Punjab Weather Update: ਪੰਜਾਬ ਵਿੱਚ ਗਰਮੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨੀ ਮਹਿਸੂਸ ਕਰ ਰਹੇ ਹਨ। ਮੌਸਮ ਵਿਭਾਗ ਨੇ ਅੱਜ ਵੀ ਤੂਫਾਨ ਅਤੇ ਮੀਂਹ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਥਾਵਾਂ ‘ਤੇ ਬੱਦਲ ਛਾਏ ਰਹਿਣ ਅਤੇ ਹਲਕਾ-ਫੁਲਕਾ ਮੀਂਹ ਪੈਣ ਦੀ ਉਮੀਦ ਹੈ। ਹਾਲਾਂਕਿ, ਕੱਲ੍ਹ ਵੀ ਮੌਸਮ ਇਸੇ ਤਰ੍ਹਾਂ ਰਹਿਣ ਦੇ ਬਾਵਜੂਦ, ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਇਜਾਫ਼ਾ ਦਰਜ ਕੀਤਾ ਗਿਆ, ਜੋ ਕਿ ਆਮ ਤਾਪਮਾਨ ਨਾਲੋਂ 5.8 ਡਿਗਰੀ ਸੈਲਸੀਅਸ ਜਿਆਦਾ ਸੀ। ਬਠਿੰਡਾ, ਜੋ ਕਿ ਪੰਜਾਬ ਵਿੱਚ ਸਭ ਤੋਂ ਜਿਆਦਾ ਤਾਪਮਾਨ ਵਾਲਾ ਸ਼ਹਿਰ ਰਿਹਾ, ਉੱਥੇ 36.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਮੌਜੂਦਾ ਸਮੇਂ ਵਿੱਚ ਕਾਫ਼ੀ ਉੱਚ ਮੰਨਿਆ ਜਾਂਦਾ ਹੈ।
ਗਰਮੀ ਤੋਂ ਰਾਹਤ ਦੀ ਉਮੀਦ
ਮੌਸਮ ਵਿਭਾਗ ਮੁਤਾਬਕ, ਅੱਜ ਤਾਪਮਾਨ ਵਿੱਚ 2 ਤੋਂ 3 ਡਿਗਰੀ ਤੱਕ ਗਿਰਾਵਟ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਲੋਕਾਂ ਨੂੰ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ, ਇਹ ਤਾਪਮਾਨ ਹਾਲੇ ਵੀ ਆਮ ਤਾਪਮਾਨ ਨਾਲੋਂ ਉੱਚ ਰਹੇਗਾ, ਪਰ ਗਰਮੀ ਵਿੱਚ ਆਉਣ ਵਾਲੀ ਇਹ ਥੋੜ੍ਹੀ ਘਟੋਤਰੀ ਆਮ ਲੋਕਾਂ ਲਈ ਸੁਖਾਅਤਮਕ ਹੋਵੇਗੀ।
ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਲੁਧਿਆਣਾ, ਪਟਿਆਲਾ, ਅਤੇ ਅੰਮ੍ਰਿਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ ਕਾਫ਼ੀ ਵੱਧ ਰਿਹਾ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅਤੇ ਹੁਸ਼ਿਆਰਪੁਰ ਵਿੱਚ ਅੱਜ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ ਹਲਕਾ-ਫੁਲਕਾ ਤੂਫਾਨ ਵੀ ਆ ਸਕਦਾ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਮੌਸਮ
ਅੰਮ੍ਰਿਤਸਰ 'ਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਤਾਪਮਾਨ 17 ਤੋਂ 31 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਜਲੰਧਰ 'ਚ ਅੱਜ ਅਸਮਾਨ ਸਾਫ਼ ਰਹੇਗਾ।ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਵੇਗੀ। ਤਾਪਮਾਨ 17 ਤੋਂ 33 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਲੁਧਿਆਣਾ 'ਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 16 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਪਟਿਆਲਾ 'ਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 17 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੋਹਾਲੀ 'ਚ ਅੱਜ ਅਸਮਾਨ ਸਾਫ਼ ਰਹੇਗਾ। ਤਾਪਮਾਨ ਵਿੱਚ ਥੋੜ੍ਹਾ ਜਿਹਾ ਵਾਧਾ ਹੋਵੇਗਾ। ਤਾਪਮਾਨ 19 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਉਹ ਗਰਮੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਅਤੇ ਘਰੋਂ ਬਾਹਰ ਘੱਟ ਜਾਣ।