ਬਠਿੰਡਾ: ਜਿੱਥੇ ਅੱਜ ਦੇਸ਼ ਭਰ ਵਿੱਚ ਦੇਸ਼ ਵਿਆਪੀ ਹੜਤਾਲ ਚੱਲ ਰਹੀ ਹੈ ਉੱਥੇ ਹੀ ਪੰਜਾਬ ਵਿੱਚ ਗੱਲ ਕਰੀਏ ਸਰਕਾਰੀ ਟਰਾਂਸਪੋਰਟ ਜਿਸ ਵਿੱਚ ਪੀਆਰਟੀਸੀ, ਪੰਜਾਬ ਰੋਡਵੇਜ ਤੇ ਕੱਚੇ ਮੁਲਾਜ਼ਮਾਂ ਵੱਲੋਂ 27 ਡਿਪੂਆਂ ਵਿੱਚ ਮੁਕੰਮਲ ਤਿੰਨ ਰੋਜ਼ਾ ਹੜਤਾਲ ਕਰ ਦਿੱਤੀ ਗਈ ਹੈ।
ਇਸ ਵਿੱਚ ਅੱਜ ਬਠਿੰਡਾ ਦੇ ਬੱਸ ਸਟੈਂਡ ਵਿੱਚ ਸਰਕਾਰੀ ਬੱਸਾਂ ਰੋਕ ਕੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਾਉਣ ਨੂੰ ਲੈ ਕੇ ਸਰਕਾਰ ਖਿਲਾਫ਼ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਵਿੱਚ ਆਗੂਆਂ ਨੇ ਦੱਸਿਆ ਕਿ ਉਨ੍ਹਾਂ ਨਾਲ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਜਲਦ ਹੀ ਉਨ੍ਹਾਂ ਪੱਕੇ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਠੇਕੇਦਾਰੀ ਸਿਸਟਮ ਬੰਦ ਕਰ ਦਿੱਤਾ ਜਾਵੇਗਾ ਪਰ ਪੰਜ ਵਾਰ ਉਨ੍ਹਾਂ ਨੂੰ ਮੁੱਖ ਮੰਤਰੀ ਵੱਲੋਂ ਮੀਟਿੰਗ ਲਈ ਸਮਾਂ ਦਿੱਤਾ ਪਰ ਹਰ ਵਾਰ ਮੀਟਿੰਗ ਉਤੇ ਨਹੀਂ ਆਉਂਦੇ ਤਾਂ ਹੁਣ ਅਸੀਂ 3 ਰੋਜ਼ਾ ਹੜਤਾਲ ਸ਼ੁਰੂ ਕੀਤੀ ਹੈ ਸਰਕਾਰ ਖਿਲਾਫ ਤਾਂ ਕਿ ਸਾਡੀਆਂ ਮੰਗਾਂ ਜੋ ਸਰਕਾਰ ਨੇ ਪਹਿਲਾਂ ਮੰਨੀਆਂ ਅਤੇ ਹੁਣ ਲਾਗੂ ਨਹੀਂ ਕਰ ਰਹੇ।
ਸਿਰਫ ਸਾਨੂੰ ਲਾਰਿਆਂ ਵਿੱਚ ਲਾਇਆ ਜਾ ਰਿਹਾ ਹੈ ਇਸ ਦਾ ਜਿੱਥੇ ਵੱਡੇ ਪੱਧਰ ਉਤੇ ਸਰਕਾਰ ਨੂੰ ਨੁਕਸਾਨ ਹੋਵੇਗਾ ਉੱਥੇ ਹੀ ਪ੍ਰਾਈਵੇਟ ਬੱਸਾਂ ਵਾਲਿਆਂ ਨੂੰ ਫਾਇਦਾ ਹੋਵੇਗਾ ਕਰੋੜਾਂ ਰੁਪਈਆਂ ਦਾ ਨੁਕਸਾਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਨੂੰ ਝੱਲਣਾ ਪਵੇਗਾ।
ਪਟਿਆਲਾ: ਪੀਆਰਟੀ ਵਿੱਚ ਕੱਚੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈਕੇ 3 ਦਿਨ ਦੀ ਹੜਤਾਲ ਉਤੇ ਚਲੇ ਗਏ। ਇਸ ਮੌਕੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਦੱਸਦੇ ਹੋਏ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਾਡੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਅਸੀਂ 3 ਦਿਨ ਦੀ ਹੜਤਾਲ ਕਰਾਂਗੇ।
ਇਸ ਹੜਤਾਲ ਦਾ ਸਭ ਤੋਂ ਵੱਧ ਅਸਰ ਦਿੱਲੀ, ਹਰਿਆਣਾ, ਹਿਮਾਚਲ, ਉਤਰਾਖੰਡ ਅਤੇ ਰਾਜਸਥਾਨ ਜਾਣ ਵਾਲੇ ਯਾਤਰੀਆਂ 'ਤੇ ਪਿਆ ਹੈ। ਹਾਲਾਂਕਿ ਕੁਝ ਬੱਸਾਂ ਪੱਕੇ ਮੁਲਾਜ਼ਮਾਂ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪਰ ਹਰੇਕ ਡਿਪੂ ਤੋਂ ਬਹੁਤ ਘੱਟ ਬੱਸਾਂ ਚੱਲ ਰਹੀਆਂ ਹਨ।
ਮੰਗਲਵਾਰ ਰਾਤ 12 ਵਜੇ ਤੋਂ ਪਹਿਲਾਂ ਹੀ ਬੱਸਾਂ ਦੀ ਆਵਾਜਾਈ ਘੱਟ ਗਈ ਸੀ, ਕਿਉਂਕਿ ਸ਼ਾਮ ਤੋਂ ਹੀ ਲੰਬੀ ਦੂਰੀ ਦੀਆਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ ਸਨ। ਹੜਤਾਲ ਕਾਰਨ, ਨਿੱਜੀ ਬੱਸ ਆਪਰੇਟਰਾਂ ਦੀ ਮੰਗ ਵਧ ਗਈ ਹੈ ਅਤੇ ਯਾਤਰੀਆਂ ਨੂੰ ਹਰਿਆਣਾ ਰੋਡਵੇਜ਼ ਅਤੇ ਹਿਮਾਚਲ ਬੱਸਾਂ 'ਤੇ ਨਿਰਭਰ ਕਰਨਾ ਪੈ ਰਿਹਾ ਹੈ। ਕਾਊਂਟਰਾਂ 'ਤੇ ਬੱਸਾਂ ਘੱਟ ਹੋਣ ਕਾਰਨ, ਯਾਤਰੀਆਂ ਨੂੰ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ।