Home >>Punjab

Amritsar News: ਪੰਜਾਬ ਸਰਕਾਰ ਵੱਲੋਂ ਪੰਜਾਬ ਉਦਯੋਗ ਕ੍ਰਾਂਤੀ ਤਹਿਤ 24 ਕਮੇਟੀਆਂ ਦਾ ਗਠਨ; ਪ੍ਰਿਅੰਕਾ ਗੋਇਲ ਵੱਲੋਂ ਸਰਕਾਰ ਦਾ ਧੰਨਵਾਦ

Amritsar News: ਪੰਜਾਬ ਉਦਯੋਗ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 24 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।

Advertisement
Amritsar News: ਪੰਜਾਬ ਸਰਕਾਰ ਵੱਲੋਂ ਪੰਜਾਬ ਉਦਯੋਗ ਕ੍ਰਾਂਤੀ ਤਹਿਤ 24 ਕਮੇਟੀਆਂ ਦਾ ਗਠਨ;  ਪ੍ਰਿਅੰਕਾ ਗੋਇਲ ਵੱਲੋਂ ਸਰਕਾਰ ਦਾ ਧੰਨਵਾਦ
Ravinder Singh|Updated: Aug 09, 2025, 09:28 AM IST
Share

Amritsar News(ਭਰਤ ਸ਼ਰਮਾ): ਪੰਜਾਬ ਉਦਯੋਗ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 24 ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਕਮੇਟੀਆਂ ਨੂੰ ਬਣਾਉਣ ਦਾ ਮੁੱਖ ਮਕਸਦ ਪੰਜਾਬ ਦੇ ਵਿੱਚ ਵਪਾਰ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨਾ ਹੈ। ਇਸ ਤਹਿਤ ਪੰਜਾਬ ਸਰਕਾਰ ਦੇ ਵੱਲੋਂ ਸਪਿਨਿੰਗ ਐਂਡ ਵੀਵਿੰਗ ਕਮੇਟੀ ਦਾ ਵੀ  ਗਠਨ ਕੀਤਾ ਗਿਆ। ਇਸ ਕਮੇਟੀ ਵਿੱਚ ਪੰਜਾਬ ਦੀ ਇਕਲੌਤੀ ਮਹਿਲਾ ਗੋਬਿੰਦ ਯਾਨ ਦੀ ਡਾਇਰੈਕਟਰ ਪ੍ਰਿਅੰਕਾ ਗੋਇਲ ਨੂੰ ਸ਼ਾਮਿਲ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਰਲ ਮਿਲ ਕੇ ਫਿਰ ਤੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਯਤਨ ਕਰਾਂਗੇ। ਜ਼ੀ ਮੀਡੀਆ ਨੇ ਖਾਸ ਗੱਲਬਾਤ ਕੀਤੀ ਗੋਬਿੰਦ ਗਿਆਨ ਦੀ ਡਾਇਰੈਕਟਰ ਪ੍ਰਿਅੰਕਾ ਗੋਇਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਉਨ੍ਹਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਨੂੰ ਸੁਝਾਵ ਦਿੱਤੇ ਜਾਣਗੇ ਤਾਂ ਜੋ ਪੰਜਾਬ ਵਿੱਚ ਸਪਿਨਿੰਗ ਐਂਡ ਵੀਵਿੰਗ ਇੰਡਸਟਰੀ ਹੋਰ ਪ੍ਰਫੁਲੱਤ ਹੋ ਸਕੇ।

ਉਨ੍ਹਾਂ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਮੁਲਾਕਾਤ ਆਮ ਆਦਮੀ ਪਾਰਟੀ ਦੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਉਦੋਗਿਕ ਮੰਤਰੀ ਸੰਜੀਵ ਅਰੋੜਾ ਦੇ ਨਾਲ ਹੋਈ। ਇਸ ਦੌਰਾਨ ਉਨ੍ਹਾਂ ਵੱਲੋਂ ਇਸ ਇੰਡਸਟਰੀ ਨੂੰ ਹੋਰ ਪ੍ਰਫੁਲੱਤ ਕਰਨ ਲਈ ਸੁਝਾਅ ਵੀ ਦਿੱਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਇੰਡਸਟਰੀ ਦੇ ਬੁਨਿਆਦੀ ਢਾਂਚੇ ਦੀ ਸਧਾਰਨ ਦੀ ਜ਼ਰੂਰਤ ਹੈ, ਜਿਸ ਨਾਲ ਮਾਹੌਲ ਸੁਖਾਵਾਂ ਹੋ ਸਕੇ ਅਤੇ ਪੰਜਾਬ ਸਰਕਾਰ ਵੱਲੋਂ ਟੈਕਸ ਸਟਾਈਲ ਪਾਰਕ ਦਾ ਨਿਰਮਾਣ ਕਰਨਾ ਚਾਹੀਦਾ ਹੈ। ਵਪਾਰੀਆਂ ਨੂੰ ਆਸਾਨੀ ਦੇ ਨਾਲ ਫਾਇਨਾਂਸ ਉਤੇ ਲੋਨ ਮਿਲ ਸਕੇ। 

ਉਨ੍ਹਾਂ ਨੇ ਕਿਹਾ ਕਿ ਦੂਜਿਆਂ ਸੂਬਿਆਂ ਦੀ ਸਰਕਾਰਾਂ ਦੇ ਵਾਂਗ ਪੰਜਾਬ ਸਰਕਾਰ ਨੂੰ ਵੀ ਸੈਂਟਰਲਾਈਜ਼ ਸਟੀਮ ਲਾਈਨ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ। ਟੈਕਸਟਾਈਲ ਡਾਇੰਗ ਯੂਨਿਟ ਲਈ ਇਸ ਦਾ ਫਾਇਦਾ ਇਹ ਹੈ ਕਿ ਇਸ ਦੇ ਨਾਲ ਪ੍ਰਦੂਸ਼ਣ ਘਟੇਗਾ। ਉਨ੍ਹਾਂ ਨੇ ਕਿਹਾ ਕਿ ਦੂਜਿਆਂ ਸੂਬਿਆਂ ਦੀ ਸਰਕਾਰਾਂ ਵਾਂਗ ਹੀ ਪੰਜਾਬ ਸਰਕਾਰ ਨੂੰ ਵਪਾਰੀਆਂ ਨੂੰ ਘੱਟ ਰੇਟਾਂ ਦੇ ਵਿੱਚ ਜ਼ਮੀਨਾਂ ਦੇਣੀਆਂ ਚਾਹੀਦੀਆਂ ਹਨ ਤੇ ਬਿਜਲੀ ਵੀ ਸਸਤੀ ਦੇਣੀ ਚਾਹੀਦੀ ਹੈ ਅਤੇ ਆਸਾਨੀ ਦੇ ਨਾਲ ਲੇਬਰ ਮੁਹੱਈਆ ਕਰਵਾਉਣੀ ਚਾਹੀਦੀ ਹੈ। 

ਜੀਐਸਟੀ ਦੇ ਰਜਿਸਟਰ ਟਰੇਡਰਾਂ ਦੀ ਮੈਡੀਕਲ ਇੰਸ਼ੋਰੈਂਸ ਵੀ ਕਰਵਾਉਣਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਹੀ ਰੁਜ਼ਗਾਰ ਮਿਲਣਾ ਚਾਹੀਦਾ ਹੈ। ਇਸ ਲਈ ਪੰਜਾਬ ਸਰਕਾਰ ਨੂੰ ਲਗਾਤਾਰ ਯਤਨ ਕਰਨ ਦੀ ਜ਼ਰੂਰਤ ਹੈ। ਪ੍ਰਿਅੰਕਾ ਗੋਇਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਸੁਝਾਵ ਦਿੱਤੇ ਜਾਣਗੇ ਜਿਸ ਨਾਲ ਪੰਜਾਬ ਦੇ ਵਿੱਚ ਸਪੀਨਿੰਗ ਐਂਡ ਵੀਵਿੰਗ ਇੰਡਸਟਰੀ ਹੋਰ ਵੀ ਵੱਧ ਸਕੇ।

Read More
{}{}