Home >>Punjab

Kisan Protest: ਡੱਲੇਵਾਲ ਨੂੰ ਮਿਲਣ ਪਹੁੰਚੇ ਸੀ MP ਸਰਬਜੀਤ ਖਾਲਸਾ, ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ

Punjab MP Sarabjit Khalsa News:  ਸਾਂਸਦ ਸਰਬਜੀਤ ਸਿੰਘ ਨੇ ਕਿਹਾ ਕਿ ਡੱਲੇਵਾਲ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ।

Advertisement
Kisan Protest: ਡੱਲੇਵਾਲ ਨੂੰ ਮਿਲਣ ਪਹੁੰਚੇ ਸੀ MP ਸਰਬਜੀਤ ਖਾਲਸਾ, ਪੁਲਿਸ ਨੇ ਨਹੀਂ ਦਿੱਤੀ ਇਜਾਜ਼ਤ
Riya Bawa|Updated: Nov 27, 2024, 10:24 AM IST
Share

Jagjit Singh Dallewal news/ ਤਰਸੇਮ ਭਾਰਦਵਾਜ: ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠਣ ਦਾ ਐਲਾਨ ਕਰਨ ਵਾਲੇ BKU ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਅੱਜ ਸਵੇਰੇ ਕਰੀਬ 2:30 ਵਜੇ ਪੁਲਿਸ ਵੱਲੋਂ ਹਿਰਾਸਤ ‘ਚ ਲੈ ਲਿਆ ਗਿਆ ਸੀ। ਉਨ੍ਹਾਂ ਦੀ ਸਿਹਤ ਜਾਂਚ ਲਈ ਉਹਨਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਪੁਲਿਸ ਵੱਲੋਂ ਹਸਪਤਾਲ ਦੀ ਪੂਰੀ ਤਰਾਂ ਘੇਰਾਬੰਦੀ ਕੀਤੀ ਹੋਈ ਹੈ। ਕਿਸੇ ਨੂੰ ਵੀ ਡੱਲੇਵਾਲਾ ਨਾਲ ਮਿਲਣ ਲਈ ਨਹੀਂ ਦਿੱਤਾ ਜਾ ਰਿਹਾ।

ਅੱਜ ਬਾਅਦ ਦੁਪਿਹਰ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖ਼ਾਲਸਾ ਵੀ ਉਹਨਾਂ ਨੂੰ ਮਿਲਣ ਲਈ DMC ਪਹੁੰਚੇ ਸਨ ਪਰ ਪੁਲਿਸ ਅਧਿਕਾਰੀਆਂ ਵਲੋਂ ਉਹਨਾਂ ਨੂੰ ਜਗਜੀਤ ਸਿੰਘ ਡੱਲੇਵਾਲਾ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। 

ਇਹ ਵੀ ਪੜ੍ਹੋ:  Farmers Protest Update: ਖਨੌਰੀ-ਸ਼ੰਭੂ ਸਰਹੱਦ 'ਤੇ ਕਿਸਾਨਾਂ ਦੀ ਵਧੀ ਭੀੜ , ਡੱਲੇਵਾਲ ਅਜੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ
 

ਇਕ ਵੀਡੀਓ ਬਿਆਨ ਜਾਰੀ ਕਰ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਰਕਾਰ ਦਾ ਰਵਈਏ ਬੇਹੱਦ ਮਾੜਾ ਹੈ, ਅੱਜ ਸਵੇਰ ਵੇਲੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਨੂੰ ਪੁਲਿਸ ਨੇ ਸੁਤੇ ਪਏ ਨੂੰ ਹਿਰਾਸਤ ਵਿਚ ਲਿਆ, ਜਦੋਂ ਉਹ ਡੱਲੇਵਾਲਾ ਨੂੰ ਮਿਲਣ ਲਈ ਲੁਧਿਆਣਾ ਦੇ ਹਸਪਤਾਲ ਪਹੁੰਚੇ ਤਾਂ ਪੁਲਿਸ ਨੇ ਉਹਨਾਂ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ। ਉਹਨਾਂ ਕਿਹਾ ਕਿ ਸਰਕਾਰ ਦੀ ਇਹ ਬੇਹੱਦ ਮਾੜੀ ਕਾਰਗੁਜ਼ਾਰੀ ਹੈ, ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣੀਆ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਉਹਨਾਂ ਦਾ ਕਿਸਾਨਾਂ ਨੂੰ ਪੂਰਾ ਸਮਰਥਨ ਹੈ।

ਇਹ ਵੀ ਪੜ੍ਹੋ:  Punjab Breaking Live Updates: ਮਾਨਸਾ ਦੀ ਜ਼ਿਲ੍ਹਾ ਅਦਾਲਤ 'ਚ ਅੱਜ ਹੋਵੇਗੀ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਸੁਣਵਾਈ, ਇੱਥੇ ਜਾਣੋ ਵੱਡੀਆਂ ਖਬਰਾਂ 

26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਸੀ- ਡੱਲੇਵਾਲ
ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਸੀ। ਉਹਨਾਂ ਨੇ ਕਿਹਾ ਕਿ ਇਸ ਦਿਨ ਦੀ ਚੋਣ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਕਿਸਾਨ ਅੰਦੋਲਨ ਵੀ ਇਸੇ ਦਿਨ ਤੋਂ ਦਿੱਲੀ ਵੱਲ ਚੱਲਿਆ ਸੀ। ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦੀ ਮੰਗ ਨੂੰ ਲੈਕੇ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾਣੀ ਸੀ।

 

Read More
{}{}