Shambhu Border: ਸ਼ੰਭੂ ਬਾਰਡਰ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ ਹੈ। ਪੰਜਾਬ ਪੁਲਿਸ ਵੱਲੋਂ ਮੋਰਚੇ ਵਾਲੇ ਥਾਂ ਉੱਤੇ ਪਹੁੰਚੇ ਕਿਸਾਨਾਂ ਨੂੰ ਮੋਰਚੇ ਵਾਲੀ ਥਾਂ ਤੋਂ ਪਿੱਛੇ ਹੱਟਣ ਦੀ ਬੇਨਤੀ ਕੀਤੀ ਗਈ। ਜਦੋਂ ਕਿਸਾਨ ਪਿੱਛੇ ਨਾ ਹਟੇ ਤਾਂ ਕਿਸਾਨਾਂ ਨੂੰ ਪੁਲਿਸ ਵੱਲੋਂ ਪਹਿਲਾਂ ਡਿਟੇਨ ਕਰ ਲਿਆ ਗਿਆ ਅਤੇ ਬਾਅਦ ਵਿੱਚ ਪੁਲਿਸ ਵੱਲੋਂ ਸਟੇਜ਼ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਮੋਰਚੇ ਉੱਤੇ ਮੌਜੂਦ ਕਿਸਾਨਾਂ ਵੱਲੋਂ ਪੰਜਾਬ ਪੁਲਿਸ ਵੱਲੋਂ ਵਿਰੋਧ ਕੀਤਾ ਗਿਆ।