Punjab Procurement Committee: ਮਾਨ ਸਰਕਾਰ ਨੇ ਫ਼ਸਲਾਂ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀਆਂ ਦੀ ਇੱਕ ਕਮੇਟੀ ਦਾ ਗਠਨ ਕੀਤਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਕਮੇਟੀ ਦੀ ਅਗਵਾਈ ਕਰਨਗੇ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਬਰਿੰਦਰ ਗੋਇਲ ਅਤੇ ਲਾਲਜੀਤ ਸਿੰਘ ਭੁੱਲਰ ਕਮੇਟੀ ਵਿੱਚ ਸ਼ਾਮਲ ਹਨ।
ਕਮੇਟੀ ਝੋਨੇ ਦੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਖਰੀਦ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ, ਕਮਿਸ਼ਨ ਏਜੰਟਾਂ, ਮਿੱਲ ਮਾਲਕਾਂ ਅਤੇ ਐਫਸੀਆਈ ਨਾਲ ਤਾਲਮੇਲ ਕਰੇਗੀ। ਸੂਬੇ ਵਿੱਚ ਝੋਨੇ ਦੀ ਬਿਜਾਈ ਦੀ ਸ਼ੁਰੂਆਤ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਸੀ। ਕਮੇਟੀ ਦੀ ਪਹਿਲੀ ਮੀਟਿੰਗ ਅੱਜ ਦੁਪਹਿਰ 3 ਵਜੇ ਹੋਵੇਗੀ।
ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ 'ਤੇ ਪਾਰਕਿੰਗ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ
ਇਸ ਸਾਉਣੀ ਦੇ ਸੀਜ਼ਨ ‘ਚ 5 ਲੱਖ ਏਕੜ ‘ਚ ਡੀ. ਐੱਸ. ਆਰ. ਤਕਨੀਕ ਨਾਲ ਝੋਨੇ ਦੀ ਬਿਜਾਈ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਸਿੱਧਾ ਫ਼ਾਇਦਾ ਮਿਲੇਗਾ। ਮਾਨ ਸਰਕਾਰ ਵੱਲੋਂ ਡੀ. ਐੱਸ. ਆਰ. ਅਪਨਾਉਣ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਾਸਮਤੀ ਉਗਾਉਣ ਵਾਲੇ ਕਿਸਾਨ ਵੀ ਡੀ. ਐੱਸ. ਆਰ. ਤਕਨੀਕ ਅਤੇ 1500 ਰੁਪਏ ਪ੍ਰਤੀ ਏਕੜ ਦੀ ਮਦਦ ਲੈ ਸਕਦੇ ਹਨ।
ਇਹ ਵੀ ਪੜ੍ਹੋ: Punjab IPS Promotion: ਡਾ. ਨਾਨਕ ਸਿੰਘ ਸਮੇਤ ਪੰਜ ਆਈਪੀਐਸ ਅਫਸਰਾਂ ਨੂੰ ਡੀਆਈਜੀ ਵਜੋਂ ਦਿੱਤੀ ਤਰੱਕੀ