Home >>Punjab

ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਤੇ ਪ੍ਰੋਫੈਸਰਾਂ ਦੀ ਸੇਵਾ ਮੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

 Cabinet Meeting: ਮੰਤਰੀ ਮੰਡਲ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨਾਲ ਨਿਪਟਣ ਲਈ ਸੇਵਾ-ਮੁਕਤ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਨਤਕ ਹਿੱਤ ਵਿੱਚ ਲੋੜ ਪੈਣ ’ਤੇ ਹਰੇਕ ਸਾਲ ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾਣਗੀਆਂ।

Advertisement
ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਤੇ ਪ੍ਰੋਫੈਸਰਾਂ ਦੀ ਸੇਵਾ ਮੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ
Manpreet Singh|Updated: Apr 11, 2025, 06:45 PM IST
Share

 Cabinet Meeting: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮਹੱਤਵਪੂਰਨ ਫੈਸਲੇ ਲੈਂਦਿਆਂ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਮੈਡੀਕਲ ਕਾਲਜਾਂ ਵਿੱਚ ਸੇਵਾ-ਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਇਸ ਫੈਸਲੇ ਨਾਲ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਹੋਵੇਗੀ ਜਿਸ ਨਾਲ ਇਨ੍ਹਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ।

ਲੋੜ ਪੈਣ ’ਤੇ ਸੇਵਾ-ਮੁਕਤੀ ਉਪਰੰਤ ਸਪੈਸ਼ਲਾਈਜ਼ਡ ਡਾਕਟਰਾਂ ਦੀਆਂ ਸੇਵਾਵਾਂ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨਾਲ ਨਿਪਟਣ ਲਈ ਸੇਵਾ-ਮੁਕਤ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਨਤਕ ਹਿੱਤ ਵਿੱਚ ਲੋੜ ਪੈਣ ’ਤੇ ਹਰੇਕ ਸਾਲ ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾਣਗੀਆਂ।

ਬਲਾਕਾਂ ਦੇ ਪੁਨਰਗਠਨ ਲਈ ਸਹਿਮਤੀ

ਭੂਗੋਲਿਕ ਅਤੇ ਪ੍ਰਸ਼ਾਸਕੀ ਪਹੁੰਚ ਵਧਾਉਣ, ਕਾਰਜ ਕੁਸ਼ਲਤਾ ਵਧਾਉਣ, ਖ਼ਰਚੇ ਘਟਾਉਣ ਅਤੇ ਵਿਧਾਨਕ ਤਾਲਮੇਲ ਬਣਾਈ ਰੱਖਣ ਲਈ ਮੰਤਰੀ ਮੰਡਲ ਨੇ ਸੂਬੇ ਵਿੱਚ ਮੌਜੂਦਾ ਬਲਾਕਾਂ ਦੇ ਪੁਨਰਗਠਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਵਡੇਰੇ ਜਨਤਕ ਹਿੱਤ ਵਿੱਚ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਇਨ੍ਹਾਂ ਬਲਾਕਾਂ ਦੇ ਪੁਨਰਗਠਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ 154 ਬਲਾਕ ਹਨ ਅਤੇ ਕਈ ਅਸਪੱਸ਼ਟਤਾ ਕਾਰਨ ਇਨ੍ਹਾਂ ਬਲਾਕਾਂ ਵਿੱਚ ਪ੍ਰਸ਼ਾਸਨ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Read More
{}{}