Punjab News: ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ ਪ੍ਰਾਪਤ ਕਰਨ ਹਿਤ ਤਿੰਨ ਕਮੇਟੀਆਂ ਨੂੰ ਨੋਟੀਫਾਈ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਵਰਧਮਾਨ ਟੈਕਸਟਾਈਲ ਤੋਂ ਐਸਪੀ ਓਸਵਾਲ ਦੀ ਪ੍ਰਧਾਨਗੀ ਹੇਠ ਸਪਿਨਿੰਗ ਅਤੇ ਬੁਣਾਈ ਸੈਕਟਰ ਕਮੇਟੀ ਸਥਾਪਤ ਕੀਤੀ ਗਈ ਹੈ। ਇਸੇ ਤਰ੍ਹਾਂ, ਮੋਂਟੀ ਕਾਰਲੋ ਫੈਸ਼ਨਜ਼ ਲਿਮਟਿਡ, ਲੁਧਿਆਣਾ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਤੋਂ ਰਜਨੀਸ਼ ਗੁਪਤਾ ਦੀ ਪ੍ਰਧਾਨਗੀ ਹੇਠ ਐਪੇਰਲ, ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਸੈਕਟਰ ਦੀ ਕਮੇਟੀ ਸਥਾਪਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਤਿੰਨੋਂ ਕਮੇਟੀਆਂ ਨਾਲ ਸਬੰਧਤ ਮੈਂਬਰਾਂ ਦੇ ਵੇਰਵੇ ਹੇਠ ਲਿਖੇ ਅਨੁਸਾਰ ਹਨ:
(ਏ) ਸਪਿਨਿੰਗ ਅਤੇ ਬੁਣਾਈ ਕਮੇਟੀ
(ਅ) ਐਪੇਰਲਸ ਕਮੇਟੀ
(ਸੀ) ਡਾਇੰਗ ਅਤੇ ਫਿਨਿਸ਼ਿੰਗ ਯੂਨਿਟ ਕਮੇਟੀ
ਹਰੇਕ ਕਮੇਟੀ ਦਾ ਮੁੱਖ ਕੰਮ ਸਰਕਾਰ ਨੂੰ ਪੰਜਾਬ ਦੇ ਵਿਲੱਖਣ ਉਦਯੋਗਿਕ ਵਾਤਾਵਰਨ ਦੇ ਨਾਲ-ਨਾਲ ਢਾਂਚਾਗਤ ਅਤੇ ਵਿੱਤੀ ਸੰਦਰਭ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਖਾਸ ਖੇਤਰ ਲਈ ਇੱਕ ਅਨੁਕੂਲਿਤ ਉਦਯੋਗਿਕ ਢਾਂਚੇ/ਨੀਤੀ ਲਈ ਇੱਕ ਢਾਂਚਾਗਤ ਸੇਧ ਪ੍ਰਦਾਨ ਕਰਨਾ ਹੋਵੇਗਾ। ਇਸਦੇ ਲਈ ਕਮੇਟੀ ਨੂੰ ਦੇਸ਼ ਦੇ ਹੋਰ ਸਾਰੇ ਸੰਬੰਧਿਤ ਰਾਜਾਂ ਦੀਆਂ ਨੀਤੀਆਂ ਅਤੇ ਢਾਂਚੇ ਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਇਸ ਤਰ੍ਹਾਂ ਪੰਜਾਬ ਲਈ ਇੱਕ ’ਸਰਬੋਤਮ-ਦਰਜੇ’ ਨੀਤੀਗਤ ਢਾਂਚਾ ਵਿਕਸਤ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਮੇਟੀਆਂ 1 ਅਕਤੂਬਰ 2025 ਤੱਕ ਲਿਖਤੀ ਰੂਪ ਵਿੱਚ ਇਹ ਸਿਫ਼ਾਰਸ਼ਾਂ ਜਮ੍ਹਾਂ ਕਰਾਉਣਗੀਆਂ।
ਹਰੇਕ ਕਮੇਟੀ ਵਿੱਚ ਇੱਕ ਚੇਅਰਪਰਸਨ ਅਤੇ ਉਦਯੋਗ ਜਗਤ ਤੋਂ ਕੁਝ ਮੈਂਬਰ ਹੋਣਗੇ। ਹਾਲਾਂਕਿ ਸਰਕਾਰ ਵੱਲੋਂ ਹੋਰ ਮੈਂਬਰ ਸ਼ਾਮਲ ਕੀਤੇ ਜਾ ਸਕਦੇ ਹਨ। ਇਹ ਮੈਂਬਰ ਆਕਾਰ ਵਿੱਚ, ਪੈਮਾਨੇ ਅਤੇ ਭੂਗੋਲਿਕ ਤੌਰ ਤੇ ਵਿਭਿੰਨ ਹੋਣਗੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚਰਚਾ ਦੌਰਾਨ ਸਾਰੇ ਵਿਚਾਰ ਪੇਸ਼ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮੈਂਬਰ ਸਮੁੱਚੇ ਖੇਤਰ ਦੇ ਵੱਖ-ਵੱਖ ਉਪ-ਭਾਗਾਂ ਦੀ ਨੁਮਾਇੰਦਗੀ ਵੀ ਕਰਨਗੇ।
ਹਰੇਕ ਕਮੇਟੀ ਨੂੰ ,ਸਕੱਤਰੇਤ ਸਹਾਇਤਾ ਉੱਪਰ ਦੱਸੇ ਅਨੁਸਾਰ ਕਮੇਟੀ ਦੇ ਮੈਂਬਰ-ਸਕੱਤਰ ਦੁਆਰਾ ਪ੍ਰਦਾਨ ਕੀਤੀ ਜਾਵੇਗੀ, ਜੋ ਕਮੇਟੀ ਦੀਆਂ ਮੀਟਿੰਗਾਂ ਦੇ ਆਯੋਜਨ ਅਤੇ ਮਿੰਟ ਤਿਆਰ ਕਰਨ ਲਈ ਵੀ ਇੰਚਾਰਜ ਹੋਵੇਗਾ। ਉਦਯੋਗ ਅਤੇ ਵਣਜ ਵਿਭਾਗ ਦੇ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ (ਜੀਐਮਡੀਆਈਸੀ) ਅਤੇ ਪੰਜਾਬ ਬਿਊਰੋ ਆਫ਼ ਇਨਵੈਸਟਮੈਂਟ ਪ੍ਰਮੋਸ਼ਨ (ਪੀਬੀਆਈਪੀ) ਦੇ ਸਬੰਧਤ ਸੈਕਟਰ ਅਫਸਰ, ਲੋੜ ਅਨੁਸਾਰ, ਕਮੇਟੀ ਨੂੰ ਸੰਬੰਧਿਤ ਪ੍ਰਸ਼ਾਸਕੀ ਸਹਾਇਤਾ ਪ੍ਰਦਾਨ ਕਰਨਗੇ।