Home >>Punjab

Punjab News: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਲੂ ਉਤਪਾਦਕਾਂ ਨਾਲ ਕੀਤੀ ਮੀਟਿੰਗ

(Manoj Joshi): ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦ

Advertisement
Punjab News: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਆਲੂ ਉਤਪਾਦਕਾਂ ਨਾਲ ਕੀਤੀ ਮੀਟਿੰਗ
Manpreet Singh|Updated: Jan 11, 2024, 08:00 PM IST
Share

Punjab News:(Manoj Joshi): ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਆਲੂ ਪੁੱਟਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਮੰਗ 'ਤੇ ਹਮਦਰਦੀ ਨਾਲ ਹੁੰਗਾਰਾ ਭਰਦਿਆਂ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਸ਼ੈਲੇਂਦਰ ਕੌਰ ਨੂੰ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਿਆਪਕ ਯੋਜਨਾ ਉਲੀਕਣ ਦੇ ਨਿਰਦੇਸ਼ ਦਿੱਤੇ। ਅਤਿ-ਆਧੁਨਿਕ ਤਕਨਾਲੌਜੀ ਨੂੰ ਅਪਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਆਲੂਆਂ ਦੀ ਪੁਟਾਈ ਲਈ ਨਵੀਨਤਮ ਅਤੇ ਕੁਸ਼ਲ ਤਕਨੀਕਾਂ ਅਪਨਾਉਣ ਦੀ ਗੱਲ ਵੀ ਆਖੀ। ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਆਲੂ ਉਤਪਾਦਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।

ਆਲੂਆਂ ਲਈ ਧੋਗੜੀ ਇੰਡੋ ਡੱਚ ਸੈਂਟਰ ਫਾਰ ਐਕਸੀਲੈਂਸ ਵਿਖੇ ਡਿਜ਼ੀਜ਼ ਟੈਸਟਿੰਗ ਲੈਬ ਸਥਾਪਤ ਕਰਨ ਸਬੰਧੀ ਐਸੋਸੀਏਸ਼ਨ ਦੀ ਇੱਕ ਹੋਰ ਮੰਗ 'ਤੇ ਵਿਚਾਰ ਕਰਦਿਆਂ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਵਿਭਾਗ ਦੀ ਡਾਇਰੈਕਟਰ ਨੂੰ ਇਸ ਤਜਵੀਜ਼ ਦੀਆਂ ਸੰਭਾਵਨਾਵਾਂ ਬਾਰੇ ਚੰਗੀ ਤਰ੍ਹਾਂ ਘੋਖ ਕਰਨ ਲਈ ਕਿਹਾ। ਡਾਇਰੈਕਟਰ ਨੇ ਕਬੈਨਿਟ ਮੰਤਰੀ ਨੂੰ ਦੱਸਿਆ ਕਿ ਇਸ ਕੇਂਦਰ ਵਿੱਚ ਇੱਕ ਲੈਬ ਬਣਨ ਜਾ ਰਹੀ ਹੈ।

ਇਹ ਵੀ ਪੜ੍ਹੋ: Sukhbir vs Bhagwant news: ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਖ਼ਿਲਾਫ਼ ਠੋਕਿਆ ਮਾਨਹਾਨੀ ਦਾ ਦਾਅਵਾ

ਵਿਚਾਰ-ਵਟਾਂਦਰੇ ਦੌਰਾਨ ਆਲੂ ਉਤਪਾਦਕਾਂ ਨੇ ਦੱਸਿਆ ਕਿ ਆਲੂ ਦੇ ਬੀਜਾਂ ਰਾਹੀਂ ਹੋਣ ਵਾਲੀ ਆਮਦਨ ਕੁੱਲ ਅਰਥ-ਵਿਵਸਥਾ ਦਾ ਇੱਕ ਤਿਹਾਈ ਹਿੱਸਾ ਹੈ। ਆਲੂ ਉਤਪਾਦਕਾਂ ਨੇ ਆਲੂ ਦੇ ਬੀਜ ਵਾਲੇ ਖੇਤਰਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਲਈ ਆਖਿਆ, ਜਿਸ 'ਤੇ ਕੈਬਨਿਟ ਮੰਤਰੀ ਨੇ ਸਹਿਮਤੀ ਜਤਾਈ। ਉਨ੍ਹਾਂ ਦੱਸਿਆ ਕਿ ਆਲੂ ਦੇ ਨਕਲੀ ਬੀਜਾਂ ਦੀ ਸਪਲਾਈ, ਜਿਸ ਨਾਲ ਆਲੂ ਬੀਜ ਪ੍ਰਣਾਲੀ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਨੂੰ ਰੋਕਣ ਲਈ ਇੱਕ ਖਰੜਾ ਭੇਜਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਖੇਤੀ ਵਿਭਿੰਨਤਾ ਵੱਲੋਂ ਨੂੰ  ਪ੍ਰਰਿਤ ਕੀਤਾ ਜਾ ਰਿਹਾ ਹੈ। ਜੇਕਰ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਕੱਢ ਕੇ ਹੋਰ ਫ਼ਸਲ ਵੱਲ ਨੂੰ ਲੈਕੇ ਜਾਂਦੀ ਹੈ ਤਾਂ ਕਿਸਾਨਾਂ ਨੂੰ ਇਸ ਦਾ ਵੱਡਾ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ: Punjab News: ਹਾਈਕੋਰਟ ਨੇ ਡੇਰਾ ਬਿਆਸ ਸਮੇਤ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਨੋਟਿਸ ਕੀਤਾ ਜਾਰੀ

Read More
{}{}