Home >>Punjab

HC on Shubhkaran Death: ਸ਼ੁਭਕਰਨ ਦੀ ਮੌਤ 'ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਹੋਇਆ ਵੱਡਾ ਖ਼ੁਲਾਸਾ

HC on Shubhkaran Death: ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸ਼ੰਭੂ ਬਾਰਡਰ ਅਤੇ ਕਿਸਾਨਾਂ ਦੇ ਪ੍ਰਦਰਸ਼ ਨੂੰ ਲੈ ਕੇ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ ਹਨ।

Advertisement
HC on Shubhkaran Death: ਸ਼ੁਭਕਰਨ ਦੀ ਮੌਤ 'ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਹੋਇਆ ਵੱਡਾ ਖ਼ੁਲਾਸਾ
Manpreet Singh|Updated: Jul 10, 2024, 07:03 PM IST
Share

HC on Shubhkaran Death: ਕਿਸਾਨ ਅੰਦੋਲਨ 'ਚ ਪ੍ਰਦਰਸ਼ਨ ਦੌਰਾਨ ਸ਼ਹੀਦ ਹੋਏ ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼ੁਭਕਰਨ ਦੀ ਮੌਤ 'ਤੇ ਹਾਈ ਕੋਰਟ ਦੀ ਸੁਣਵਾਈ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ। 'FSL ਰਿਪੋਰਟ 'ਚ ਸ਼ੁਭਕਰਨ ਸਿੰਘ ਦੀ ਮੌਤ ਦਾ ਕਾਰਨ ਸ਼ਾਟ ਗੰਨ ਦੱਸਿਆ ਗਿਆ ਹੈ।

ਹਾਈਕੋਰਟ ਦਾ ਕਹਿਣਾ ਹੈ ਕਿ ਸ਼ੁਭਕਰਨ ਦੀ ਮੌਤ ਸ਼ਾਟ ਗੰਨ ਨਾਲ ਹੋਈ ਹੈ। ਹਾਈਕੋਰਟ ਨੇ ਇਹ ਵੀ ਕਿਹਾ ਕਿ ਨਾ ਤਾਂ ਪੁਲਿਸ ਸ਼ਾਟ ਗੰਨ ਵਰਤਦੀ ਹੈ ਅਤੇ ਨਾ ਹੀ ਸੁਰੱਖਿਆ ਬਲ ਸ਼ਾਟ ਗੰਨ ਦੀ ਵਰਤੋਂ ਕਰਦਾ ਹਨ। ਇਸ ਕਰਕੇ ਲੱਗਦਾ ਹੈ ਕਿ ਗੋਲੀ ਕਿਸਾਨਾਂ ਵੱਲੋਂ ਚੱਲੀ ਹੈ।'

ਐਫਐਸਐਲ ਦੀ ਰਿਪੋਰਟ ਮੁਤਾਬਿਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ Shotgun 'ਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ ਉਹ ਸਰਹੱਦ ’ਤੇ ਤੈਨਾਤ ਪੁਲਿਸ ਅਤੇ ਸੁਰੱਖਿਆ ਬਲਾਂ ਕੋਲ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ। 

ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ 'ਚ ਕਿਸ ਕੋਲ Shotgun ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਕਿ ਗੋਲੀ ਕਿਸ ਨੇ ਚਲਾਈ ਸੀ।

ਇਹ ਵੀ ਪੜ੍ਹੋ: HC to Haryana Government: ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਬਾਰਡਰ ਨੂੰ ਖੋਲ੍ਹਣ ਦੇ ਹੁਕਮ ਦਿੱਤੇ

ਹਾਈਕੋਰਟ ਵਿੱਚ ਦਾਇਰ ਕੀਤੀ ਗਈ ਰਿਪੋਰਟ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸਾਨਾਂ ਕੋਲ ਬੰਦੂਕ ਹੁੰਦੀ ਤਾਂ ਉਹ ਆਪਣੇ ਭਰਾਵਾਂ ਨੂੰ ਹੀ ਕਿਉਂ ਮਾਰਦੇ। ਉਹਨਾਂ ਨੇ ਕਿਹਾ ਕਿ ਸਾਨੂੰ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਜਾਂਚ ਤੋਂ ਇਨਸਾਫ਼ ਦੀ ਕੋਈ ਉਮੀਦ ਨਹੀਂ ਹੈ, ਇਸ ਲਈ ਇਸ ਦੀ ਜਾਂਚ ਹਾਈਕੋਰਟ ਦੇ ਸੇਵਾ ਮੁਕਤ ਜੱਜ ਤੋਂ ਕਰਵਾਈ ਜਾਵੇ।

ਇਹ ਵੀ ਪੜ੍ਹੋ: Monsoon Diseases: ਬਰਸਾਤ ਦੇ ਮੌਸਮ ਦੌਰਾਨ ਬੱਚਿਆਂ 'ਚ ਤੇਜ਼ੀ ਨਾਲ ਫੈਲਦੀਆਂ ਨੇ ਇਹ ਬੀਮਾਰੀਆਂ

Read More
{}{}