Punjab news: ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਮੋਹਾਲੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਨੇ 31 ਦਸੰਬਰ 2023 ਦੀ ਸ਼ਾਮ ਨੂੰ ਦੇਰ ਰਾਤ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਨਿਰਧਾਰਤ ਕੀਤਾ ਹੈ ਗਿਆ ਹੈ।
ਮੋਹਾਲੀ ਵਿੱਚ ਨਵੇਂ ਸਾਲ ਵਾਲੇ ਦਿਨ ਰਾਤ 1:00 ਵਜੇ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਰੇੜੀਆਂ ਫੜੀਆਂ ਅਤੇ ਦੁਕਾਨਾਂ ਬੰਦ ਕਰਨ ਦਾ ਹੁਕਮ ਜਾਰੀ ਕੀਤੇ ਹਨ। ਮੋਹਾਲੀ DC ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ
ਜ਼ਿਲ੍ਹੇ ਵਿੱਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ,ਦੁਕਾਨਾ, ਸੜਕ ਤੇ ਖੜੀਆਂ ਰੇੜੀਆ-ਫੜੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਮਿਤੀ 31-12-2023 / 01-01-2024 ਦੀ ਦਰਮਿਆਨੀ ਰਾਤ ਸਮਾਂ ਰਾਤ 1:00 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤੇ ਹਨ ਤਾਂ ਜੋ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ।