Lok Sabha Election Result: ਲੋਕ ਸਭਾ ਚੋਣਾਂ 2024 ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਾਬ ਦੀ ਗੱਲ ਕਰੀਏ ਤਾਂ ਕਾਂਗਰਸ ਨੂੰ ਸ਼ੁਰੂਆਤੀ ਰੁਝਾਨਾਂ ਵਿਚ 7 ਸੀਟਾਂ ਉੱਤੇ ਵੱਡੀ ਲੀਡ ਬਣਾਈ ਹੋਈ ਹੈ। ਪੰਜਾਬ ਦੀ ਸੱਤਾ ਵਿੱਚ ਕਾਬਜ ਆਮ ਆਦਮੀ ਪਾਰਟੀ ਫਿਲਹਾਲ ਕਾਫੀ ਪਿੱਛੇ ਨਜ਼ਰ ਆ ਰਹੀ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਸੀ ਕਿ ਆਪ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉਤੇ ਜਿੱਤ ਹਾਸਲ ਕਰੇਗੀ, ਪਰ ਹੁਣ ਤੱਕ ਦੇ ਆਏ ਰੁਝਾਨ ਵਿੱਚ ਮੁੱਖ ਮੰਤਰੀ ਦਾ ਇਹ ਦਾਅਵਾ ਮਹਿਜ ਦਾਅਵਾ ਬਣਕੇ ਹੀ ਰਹਿ ਗਿਆ।
ਆਮ ਆਦਮੀ ਪਾਰਟੀ ਨੇ 5 ਕੈਬਨਿਟ ਮੰਤਰੀਆਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਜਿਨ੍ਹਾਂ ਵਿੱਚੋਂ ਚਾਰ ਮੰਤਰੀਆਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਬਰਨਾਲਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਸੰਗਰੂਰ ਲੋਕ ਸਭਾ ਹਲਕੇ ਤੋਂ ਚੋਂਣ ਜਿੱਤ ਵਿੱਚ ਸਫਲਤਾ ਹਾਸਲ ਕਰ ਸਕੇ।
ਪਟਿਆਲਾ ਤੋਂ ਡਾ. ਬਲਬੀਰ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆ ਚੋਣ ਮੈਦਾਨ ਵਿੱਚ ਸਨ, ਜੋ ਕਿ ਹਾਰ ਚੁੱਕੇ ਹਨ।