Home >>Punjab

Punjab news: CM ਮਾਨ ਅਤੇ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਸੌਂਪਿਆ

Punjab news: ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ 'ਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ।

Advertisement
Punjab news: CM ਮਾਨ ਅਤੇ ਕੇਜਰੀਵਾਲ ਨੇ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਦਾ ਚੈੱਕ ਸੌਂਪਿਆ
Manoj Joshi|Updated: Dec 17, 2023, 07:41 PM IST
Share

Punjab news: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ।

ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ ਅਤੇ ਉਸ ਨੇ ਝਾਂਸੀ 'ਚ ਦੇਸ਼ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਦੇਸ਼ ਲਈ ਦਿੱਤੀ ਗਈ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੈ। ਕਮਾਊ ਪੁੱਤਰ ਸ਼ਹੀਦ ਹੋ ਗਿਆ, ਜਦੋਂ ਕਿ ਸ਼ਹੀਦ ਦੀ ਪਤਨੀ ਕੈਂਸਰ ਤੋਂ ਪੀੜਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨਵੱਲੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ ਹੈ, ਤਾਂ ਜੋ ਪੈਸੇ ਪਰਿਵਾਰ ਲਈ ਵਰਤਿਆ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਸ਼ਹੀਦ ਦੇ ਪਿਤਾ ਦਾ ਹੱਥ ਵੀ ਕੱਟਿਆ ਗਿਆ ਸੀ ਅਤੇ ਉਹ ਕੰਮ ਕਰਨ ਤੋਂ ਅਸਮਰੱਥ ਸਨ। ਇਸ ਮੌਕੇ ਸ਼ਹੀਦ ਅਮਰੀਕ ਸਿੰਘ ਦੇ ਪਿਤਾ ਅਤੇ ਚਾਚਾ ਵੱਲੋਂ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦਾ ਧੰਨਵਾਦ ਕੀਤਾ ਗਿਆ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਗਈ।

ਇਹ ਵੀ ਪੜ੍ਹੋ : Punjab News: 'ਡਬਲ ਇੰਜਣ' ਵਾਲੀ ਕੇਂਦਰ ਕੋਲ ਪੰਜਾਬ 'ਚ ਧਾਰਮਿਕ ਯਾਤਰਾ ਲਈ 'ਸਿੰਗਲ ਇੰਜਣ' ਵੀ ਨਹੀਂ-ਸੀਐਮ ਮਾਨ

ਦੱਸ ਦਈਏ ਕਿ ਸ਼ਹੀਦ ਨਾਇਕ ਅਮਰੀਕ ਸਿੰਘ ਪਿਛਲੇ 15 ਸਾਲਾਂ ਤੋਂ ਦੇਸ਼ ਦੀ ਰੱਖਿਆ ਲਈ ਫੌਜ ਵਿੱਚ ਸੇਵਾ ਨਿਭਾਅ ਰਹੇ ਸਨ, ਪਿੰਡ ਝੰਡੂਕੇ ਦਾ ਜਵਾਨ ਉੱਤਰ ਪ੍ਰਦੇਸ਼ ਦੇ ਝਾਂਸੀ ਜ਼ਿਲ੍ਹੇ ਵਿੱਚ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਸ਼ਹੀਦ ਹੋ ਗਿਆ ਸੀ। ਅਮਰੀਕ ਸਿੰਘ ਆਪਣੇ ਪਿੱਛੇ ਮਾਤਾ-ਪਿਤਾ, ਬੇਟੀ (3 ਸਾਲ), ਪੁੱਤਰ (1 ਸਾਲ) ਅਤੇ ਪਤਨੀ ਛੱਡ ਗਿਆ ਹੈ।

ਸ਼ਹੀਦ ਦੀ ਪਤਨੀ ਕੈਂਸਰ ਤੋਂ ਪੀੜਤ ਹੈ, ਅਤੇ ਪਿਤਾ ਅਪਾਹਜ ਹੈ ਅਤੇ ਬੱਚੇ ਛੋਟੇ ਹਨ।

ਇਹ ਵੀ ਪੜ੍ਹੋ : Crime News: ਡੀ.ਜੇ ਬੰਦ ਕਰਵਾਉਣ ਨੂੰ ਲੈ ਕੇ ਹੋਏ ਵਿਵਾਦ ਨੇ ਖੂਨੀ ਰੂਪ ਧਾਰਿਆ

Read More
{}{}