Home >>Punjab

Canada Youth dead: ਕੈਨੇਡਾ 'ਚ ਰਹਿੰਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

Canada Punjabi youth dead Death: ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਚੇਤਨਪੁਰਾ ਨੇੜਲੇ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸੜਕ ਹਾਦਸੇ ’ਚ ਮੌਤ ਹੋ ਗਈ ਸੀ।    

Advertisement
Canada Youth dead: ਕੈਨੇਡਾ 'ਚ ਰਹਿੰਦੇ 22 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
Riya Bawa|Updated: Jul 09, 2024, 07:41 AM IST
Share

Canada Youth dead: ਪੰਜਾਬ ਦੇ ਨੌਜਵਾਨ ਰੁਜ਼ਗਾਰ ਤੇ ਪੜ੍ਹਾਈ ਲਈ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ।  ਮਾਪੇ ਵੀ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਲੱਖਾਂ ਰੁਪਏ ਦਾ ਕਰਜ਼ਾ ਲੈ ਕੇ ਉਨ੍ਹਾਂ ਦੀ ਰੀਝ ਪੂਰੀ ਕਰ ਰਹੇ ਹਨ ਪਰ ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਗਏ ਪੰਜਾਬੀ ਨੌਜਵਾਨ ਦੇ ਲਗਾਤਾਰ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਅੱਜ ਇੱਕ ਅਜਿਹਾ ਹੀ ਮਾਮਲਾ ਗੁਰਦਾਸਪੁਰ  ਤੋਂ ਸਾਹਮਣੇ ਆਇਆ ਹੈ ਜਿੱਥੇ 22 ਸਾਲਾਂ ਨੌਜਵਾਨ ਮੌਤ ਹੋ ਗਈ ਹੈ।

ਦਰਅਸਲ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਦੀਪ ਸਿੰਘ ਦੀ ਕਨੇਡਾ ਦੇ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ। ਜਤਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਯਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ: Australia youth dead: ਦੋ ਧੀਆਂ ਦੇ ਪਿਓ ਦੀ ਆਸਟਰੇਲੀਆ 'ਚ ਸੜਕ ਹਾਦਸੇ ਦੌਰਾਨ ਮੌਤ

ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਜਤਨਦੀਪ ਸਿੰਘ ਬੀਤੇ ਦਿਨੀ ਕੰਮ ਤੋਂ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਵਾਪਰਿਆ ਸੜਕ ਹਾਦਸੇ ਦੌਰਾਨ ਉਹ ਗੰਭੀਰ ਰੂਪ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਕਨੇਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਜਿੱਥੇ ਬੀਤੀ ਰਾਤ ਉਸਦੀ ਇਲਾਜ ਦੇ ਦੌਰਾਨ ਮੌਤ ਹੋ ਗਈ।

ਗੌਰਤਲਬ ਹੈ ਕਿ ਬੀਤੇ ਦਿਨੀ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਅਵਿੰਦਰ ਸਿੰਘ ਦੀ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਵਿਖੇ ਇੱਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ ਜਿਸ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਪਰਿਵਾਰ ਅਤੇ ਰਿਸ਼ਤੇਦਾਰ ਦਾਰੋ ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
 

 

Read More
{}{}