ। ਦੋਵਾਂ ਉਤੇ ਐਨਡੀਪੀਐਸ ਮਾਮਲੇ ਵਿੱਚ ਕੁਲ 16 ਮਾਮਲੇ ਦਰਜ ਹਨ।
ਪੰਜਾਬ ਪੁਲਿਸ ਵੱਲੋਂ ਸਬੰਧਤ ਵਿਭਾਗਾਂ ਦੀ ਮਦਦ ਨਾਲ ਬਰਨਾਲਾ ਵਿਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ ਗਈ। ਇੱਥੇ ਸਵੇਰੇ-ਸਵੇਰੇ ਇਕ ਇਮਾਰਤ ਨੂੰ ਬੁਲਡੋਜ਼ਰ ਦੇ ਨਾਲ ਢਹਿ-ਢੇਰੀ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਜਾਇਦਾਦ 2 ਮਹਿਲਾ ਤਸਕਰਾਂ ਦੀ ਸੀ, ਜਿਸ ਨੂੰ ਉਨ੍ਹਾਂ ਨੇ ਡਰੱਗ ਮਨੀ ਦੇ ਨਾਲ ਨਾਜਾਇਜ਼ ਤੌਰ 'ਤੇ ਬਣਾਇਆ ਸੀ। ਇਨ੍ਹਾਂ ਦੋਹਾਂ ਤਸਕਰਾਂ ਦੇ ਖ਼ਿਲਾਫ਼ NDPS ਐਕਟ ਤਹਿਤ 16 FIR ਦਰਜ ਹਨ।
ਅੱਜ ਬਰਨਾਲਾ ਪੁਲਿਸ ਪ੍ਰਸ਼ਾਸਨ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਦੀ ਅਗਵਾਈ ਵਿੱਚ ਵੱਡੀ ਪੁਲਿਸ ਫੋਰਸ ਨੇ ਬਰਨਾਲਾ ਦੇ ਬੱਸ ਸਟੈਂਡ ਦੇ ਪਿੱਛੇ ਬਸਤੀ ਵਿੱਚ ਰਹਿਣ ਵਾਲੀ ਇੱਕ ਮਹਿਲਾ ਤਸਕਰ ਦੇ ਘਰ 'ਤੇ ਬੁਲਡੋਜ਼ਰ ਚਲਾ ਦਿੱਤਾ। ਇਸ ਮੌਕੇ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਉਕਤ ਔਰਤ ਕਾਲੀ ਪਤਨੀ ਚਰਨ ਸਿੰਘ ਦੇ ਖ਼ਿਲਾਫ਼ ਪਿਛਲੇ ਲੰਮੇ ਸਮੇਂ ਤੋਂ ਵੱਖ-ਵੱਖ ਧਾਰਾਵਾਂ ਤਹਿਤ ਪਰਚੇ ਦਰਜ ਹਨ। ਬਰਨਾਲਾ ਇੰਪਰੂਵਮੈਂਟ ਟਰੱਸਟ ਦੀ ਹਦੂਦ ਅੰਦਰ ਬਣੇ ਨਜਾਇਜ਼ ਮਕਾਨ ਨੂੰ ਅੱਜ ਟਰੱਸਟ ਦੇ ਈਓ ਨੇ ਢਾਹ ਦਿੱਤਾ ਹੈ ਅਤੇ ਅਜੇ ਤੱਕ ਦੋਸ਼ੀ ਨੂੰ ਫੜਿਆ ਨਹੀਂ ਗਿਆ ਤਾਂ ਜਲਦ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਉਨ੍ਹਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Takht Sri Keshgarh Sahib: ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਾਜ਼ਪੋਸ਼ੀ ਦੇ ਵਿਰੋਧ ਵਿੱਚ ਆਈਆਂ ਨਿਹੰਗ ਜਥੇਬੰਦੀਆਂ
ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਅੱਜ ਰੂਪਨਗਰ (ਰੋਪੜ) ਦਾ ਦੌਰਾ ਕਰਨਗੇ। ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ 'ਤੇ ਨਿਗਰਾਨੀ ਰੱਖਣ ਲਈ ਬਣਾਈ ਗਈ ਉੱਚ ਤਾਕਤੀ ਕਮੇਟੀ ਦੇ ਮੈਂਬਰ ਵਜੋਂ ਉਹ ਸਿਵਲ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਨਗੇ ਅਤੇ ਜ਼ਿਲ੍ਹੇ 'ਚ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣਗੇ। ਉਧਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚੱਲ ਰਹੀ ਕਾਰਵਾਈ ’ਤੇ ਉਠਾਏ ਜਾ ਰਹੇ ਸਵਾਲਾਂ ਲਈ ਵਿਰੋਧੀ ਪਾਰਟੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਹਾਮਾਰੀ ਨਾਲ ਨਜਿੱਠਣ ਲਈ ਆਉਣ ਵਾਲੇ ਬਜਟ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ।
ਇਹ ਵੀ ਪੜ੍ਹੋ : Hola Mohalla: ਸਿੱਖ ਸੰਪਰਦਾ ਦਾ ਪਵਿੱਤਰ ਅਤੇ ਇਤਿਹਾਸਕ ਤਿਉਹਾਰ ਹੋਲਾ ਮਹੱਲਾ, 5 ਨਗਾਰੇ ਵਜਾਉਣ ਨਾਲ ਹੋਇਆ ਸ਼ੁਰੂ