Home >>Punjab

Punjab News: SC ਸਕਾਲਰਸ਼ਿਪ ਘੁਟਾਲੇ ਮਾਮਲੇ ਦੀ ਜਾਂਚ ਹੋਈ ਤੇਜ਼ ,ਵਿਜੀਲੈਂਸ ਵੱਲੋਂ ਜਲਦ ਹੋ ਸਕਦੀ ਐਫਆਈਆਰ

Punjab News: ਇਹ ਘੁਟਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਸਮੇਂ ਸਾਧੂ ਸਿੰਘ ਧਰਮਸੋਤ ਦੇ ਤਕਨੀਕੀ ਸਿੱਖਿਆ ਮੰਤਰੀ ਦੇ ਸਮੇਂ ਹੋਇਆ ਸੀ।  

Advertisement
Punjab News: SC ਸਕਾਲਰਸ਼ਿਪ ਘੁਟਾਲੇ ਮਾਮਲੇ ਦੀ ਜਾਂਚ ਹੋਈ ਤੇਜ਼ ,ਵਿਜੀਲੈਂਸ ਵੱਲੋਂ ਜਲਦ ਹੋ ਸਕਦੀ ਐਫਆਈਆਰ
Manoj Joshi|Updated: Nov 16, 2023, 12:25 PM IST
Share

Punjab News: ਕਾਂਗਰਸ ਸਰਕਾਰ ਦੌਰਾਨ ਹੋਏ ਅਨੁਸੂਚਿਤ ਜਾਤੀ ਵਿਦਿਆਰਥੀ ਸਕਾਲਰਸ਼ਿਪ ਘੁਟਾਲੇ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾ ਰਹੀ ਜਾਂਚ ਆਪਣੇ ਅੰਤਿਮ ਪੜਾਅ 'ਤੇ ਪਹੁੰਚ ਗਈ ਹੈ। ਇਸ ਜਾਂਚ ਨੂੰ ਲੈ ਕੇ ਵਿਜੀਲੈਂਸ ਬਿਊਰੋ ਆਉਣ ਵਾਲੇ ਸਮੇਂ 'ਚ ਐਫਆਈਆਰ ਦਰਜ ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ ਮਾਮਲੇ ਦੀ ਜਾਂਚ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਜੀਲੈਂਸ ਬਿਊਰੋ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ।

ਇਹ ਘੁਟਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੇ ਸਮੇਂ ਹੋਇਆ ਸੀ ਅਤੇ ਉਸ ਸਮੇਂ ਸਾਧੂ ਸਿੰਘ ਧਰਮਸੋਤ ਤਕਨੀਕੀ ਸਿੱਖਿਆ ਮੰਤਰੀ  ਸੀ।

ਇਹ ਵੀ ਪੜ੍ਹੋ: Jalandhar News: ਜਲੰਧਰ 'ਚ ਕਬਾੜੀ 'ਤੇ ਜਾਨਲੇਵਾ ਹਮਲਾ, ਵਿਅਕਤੀ ਦੀ ਹਾਲਤ ਨਾਜ਼ੁਕ

ਕਾਂਗਰਸ ਸਰਕਾਰ ਵੇਲੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਵੱਲੋਂ ਤਤਕਾਲੀ ਮੁੱਖ ਸਕੱਤਰ ਨੂੰ ਰਿਪੋਰਟ ਸੌਂਪੀ ਗਈ ਸੀ ਜਿਸ ਵਿੱਚ ਦੱਸਿਆ ਗਿਆ ਸੀ ਕਿ ਕਿਵੇਂ ਇਹ ਘੁਟਾਲਾ ਹੋਇਆ ਅਤੇ ਵੱਡੇ ਤਕਨੀਕੀ ਸਿੱਖਿਆ ਸੰਸਥਾਵਾਂ ਨੂੰ ਨਿਯਮਾਂ ਤੋਂ ਬਾਹਰ ਕਿਵੇਂ ਪੈਸਾ ਦਿੱਤਾ ਗਿਆ।

ਇਹ ਵੀ ਪੜ੍ਹੋ:  Amritsar News: 24 ਸਾਲਾ ਨੌਜਵਾਨ 'ਤੇ ਅਣਪਛਾਤਿਆਂ ਵੱਲੋਂ ਚੱਲੀਆਂ ਗੋਲੀਆਂ, ਘਟਨਾ CCTV ਵਿੱਚ ਕੈਦ
 

 

Read More
{}{}