Punjab Police Officer Honored List: ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦਿਵਸ 2025 ਮੌਕੇ ਸ਼ਾਨਦਾਰ ਡਿਊਟੀ ਕਰਨ ਵਾਲੇ 20 ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 5 ਕਰਮਚਾਰੀਆਂ ਨੂੰ ਚੀਫ ਮਿਨੀਸਟਰ ਰਕਸ਼ਕ ਪਦਕ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ 15 ਕਰਮਚਾਰੀਆਂ ਨੂੰ ਚੀਫ ਮਿਨੀਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਰਕਸ਼ਕ ਪਦਕ ਪ੍ਰਾਪਤ ਕਰਨ ਵਾਲਿਆਂ ਵਿੱਚ ਬਠਿੰਡਾ ਦੇ ਉਹ 4 ਬਹਾਦੁਰ ਪੁਲਿਸ ਕਰਮਚਾਰੀ ਵੀ ਸ਼ਾਮਲ ਹਨ ਜਿਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਨਹਿਰ ਵਿੱਚ ਛਾਲ ਮਾਰ ਕੇ ਲੋਕਾਂ ਦੀ ਜਾਨ ਬਚਾਈ। ਸਰਕਾਰ ਨੇ ਉਨ੍ਹਾਂ ਦੀ ਇਸ ਬਹਾਦਰੀ ਨੂੰ ਸਲਾਮ ਕਰਦਿਆਂ ਖਾਸ ਸਨਮਾਨ ਦੇਣ ਦਾ ਫੈਸਲਾ ਲਿਆ ਹੈ।
ਸੀਐਮ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 15 ਕਰਮਚਾਰੀਆਂ ਦੀ ਚੋਣ ਉਹਨਾਂ ਦੀ ਸ਼ਾਨਦਾਰ ਸੇਵਾ, ਫਰਜ਼ਨਿਭਾਅ ਅਤੇ ਲੋਕਾਂ ਦੀ ਸੁਰੱਖਿਆ ਪ੍ਰਤੀ ਵਫ਼ਾਦਾਰੀ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਸਾਰੇ ਸਨਮਾਨ 15 ਅਗਸਤ ਨੂੰ ਹੋਣ ਵਾਲੇ ਰਾਜ ਸਰਕਾਰ ਦੇ ਸਮਾਰੋਹ ‘ਚ ਮੁੱਖ ਮੰਤਰੀ ਵੱਲੋਂ ਪ੍ਰਦਾਨ ਕੀਤੇ ਜਾਣਗੇ।