Home >>Punjab

Punjab News: 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ

Punjab News: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ।

Advertisement
Punjab News: 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਜਲਦ ਹੀ ਭਰੀਆਂ ਜਾਣਗੀਆਂ
Manpreet Singh|Updated: Aug 19, 2024, 06:06 PM IST
Share

Punjab News: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਈ.ਸੀ.ਡੀ.ਸੀ.ਐਸ. ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਮਾਣਭੱਤੇ ਦੀ ਅਦਾਇਗੀ ਲਈ 68.95 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੇ ਹਿੱਤਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ, ਉੱਥੇ ਹੀ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਹਿੱਤਾਂ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਪਿਛਲੇ ਦਿਨੀ ਰੱਖੜੀ ਦੇ ਬਰਨਾਲਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3000 ਆਂਗਣਵਾੜੀ ਵਰਕਰਾਂ ਦੀਆਂ ਅਸਾਮੀਆਂ ਭਰਨ ਦੀ ਘੋਸ਼ਣਾ ਕੀਤੀ ਹੈ। ਉਨਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦੀ ਭਰਤੀ ਨਾਲ ਨਵੇਂ ਰੁਜ਼ਗਾਰ ਦੇ ਰਾਹ ਖੁੱਲਣਗੇ ਜੋ ਮਹਿਲਾਵਾਂ ਦੇ ਵੱਧ ਅਧਿਕਾਰਾਂ ਲਈ ਬੇਹੱਦ ਸਹਾਈ ਹੋਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2024 ਤੋਂ ਅਕਤੂਬਰ 2024 ਤੱਕ ਲਈ 68.95 ਕਰੋੜ ਰੁਪਏ ਦਾ ਬਜਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਲਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਨੂੰ 4.81 ਕਰੋੜ, ਬਠਿੰਡਾ ਨੂੰ 3.56 ਕਰੋੜ, ਬਰਨਾਲਾ ਨੂੰ 1.65 ਕਰੋੜ, ਫਤਿਹਗੜ੍ਹ ਸਾਹਿਬ ਨੂੰ 1.80 ਕਰੋੜ, ਫਰੀਦਕੋਟ ਨੂੰ 1.40 ਕਰੋੜ, ਫਿਰੋਜਪੁਰ ਨੂੰ 3.21 ਕਰੋੜ ਅਤੇ ਫਾਜਿਲਕਾ ਨੂੰ 2.74 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੀ ਗੁਰਦਾਸਪੁਰ ਨੂੰ 5.14 ਕਰੋੜ ਰੁਪਏ, ਹੁਸ਼ਿਆਪੁਰ ਨੂੰ 4.82 ਕਰੋੜ, ਜਲੰਧਰ 4.10, ਕਪੂਰਥਲਾ ਨੂੰ 2.26 ਕਰੋੜ, ਲੁਧਿਆਣਾ ਨੂੰ 5.97 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 2.28 ਕਰੋੜ ਰੁਪਏ, ਮੋਗਾ 2.47 ਕਰੋੜ ਰੁਪਏ, ਮਾਨਸਾ 2.14, ਪਠਾਨਕੋਟ ਨੂੰ 2.14 ਕਰੋੜ, ਪਟਿਆਲਾ ਨੂੰ 4.69 ਕਰੋੜ, ਰੂਪਨਗਰ ਨੂੰ 2.22 ਕਰੋੜ, ਐਸ.ਏ.ਐਸ ਨਗਰ 1.63 ਕਰੋੜ ਰੁਪਏ, ਸੰਗਰੂਰ ਤੇ ਮਲੇਰਕੋਟਲਾ ਨੂੰ 5.01 ਕਰੋੜ ਰੁਪਏ, ਐਸ.ਬੀ.ਐਸ. ਨਗਰ ਨੂੰ 1.97 ਕਰੋੜ ਅਤੇ ਤਰਨਤਾਰਨ ਨੂੰ 2.86 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਜਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸ਼ਣ ਟਰੈਕਰ ਤੇ ਡਾਟਾ ਅਪਡੇਟ ਕਰਨਾ ਯਕੀਨੀ ਬਣਾਇਆ ਜਾਵੇ।

Read More
{}{}