Punjab New Party: ਪੰਜਾਬ ਵਿੱਚ 14 ਜਨਵਰੀ ਨੂੰ ਮਾਘੀ ਦੀ ਸੰਗਰਾਂਦ ਵਾਲੇ ਦਿਨ ਇੱਕ ਨਵੀਂ ਸਿਆਸੀ ਪਾਰਟੀ ਬਣਨ ਜਾ ਰਹੀ ਹੈ ਜਿਸ ਦਾ ਮੁੱਢ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਸਰਬਜੀਤ ਖਾਲਸਾ ਬਣਨਗੇ। ਦਰਅਸਲ ਕਿਹਾ ਜਾ ਰਿਹਾ ਹੈ ਕਿ ਪਾਰਟੀ ਦਾ ਨਾਂ ''ਸ਼੍ਰੋਮਣੀ ਅਕਾਲੀ ਦਲ ਸ੍ਰੀ ਆਨੰਦਪੁਰ ਸਾਹਿਬ'' ਹੋਵੇਗਾ।
ਪੰਜਾਬ ਦੀ ਮੁੱਖ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਸੰਘਰਸ਼ ਦੌਰਾਨ ਪੰਜਾਬ ਅੰਦਰ ਇਕ ਨਵੀਂ ਖੇਤਰੀ ਪਾਰਟੀ ਦਾ ਐਲਾਨ ਹੋਣ ਜਾ ਰਿਹਾ ਹੈ। ਇਹ ਪਾਰਟੀ ‘ਵਾਰਸ ਪੰਜਾਬ ਦੇ ’ ਜਥੇਬੰਦੀ ਦੇ ਮੁਖੀ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਅਤੇ ਹਲਕਾ ਫਰੀਦਕੋਟ ਦੇ ਐੱਮਪੀ ਸਰਬਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਬਣਾਏ ਜਾਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: Bathinda News: AIG ਅਵਨੀਤ ਕੌਰ ਸਿੱਧੂ ਦੀ ਮੁੱਖ ਮੰਤਰੀ ਮੈਡਲ ਲਈ ਹੋਈ ਚੋਣ
ਲੋਕ ਸਭਾ ਦੀਆਂ ਚੋਣਾਂ ਵਿੱਚ ਅੰਮ੍ਰਿਤਪਾਲ ਅਤੇ ਸਰਬਜੀਤ ਖਾਲਸਾ ਦੇ ਜਿੱਤਣ ਤੋਂ ਬਾਅਦ ਪੰਜਾਬ ਵਿੱਚ ਇੱਕ ਨਵਾਂ ਸਿਆਸੀ ਮੋੜ ਆ ਗਿਆ ਸੀ ਜਿਸ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਵਿੱਚ ਹੁਣ ਇੱਕ ਵੱਖਰੇ ਪੰਥਕ ਧੜੇ ਦੀ ਲੋੜ ਮਹਿਸੂਸ ਹੋ ਰਹੀ ਹੈ। ਹਾਲਾਂਕਿ ਅਕਾਲੀ ਦਲ ਤੋਂ ਵੱਖਰਾ ਹੋਇਆ ਧੜਾ ਜੋ ਕਿ ਅਕਾਲੀ ਦਲ ਸੁਧਾਰ ਲਹਿਰ ਚਲਾ ਰਿਹਾ ਹੈ, ਉਨ੍ਹਾਂ ਵੱਲੋਂ ਵੀ ਬੈਠਕਾਂ ਦਾ ਦੌਰ ਚੱਲ ਰਿਹਾ ਹੈ, ਪਰ ਹਾਲੇ ਤੱਕ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਇਸ ਪਾਰਟੀ ਨੂੰ ਸਮਰਥਨ ਦੇਣਗੇ ਜਾਂ ਨਹੀਂ। ਪਰ, ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜਰੂਰ ਇਸ ਧੜੇ ਦਾ ਸਾਥ ਦੇਣ ਦੀ ਗੱਲ ਕੀਤੀ ਹੈ। ਹਾਲਾਂਕਿ ਉਨ੍ਹਾਂ ਦੇ ਵਿੱਚ ਵੀ ਹਾਲੇ ਇੱਕ ਮੱਤ ਨਹੀਂ ਹੈ।