Home >>Punjab

Amritsar News: ਅੰਮ੍ਰਿਤਸਰ 'ਚ ਪੰਜਾਬ ਸਰਕਾਰ ਕੋਲ ਕੂੜੇ ਦੀ ਲਿਫਟਿੰਗ ਕਰਵਾਉਣ ਦਾ ਨਹੀਂ ਹੈ ਕੋਈ ਸਮਾਧਾਨ-ਮੀਨਾਕਸ਼ੀ ਲੇਖੀ

Amritsar News: ਪੰਜਾਬ ਵਿੱਚ ਪੰਜ ਥਾਵਾਂ ਉਤੇ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਪੰਜਾਬ ਸਰਕਾਰ ਉਤੇ ਜਮ ਕੇ ਸ਼ਬਦੀ ਹਮਲੇ ਕੀਤੇ।

Advertisement
Amritsar News: ਅੰਮ੍ਰਿਤਸਰ 'ਚ ਪੰਜਾਬ ਸਰਕਾਰ ਕੋਲ ਕੂੜੇ ਦੀ ਲਿਫਟਿੰਗ ਕਰਵਾਉਣ ਦਾ ਨਹੀਂ ਹੈ ਕੋਈ ਸਮਾਧਾਨ-ਮੀਨਾਕਸ਼ੀ ਲੇਖੀ
Ravinder Singh|Updated: Dec 18, 2024, 07:35 PM IST
Share

Amritsar News (ਭਰਤ ਸ਼ਰਮਾ): ਪੰਜਾਬ ਵਿੱਚ ਪੰਜ ਥਾਵਾਂ ਉਤੇ ਹੋ ਰਹੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ ਭਾਰਤ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਪੰਜਾਬ ਸਰਕਾਰ ਉਤੇ ਜਮ ਕੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿੱਚ ਜਗ੍ਹਾ-ਜਗ੍ਹਾ ਉਤੇ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਪੰਜਾਬ ਸਰਕਾਰ ਕੋਲ ਕੂੜੇ ਦੀ ਲਿਫਟਿੰਗ ਕਰਵਾਉਣ ਦਾ ਕੋਈ ਸਮਾਧਾਨ ਨਹੀਂ ਹੈ।

ਇਸ ਦੇ ਨਾਲ ਹੀ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਅੰਮ੍ਰਿਤਸਰ ਵਿੱਚ ਬੀਜੇਪੀ ਦਾ ਮੇਅਰ ਬਣਨ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਦੇ ਮੰਤਰੀ ਇਹ ਕਹਿ ਰਹੇ ਹਨ ਕਿ ਮਹਿਲਾਵਾਂ ਨੂੰ ਹੁਣ ਸਰਕਾਰ 1100 ਪ੍ਰਤੀ ਮਹੀਨਾ ਦਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਬਿਲਕੁਲ ਝੂਠ ਬੋਲ ਰਹੇ ਹਨ ਅਤੇ ਉਹ 1100 ਪ੍ਰਤੀ ਮਹੀਨੇ ਦੀ ਜਗ੍ਹਾ 21000 ਵੀ ਬੋਲ ਸਕਦੇ ਹਨ।

ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਕੋਲ ਤਨਖਾਹਾਂ ਦੇਣ ਲਈ ਬਜਟ ਹੈ ਨਹੀਂ ਤੇ ਇਹ ਔਰਤਾਂ ਨੂੰ 1100 ਰੁਪਏ ਕਿੱਥੋਂ ਦੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਬਹੁਤ ਸਾਰਾ ਕਰਜ਼ਾ ਲੈ ਕੇ ਸਰਕਾਰ ਚਲਾ ਰਹੀ ਹੈ ਅਤੇ ਇਸ ਦਾ ਖਮਿਆਜ਼ਾ ਆਉਣ ਵਾਲੀਆਂ ਪੀੜੀਆਂ ਨੂੰ ਭੁਗਤਣਾ ਪੈ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਹਰਿਆਣੇ ਦੇ ਕਿਸਾਨਾਂ ਨੂੰ ਐਮਐਸਪੀ ਦੇ ਸਕਦੀ ਹੈ ਤੇ ਫਿਰ ਪੰਜਾਬ ਦੀ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਐਮਐਸਪੀ ਕਿਉਂ ਨਹੀਂ ਦੇ ਰਹੀ।

ਉਨ੍ਹਾਂ ਨੇ ਕਿਹਾ ਕਿ ਜੋ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹੋਏ ਹਨ ਅਤੇ ਮੈਂ ਅਰਦਾਸ ਕਰਦੀ ਹਾਂ ਕਿ ਉਹ ਜਲਦੀ ਹੀ ਸਿਹਤਯਾਬ ਹੋਣ ਅਤੇ ਆਪਣੇ ਘਰ ਵਾਪਸ ਆਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਇਕੱਲੀ ਆਪਣੇ ਬਲਬੂਤੇ ਉਤੇ ਅੰਮ੍ਰਿਤਸਰ ਵਿੱਚ ਆਪਣਾ ਮੇਅਰ ਖੜ੍ਹਾ ਕਰੇਗੀ ਅਤੇ ਫਿਲਹਾਲ ਅਕਾਲੀ ਦਲ ਦੇ ਨਾਲ ਕਿਸੇ ਵੀ ਤਰੀਕੇ ਦਾ ਸਾਡਾ ਸਮਝੌਤਾ ਨਹੀਂ ਹੋਵੇਗਾ।

ਦੱਸਣ ਯੋਗ ਹੈ ਕਿ ਪੰਜਾਬ ਵਿੱਚ ਲਗਾਤਾਰ ਹੀ ਭਾਰਤੀ ਜਨਤਾ ਪਾਰਟੀ ਖਿਲਾਫ਼ ਕਿਸਾਨਾਂ ਵੱਲੋਂ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਅਤੇ ਤਿੰਨੇ ਖੇਤੀ ਕਾਨੂੰਨ ਇੱਕ ਵਾਰ ਫਿਰ ਤੋਂ ਰੱਦ ਕਰਵਾਉਣ ਵਾਸਤੇ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਜਗਜੀਤ ਸਿੰਘ ਡੱਲੇਵਾਲ ਭੁੱਖ ਹੜਤਾਲ ਉਤੇ ਬੈਠੇ ਹੋਏ ਹਨ ਅਤੇ ਅੱਜ ਉਨ੍ਹਾਂ ਦੀ ਮੈਡੀਕਲ ਐਡਵਾਇਜ਼ਰੀ ਜਾਰੀ ਹੋਣ ਤੋਂ ਬਾਅਦ ਉਹਨਾਂ ਨੂੰ ਕੈਂਸਰ ਦਾ ਖਤਰਾ ਦੱਸਿਆ ਜਾ ਰਿਹਾ ਹੈ। ਉੱਥੇ ਇਸ ਉੱਤੇ ਕੇਂਦਰੀ ਮੰਤਰੀ ਦਾ ਬਿਆਨ ਹੈ ਕਿ ਉਹ ਆਪਣੇ ਘਰ ਸੁਰੱਖਿਅਤ ਪਹੁੰਚਣ।

ਲਗਾਤਾਰ ਹੀ ਭਾਰਤੀ ਜਨਤਾ ਪਾਰਟੀ ਨੂੰ ਲੈ ਕੇ ਕਿਸਾਨਾਂ ਵਿੱਚ ਰੋਹ ਵੱਧਦਾ ਜਾ ਰਿਹਾ ਹੈ ਹਾਲਾਂਕਿ ਮੀਨਾਕਸ਼ੀ ਲੇਖੀ ਵੱਲੋਂ ਪੰਜਾਬ ਦੀ ਮੌਜੂਦਾ ਸਰਕਾਰ ਭਗਵੰਤ ਮਾਨ ਉਤੇ ਕਈ ਸਵਾਲੀਆਂ ਨਿਸ਼ਾਨ ਚੁੱਕੇ ਗਏ ਅਤੇ ਉਨ੍ਹਾਂ ਨੂੰ ਪੰਜਾਬ ਨੂੰ ਕਰਜ਼ੇ ਹੇਠ ਦੱਬਣ ਦੀ ਇਲਜ਼ਾਮ ਲਗਾਏ ਗਏ ਹੁਣ ਵੇਖਣਾ ਹੋਵੇਗਾ ਕਿ ਇਸ ਉੱਪਰ ਆਮ ਆਦਮੀ ਪਾਰਟੀ ਦੇ ਨੇਤਾ ਕਿਸ ਤਰ੍ਹਾਂ ਦੇ ਬਿਆਨ ਦਾਗਦੇ ਹਨ ਤੇ ਮੀਨਾਕਸ਼ੀ ਲੇਖੇ ਵੱਲ ਲਗਾਏ ਗਏ ਦੋਸ਼ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਿਸ ਤਰ੍ਹਾਂ ਗਰਮਾਉਂਦੀ ਹੈ।

 

Read More
{}{}