Punjab Nagar Nigam Election: ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਅੱਜ ਦੁਪਹਿਰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀ ਤਰਫੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ 22 ਤਰੀਕ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ 30 ਦਸੰਬਰ ਤੱਕ ਚੋਣਾਂ ਕਰਵਾਉਣ ਲਈ ਕਿਹਾ ਗਿਆ ਸੀ। ਰਾਜ ਚੋਣ ਕਮਿਸ਼ਨਰ ਵੱਲੋਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
EVM ਰਾਹੀ ਇਹ ਚੋਣਾਂ
ਇਸ ਦੌਰਾਨ ਰਾਜ ਚੋਣ ਕਮਿਸ਼ਨਰ ਨੇ ਕਿਹਾ ਕਿ EVM ਰਾਹੀ ਇਹ ਚੋਣਾਂ ਕਰਵਾਈਆਂ ਜਾਣਗੀਆਂ। ਵੋਟਰ ਸੂਚੀ 7 ਦਸੰਬਰ ਤੱਕ ਮੁਕੰਮਲ ਕਰ ਲਈ ਗਈ ਹੈ।
ਨਗਰ ਨਿਗਮ ਚੋਣਾਂ ਦਾ ਐਲਾਨ
ਇਸ ਦੇ ਨਾਲ ਹੀ ਵੋਟਾਂ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।
ਨਾਮਜ਼ਦਗੀ ਪੱਤਰ
9 ਦਸਬੰਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ- ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ
ਨਾਮਜ਼ਦਗੀ ਪੱਤਰ ਦਾਖਿਲ ਕਰਨ ਦਾ ਆਖਿਰੀ ਦਿਨ- 13 ਦਸੰਬਰ
ਇਸ ਤੋਂ ਬਾਅਦ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਦੀਆਂ ਹਨ।
21 ਦਸੰਬਰ ਨੂੰ ਵੋਟਾਂ ਪੈਣਗੀਆਂ/ਚੋਣਾਂ ਦੇ ਨਤੀਜੇ
21 ਦਸੰਬਰ ਨੂੰ ਵੋਟਾਂ ਪੈਣਗੀਆਂ। ਚੋਣਾਂ ਦੇ ਨਤੀਜੇ ਉਸੇ ਦਿਨ ਸ਼ਾਮ ਨੂੰ ਐਲਾਨੇ ਜਾਣਗੇ।
ਨਗਰ ਨਿਗਮ ਵਿੱਚ 37 ਲੱਖ 32 ਹਜ਼ਾਰ ਵੋਟਰਾਂ ਦੀ ਗਿਣਤੀ ਹੈ ਅਤੇ ਇਸ ਵਿੱਚ 19 ਲੱਖ 55 ਹਜ਼ਾਰ ਮਰਦ ਵੋਟਰ ਹਨ, 17 ਲੱਖ 75 ਹਜ਼ਾਰ ਔਰਤਾਂ ਵੋਟਰ ਹਨ। ਪੋਲਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਕਾਊਂਟੀ ਸੈਂਟਰਲ ਵਿਖੇ ਸੁਰੱਖਿਆ ਦੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਆਪਣੇ ਨਾਲ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ ਹੈ ਅਤੇ ਡੀਸੀ ਆਪਣੇ ਜ਼ਿਲ੍ਹਿਆਂ ਵਿੱਚ ਆਪਣੇ ਪੱਧਰ ’ਤੇ ਹਥਿਆਰ ਇਕੱਠੇ ਕਰਨ ਦਾ ਫੈਸਲਾ ਕਰਨਗੇ। ਨਗਰ ਨਿਗਮ ਲਈ 381 ਵਾਰਡਾਂ ਲਈ ਚੋਣਾਂ ਹੋਣਗੀਆਂ।
ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਿਗਮ ਚੋਣਾਂ ਹੋ ਰਹੀਆਂ ਹਨ ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ।
ਪੰਜਾਬ ਦੇ ਇਹਨਾਂ ਜ਼ਿਲ੍ਹਿਆਂ ਵਿੱਚ ਹੋਣਗੀਆਂ ਨਿਗਮ ਨਿਗਮ ਦੀਆਂ ਚੋਣਾਂ
1. ਅੰਮ੍ਰਿਤਸਰ 5. ਪਟਿਆਲਾ |
2. ਜਲੰਧਰ |
3. ਲੁਧਿਆਣਾ |
4. ਫਗਵਾੜਾ |
ਨਗਰ ਨਿਗਮ ਵਿੱਚ 37 ਲੱਖ 32 ਹਜ਼ਾਰ ਵੋਟਰਾਂ ਦੀ ਗਿਣਤੀ
ਮਰਦ ਵੋਟਰ | 19.55 |
ਮਹਿਲਾ ਵੋਟਰ | 17.75 |
ਹੋਰ ਵੋਟਰ | 204 |
ਚੋਣ ਖਰਚਿਆਂ ਲਈ
ਨਗਰ ਨਿਗਮ- 4 ਲੱਖ
MC ਕਲਾਸ 1 -3.60, ਕਲਾਸ 2.30,
ਕਲਾਸ 3 MC 2 ਲੱਖ
ਨਗਰ ਪੰਚਾਇਤ ਵਿੱਚ 1.40 ਲੱਖ
ਚੋਣ ਕਮਿਸ਼ਨ ਨੇ ਕੀਤੇ ਕੁਝ ਬਦਲਾਅ
ਇਸ ਵਾਰ ਚੋਣ ਕਮਿਸ਼ਨ ਨੇ ਚੋਣ ਪ੍ਰਕਿਰਿਆ ਵਿੱਚ ਕੁਝ ਬਦਲਾਅ ਕੀਤੇ ਹਨ। ਚੋਣ ਕਮਿਸ਼ਨਰ ਅਨੁਸਾਰ ਇਸ ਵਾਰ ਨਗਰ ਨਿਗਮ ਚੋਣਾਂ ਈ.ਵੀ.ਐਮ ਰਾਹੀਂ ਕਰਵਾਈਆਂ ਜਾਣਗੀਆਂ। ਨਾਲ ਹੀ ਵੋਟਿੰਗ ਵੀ 1 ਘੰਟਾ ਪਹਿਲਾਂ ਸ਼ੁਰੂ ਹੋਵੇਗੀ।
-ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ ਜਦੋਂਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ।
-ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ 'ਤੇ 3 ਵਿਅਕਤੀ ਹੋਣਗੇ। ਜੇਕਰ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।
ਗੌਰਤਲਬ ਹੈ ਹੈ ਕਿ 3 ਦਸੰਬਰ ਨੂੰ ਪੰਜਾਬ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਜਾਣਕਾਰੀ ਸਾਂਝੀ ਕੀਤੀ ਸੀ ਕਿ 8 ਦਸੰਬਰ ਨੂੰ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇਗਾ।