Home >>Punjab

War on Drugs: ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਛੇੜੀ ਜੰਗ; ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ

War on Drugs:  ਪੰਜਾਬ ਸਰਕਾਰ ਨੇ War on Drugs ਤਹਿਤ ਵੱਡਾ ਕਦਮ ਪੁੱਟਿਆ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕੈਬਨਿਟ ਕਮੇਟੀ ਗਠਿਤ ਕੀਤੀ ਹੈ।

Advertisement
War on Drugs: ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਛੇੜੀ ਜੰਗ; ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ
Ravinder Singh|Updated: Feb 27, 2025, 01:33 PM IST
Share

War on Drugs: ਪੰਜਾਬ ਸਰਕਾਰ ਨੇ War on Drugs ਤਹਿਤ ਵੱਡਾ ਕਦਮ ਪੁੱਟਿਆ ਹੈ। ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਨੇ ਪੰਜ ਮੈਂਬਰੀ ਕੈਬਨਿਟ ਕਮੇਟੀ ਗਠਿਤ ਕੀਤੀ ਹੈ। ਕਮੇਟੀ ਦਾ ਅਹਿਮ ਰੋਲ ਨਸ਼ਿਆਂ ਨੂ ਲੈ ਕੇ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗਾ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਭੁੱਲਰ ਅਤੇ ਤਰਨਪ੍ਰੀਤ ਸੌਂਧ ਮੈਂਬਰ ਵਜੋਂ ਸ਼ਾਮਿਲ ਹਨ।

ਕਮੇਟੀ ਜ਼ਮੀਨ ਤੋਂ ਫੀਡਬੈਕ ਲੈ ਕੇ ਮੁੱਖ ਮੰਤਰੀ ਨੂੰ ਰਿਪੋਰਟ ਦੇਵੇਗੀ

ਪੰਜਾਬ ਸਰਕਾਰ ਵੱਲੋਂ ਵਾਰ ਆਨ ਡਰੱਗਜ਼ ਤਹਿਤ ਇੱਕ ਕਮੇਟੀ ਬਣਾਈ ਗਈ ਹੈ। ਇਹ ਕਮੇਟੀ ਜ਼ਮੀਨੀ ਪੱਧਰ 'ਤੇ ਕੰਮ ਕਰੇਗੀ। ਪਿੰਡ ਪੱਧਰ 'ਤੇ ਲੋਕਾਂ ਵਿਚਕਾਰ ਜਾਵੇਗਾ। ਉਨ੍ਹਾਂ ਨਾਲ ਗੱਲ ਕਰਨਗੇ। ਇਹ ਵੀ ਦੇਖਣਾ ਹੋਵੇਗਾ ਕਿ ਸਰਕਾਰ ਦੀ ਮੁਹਿੰਮ ਠੀਕ ਚੱਲ ਰਹੀ ਹੈ ਜਾਂ ਨਹੀਂ। ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਦਾ ਸਿਲਸਿਲਾ ਜਾਰੀ ਰਹੇਗਾ।

ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਨੇ ਨਸ਼ਾ ਸਮੱਗਲਰਾਂ ਖਿਲਾਫ਼ ਮੁਹਿੰਮ ਵਿੱਢੀ ਹੈ। ਲੁਧਿਆਣਾ ਵਿੱਚ ਤਿੰਨ ਨਸ਼ਾ ਸਮੱਗਲਰਾਂ ਦੀਆਂ ਬਿਲਡਿੰਗਾਂ ਢਹਿ ਢੇਰੀ ਕਰ ਦਿੱਤੀਆਂ ਹਨ ਅਤੇ ਅੱਗੇ ਵੀ ਇਸ ਮੁਹਿੰਮ ਨੂੰ ਜਾਰੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ।

ਇਹ ਵੀ ਪੜ੍ਹੋ : Punjab Weather Update: ਪੰਜਾਬ ਵਿੱਚ ਅੱਜ ਗਰਜ ਤੇ ਮੀਂਹ ਦਾ ਅਲਰਟ; ਕਈ ਜ਼ਿਲ੍ਹਿਆਂ ਵਿੱਚ ਸਵੇਰੇ ਹੋਈ ਬਾਰਿਸ਼

ਵਿਧਾਨ ਸਭਾ ਚੋਣਾਂ 2027 'ਤੇ ਫੋਕਸ
ਸਰਕਾਰ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ 'ਤੇ ਹੈ। ਪੰਜਾਬ ਵਿੱਚ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ ਇੱਕ ਵੱਡਾ ਮੁੱਦਾ ਰਿਹਾ ਹੈ। ਹੁਣ ਅਗਲੀਆਂ ਚੋਣਾਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਯੋਜਨਾ ਹੈ। ਇਸ ਤੋਂ ਪਹਿਲਾਂ ਯੂਪੀ ਦੀ ਤਰਜ਼ ’ਤੇ ਲੁਧਿਆਣਾ ਵਿੱਚ ਵੀ ਬੁਲਡੋਜ਼ਰ ਦੀ ਕਾਰਵਾਈ ਹੋ ਚੁੱਕੀ ਹੈ। ਇੱਥੇ ਇੱਕ ਨਸ਼ਾ ਤਸਕਰ ਦੀ ਉਸਾਰੀ ਨੂੰ ਢਾਹ ਦਿੱਤਾ ਗਿਆ।

ਇਹ ਵੀ ਪੜ੍ਹੋ : Farmers Meeting News: ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਦੀ ਸੰਯੁਕਤ ਕਿਸਾਨ ਮੋਰਚੇ ਨਾਲ ਏਕਤਾ ਮੀਟਿੰਗ ਅੱਜ

Read More
{}{}