Punjab Accident News: ਲੁਧਿਆਣਾ ਤੋਂ ਫਿਰੋਜ਼ਪੁਰ ਸਾਈਡ ਨੂੰ ਬਣੇ ਫਲਾਈ ਓਵਰ ਦੇ ਉੱਪਰ ਅੱਜ ਸਵੇਰੇ ਤੜਕਸਾਰ ਇੱਕ ਟਰੱਕ ਪਲਟ ਗਿਆ। ਦੱਸਿਆ ਜਾ ਰਿਹਾ ਹੈ ਕਿ ਟਰੱਕ ਦਾ ਟਾਇਰ ਫਟਣ ਦੇ ਨਾਲ ਟਰੱਕ ਡਿਵਾਈਡਰ ਦੇ ਨਾਲ ਜਾ ਟਕਰਾਇਆ ਜਿਸ ਕਾਰਨ ਵੱਡਾ ਹਾਦਸਾ ਹੁਣੋਂ ਟਲ ਗਿਆ ਹਾਲਾਂਕਿ ਇਸ ਦੌਰਾਨ ਡਰਾਈਵਰ ਜ਼ਖ਼ਮੀ ਦੱਸਿਆ ਜਾ ਰਿਹਾ ਹੈ।
ਦੱਸ ਦਈਏ ਕਿ ਟਰੱਕ ਲੁਧਿਆਣਾ ਤੋਂ ਮੋਗਾ ਜਾ ਰਿਹਾ ਸੀ। ਹਾਲਾਂਕਿ ਮੌਕੇ ਉੱਤੇ ਪਹੁੰਚੇ ਨੈਸ਼ਨਲ ਹਾਈਵੇ ਅਥੋਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਕਿਹਾ ਕਿ ਇਸ ਬਾਬਤ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜੋ ਬਣਦਾ ਨੁਕਸਾਨ ਹੈ ਉਹ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: Punjab News: ਪੰਜਾਬ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ 'ਤੇ ED ਦਾ ਛਾਪਾ