Naib Tehsildar Suspend: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ ਲਿਆ ਹੈ। ਗੁਰਦਾਸਪੁਰ ਜ਼ਿਲ੍ਹੇ ਦੇ ਫਤਹਿਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਨੂੰ ਸਸਪੈਂਡ ਕੀਤਾ ਗਿਆ। ਪਟਵਾਰੀ ਤੋਂ ਰਿਸ਼ਵਤ ਲੈਣ ਦੀ ਵੀਡੀਓ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਮਗਰੋਂ ਐਕਸ਼ਨ ਲਿਆ ਗਿਆ ਹੈ। ਜਸਵੀਰ ਕੌਰ ਮੁਅੱਤਲੀ ਸਮੇਂ ਹੈਡ ਕੁਆਰਟਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਦਫ਼ਤਰ ਰਹੇਗੀ। ਇਸ ਦੇ ਨਾਲ ਪਟਵਾਰੀ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਮਾਮਲੇ ਦੀ ਜਾਂਚ ਐਸਐਸਪੀ ਵਿਜੀਲੈਂਸ ਨੂੰ ਦਿੱਤੀ ਗਈ।
ਕਾਬਿਲੇਗੌਰ ਹੈ ਕਿ ਵੀਡੀਓ ਵਾਇਰਲ ਹੋਣ ਮਗਰੋਂ ਬੀਤੇ ਦਿਨ ਫਤਿਹਗੜ੍ਹ ਚੂੜੀਆਂ ਵਿੱਚ ਤਹਿਸੀਲਦਾਰ ਜਸਬੀਰ ਕੌਰ ਵਿਰੁੱਧ ਭ੍ਰਿਸ਼ਟਾਚਾਰ ਨੂੰ ਲੈ ਕੇ ਬਟਾਲਾ ਰੋਡ ਗੁਰੂ ਰਵਿਦਾਸ ਚੌਕ ਵਿੱਚ ਇਲਾਕੇ ਦੇ ਵੱਖ-ਵੱਖ ਲੋਕਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ ਸੀ ਅਤੇ ਤਹਿਸੀਲਦਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਸੀ। ਪਿੰਡਾਂ ਦੇ ਲੋਕ ਫਤਿਹਗੜ੍ਹ ਚੂੜੀਆਂ ਦੇ ਗੁਰੂ ਰਵਿਦਾਸ ਚੌਕ ਵਿੱਚ ਇਕੱਠੇ ਹੋਏ ਜਿਨ੍ਹਾਂ ਵੱਲੋਂ ਰੋਸ ਧਰਨਾ ਦਿੰਦੇ ਹੋਏ ਚੱਕਾ ਜਾਮ ਕੀਤਾ ਗਿਆ ਸੀ।
ਇਸ ਮੌਕੇ ਦਿਲਬਾਗ ਸਿੰਘ ਰਿਆੜ, ਹਰਪਾਲ ਸਿੰਘ ਫੌਜੀ, ਗੁਰਪ੍ਰਤਾਪ ਸਿੰਘ ਪੰਨਵਾਂ ਵੱਲੋਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਫਤਿਹਗੜ੍ਹ ਚੂੜੀਆਂ ਦੀ ਤਹਿਸੀਲਦਾਰ ਮੈਡਮ ਜਸਬੀਰ ਕੌਰ ਉਪਰ ਕਥਿਤ ਤੌਰ ਉਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਫਤਿਹਗੜ੍ਹ ਚੂੜੀਆਂ ਤਹਿਸੀਲ ਵਿੱਚ ਲਗਾਤਾਰ ਭ੍ਰਿਸ਼ਟਾਚਾਰ ਹੋ ਰਿਹਾ ਹੈ ਤੇ ਤਹਿਸੀਲਦਾਰ ਦੀਆਂ ਵੀਡੀਓ ਵੀ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਵਿੱਚ ਉਹ ਪੈਸੇ ਦਾ ਲੈਣ-ਦੇਣ ਕਰਦੀ ਦਿਖਾਈ ਦੇ ਰਹੀ ਹੈ। ਉਕਤ ਵਿਅਕਤੀਆਂ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਫਤਿਹਗੜ੍ਹ ਚੂੜੀਆਂ ਤਹਿਸੀਲ ਵਿੱਚ ਬਿਨਾਂ ਕਿਸੇ ਸਬੂਤ ਤੋਂ ਰਜਿਸਟਰੀ ਕਲਰਕ ਨੂੰ ਸਸਪੈਂਡ ਕੀਤਾ ਗਿਆ ਹੈ। ਜਦ ਕਿ ਤਹਿਸੀਲਵਿੱਚ ਬਿਨਾਂ ਕਿਸੇ ਡਰ ਦੇ ਰਿਸ਼ਵਤਖੋਰੀ ਚਲ ਰਹੀ ਹੈ।
ਇਹ ਵੀ ਪੜ੍ਹੋ : Golden Temple Threat: ਸ੍ਰੀ ਦਰਬਾਰ ਸਾਹਿਬ ਨੂੰ ਅੱਜ ਫਿਰ ਆਈ ਧਮਕੀ ਭਰੀ ਈਮੇਲ; ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕੀਤੀ ਪੁਸ਼ਟੀ
ਧਰਨਕਾਰੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਕੋਲੋਂ ਮੰਗ ਕੀਤੀ ਗਈ ਹੈ ਕਿ ਫਤਿਹਗੜ੍ਹ ਚੂੜੀਆਂ ਤਸਹਿਸੀਲ ’ਚ ਨਾਇਬ ਤਹਿਸੀਲਦਾਰ ਅਤੇ ਚੱਲ ਰਹੇ ਭ੍ਰਿਸ਼ਟਾਚਾਰ ਖਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : Jagraon Encounter: ਜਗਰਾਓਂ ਵਿੱਚ ਪੁਲਿਸ ਤੇ ਸ਼ੂਟਰ ਵਿਚਾਲੇ ਹੋਇਆ ਮੁਕਾਬਲਾ; ਮੁਲਜ਼ਮ ਦੇ ਲੱਤ ਵਿੱਚ ਲੱਗੀ ਗੋਲ਼ੀ