Home >>Punjab

Punjab Nagar Kirtan News: ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ

Punjab Nagar Kirtan News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਏ ਗਏ।   

Advertisement
Punjab Nagar Kirtan News: ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਸਜਾਏ ਗਏ ਨਗਰ ਕੀਰਤਨ
Ravinder Singh|Updated: Jan 05, 2025, 05:52 PM IST
Share

Punjab Nagar Kirtan News: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੇ ਘੇਰੇ ਵਿੱਚ ਆਯੋਜਿਤ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਮੁਕਤਸਰ ਸਾਹਿਬ ਦੀ ਸੰਗਤ ਦੇ ਸਹਿਯੋਗ ਨਾਲ ਸਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਆਯੋਜਿਤ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਿੱਸਾ ਲਿਆ। 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਆਯੋਜਿਤ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁੰਦਰ ਸਜਾਈ ਗਈ ਪਾਲਕੀ 'ਤੇ ਫੁੱਲਾਂ ਦੀ ਵਰਖਾ ਕੀਤੀ ਗਈ। 

ਇਹ ਵੀ ਪੜ੍ਹੋ : Partap Singh Bajwa: ਬਾਜਵਾ ਨੇ ਡਾ. ਮਨਮੋਹਨ ਸਿੰਘ ਨੂੰ ਭਾਰਤ ਰਤਨ ਦੇਣ ਲਈ ਵਿਧਾਨ ਸਭਾ 'ਚ ਮਤਾ ਪਾਸ ਕਰਨ ਦੀ ਕੀਤੀ ਮੰਗ

ਨਗਰ ਕੀਰਤਨ ਦੇ ਸਾਰੇ ਰਸਤੇ ਵਿੱਚ ਸੰਗਤ ਵੱਲੋਂ ਗੁਰਬਾਣੀ ਦਾ ਜਾਪ ਕੀਤਾ ਗਿਆ। ਸੰਗਤ ਲਈ ਵੱਖ-ਵੱਖ ਦਰਵਾਜ਼ਿਆਂ 'ਤੇ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ। ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਦੀਵਾਨਾਂ ਦਾ ਆਯੋਜਨ ਕੀਤਾ ਗਿਆ।

ਇਸ ਤੋਂ ਇਲਾਵਾ 10ਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

ਸੁੰਦਰ ਪਾਲਕੀ ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਹਿਰ ਦੀਆਂ ਸੰਗਤਾਂ ਉਮੜੀਆਂ ਹਨ। ਪਾਲਕੀ ਸਾਹਿਬ ਦੇ ਨਾਲ ਗੱਤਕਾ ਪਾਰਟੀਆਂ, ਬੈਂਡ ਪਾਰਟੀਆਂ, ਸਕੂਲੀ ਬੱਚੇ, ਸ਼ਬਦ ਚੌਕੀ ਜਥੇ ਤੇ ਸੰਗਤਾਂ ਨੇ ਨਾਲ ਚੱਲ ਕੇ ਹਾਜਰੀ ਭਰੀ। 

ਇਹ ਵੀ ਪੜ੍ਹੋ : IND vs AUS: ਸਿਡਨੀ ਟੈਸਟ ਮੈਚ 'ਚ ਭਾਰਤ ਦੀ ਹਾਰ; ਆਸਟ੍ਰੇਲੀਆ ਨੇ 10 ਸਾਲ ਬਾਅਦ ਜਿੱਤੀ ਬਾਰਡਰ-ਗਵਾਸਕਰ ਟ੍ਰਾਫੀ

Read More
{}{}