Home >>Punjab

Punjab News: ਪੰਜਾਬ ਸਰਕਾਰ ਨੇ ਸ਼ਹਾਦਤ ਵਾਲੇ ਦਿਨਾਂ 'ਚ ਮਾਤਮੀ ਬਿਗਲ ਵਜਾਉਣ ਵਾਲਾ ਫ਼ੈਸਲਾ ਲਿਆ ਵਾਪਸ

Punjab News: ਵਿਰੋਧ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਹੈ।

Advertisement
Punjab News: ਪੰਜਾਬ ਸਰਕਾਰ ਨੇ ਸ਼ਹਾਦਤ ਵਾਲੇ ਦਿਨਾਂ 'ਚ ਮਾਤਮੀ ਬਿਗਲ ਵਜਾਉਣ ਵਾਲਾ ਫ਼ੈਸਲਾ ਲਿਆ ਵਾਪਸ
Ravinder Singh|Updated: Dec 24, 2023, 03:07 PM IST
Share

Punjab News: ਪੰਜਾਬ ਸਰਕਾਰ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਨ੍ਹਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀ ਸੰਗਤ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ। ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿੱਚ ਮਾਤਮੀ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਦੱਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਕੀਤੇ ਫੈਸਲੇ ਨੂੰ ਗੁਰਮਤਿ ਮਰਯਾਦਾ ਦੇ ਵਿਰੁੱਧ ਕਰਾਰ ਦਿੱਤਾ ਸੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਤੇ ਧਰਮ ਦੀ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫ਼ੈਸਲਾ ਲੈ ਕੇ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਲਾਸਾਨੀ ਅਤੇ ਵਿਲੱਖਣ ਪੈੜ ਪਾਈ ਸੀ।

ਇਹ ਵੀ ਪੜ੍ਹੋ : Mansa News: ਮਾਨਸਾ ਦੇ ਪਿੰਡ ਭੰਮੇ ਕਲਾਂ 'ਚ ਸਰਪੰਚ ਦੀ ਜ਼ਿਮਨੀ ਚੋਣ ਲਈ ਵੋਟਿੰਗ ਪ੍ਰਕਿਰਿਆ ਸ਼ੁਰੂ, ਸ਼ਾਮ ਨੂੰ ਆਉਣਗੇ ਨਤੀਜੇ

ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਸਿੱਖ ਇਤਿਹਾਸ ਅਤੇ ਸਿਧਾਂਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰੇ। ਉਨ੍ਹਾਂ ਕਿਹਾ ਸੀ ਕਿ ਇਤਿਹਾਸ ਇਸ ਗੱਲ ਦੀ ਗਵਾਹ ਹੈ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਪੈੜਾਂ ਉਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ।

ਇਹ ਵੀ ਪੜ੍ਹੋ : Jammu Kashmir News: ਬਾਰਾਮੂਲਾ 'ਚ ਅੱਤਵਾਦੀਆਂ ਨੇ ਸੇਵਾਮੁਕਤ ਪੁਲਿਸ ਅਧਿਕਾਰੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਤਲਾਸ਼ੀ ਮੁਹਿੰਮ ਜਾਰੀ

Read More
{}{}