Home >>Punjab

KAP Sinha News: ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇਏਪੀ ਸਿਨਹਾ ਨੇ ਜੇਪੀ ਨੱਢਾ ਕੋਲ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ

KAP Sinha News: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਵਿੱਚ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਫਰਟੀਲਾਈਜ਼ਰ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ।

Advertisement
KAP Sinha News: ਪੰਜਾਬ ਦੇ ਸਪੈਸ਼ਲ ਚੀਫ ਸੈਕਟਰੀ ਕੇਏਪੀ ਸਿਨਹਾ ਨੇ ਜੇਪੀ ਨੱਢਾ ਕੋਲ ਡੀਏਪੀ ਖਾਦ ਦੀ ਕਿੱਲਤ ਦਾ ਮੁੱਦਾ ਚੁੱਕਿਆ
Ravinder Singh|Updated: Aug 30, 2024, 06:48 PM IST
Share

KAP Sinha News: ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਵਿੱਚ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਫਰਟੀਲਾਈਜ਼ਰ ਮੰਤਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। ਪੰਜਾਬ ਵਿੱਚ ਡੀਏਪੀ ਖਾਦ ਦੀ ਆ ਰਹੀ ਸਮੱਸਿਆਵਾਂ ਨੂੰ ਲੈ ਕੇ ਇਹ ਮੁਲਾਕਾਤ ਕੀਤੀ ਗਈ ਸੀ।

ਹਾੜ੍ਹੀ ਦੇ ਸੀਜ਼ਨ ਵਿੱਚ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਲਈ 5.5 ਲੱਖ ਮੀਟ੍ਰਿਕ ਟਨ ਡੀ. ਏ. ਪੀ. ਖਾਦ ਦੀ ਜ਼ਰੂਰਤ ਹੁੰਦੀ ਹੈ। 1 ਜੁਲਾਈ ਤੱਕ ਕੇਂਦਰ ਵੱਲੋਂ ਸਿਰਫ਼ 40 ਹਜ਼ਾਰ ਮੀਟ੍ਰਿਕ ਟਨ ਡੀ. ਏ. ਪੀ. ਉਪਲੱਬਧ ਕਰਵਾਈ ਗਈ ਹੈ, ਜੋਕਿ 5.1 ਲੱਖ ਮੀਟ੍ਰਿਕ ਟਨ ਘੱਟ ਹੈ।

ਸਤੰਬਰ ਦੇ ਦੂਜੇ ਹਿੱਸੇ ਵਿਚ ਪਹਿਲਾਂ ਆਲੂ ਦੀ ਬਿਜਾਈ ਅਤੇ ਫਿਰ ਅਕਤੂਬਰ ਵਿਚ ਕਣਕ ਦੀ ਬਿਜਾਈ ਲਈ ਡੀਏਪੀ (ਡੀ-ਅਮੋਨੀਅਮ ਫਾਸਫੇਟ) ਜ਼ਰੂਰੀ ਹੈ। ਜੇਕਰ ਸਮਾਂ ਰਹਿੰਦੇ ਡੀਏਪੀ ਸਟਾਕ ਨੂੰ ਨਾ ਭਰਿਆ ਗਿਆ ਤਾਂ ਕਣਕ ਦੇ ਉਤਪਾਦਨ ਵਿੱਚ ਭਾਰੀ ਕਮੀ ਆ ਸਕਦੀ ਹੈ, ਜਿਸ ਨਾਲ ਆਰਥਿਕ ਅਤੇ ਸਮਾਜਿਕ ਨੁਕਸਾਨ ਹੋ ਸਕਦਾ ਹੈ। ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਸਮੱਸਿਆ ਨੂੰ ਲੈ ਕੇ ਜੇਪੀ.ਨੱਢਾ  ਨੂੰ ਪੱਤਰ ਲਿਖਿਆ ਹੈ। ਇਸ ਸਮੱਸਿਆ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਪੀ ਨੱਢਾ ਨੂੰ ਪੱਤਰ ਵੀ ਲਿਖਿਆ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਟੈਲੀਫ਼ੋਨ ਰਾਹੀਂ ਗੱਲਬਾਤ ਕਰਕੇ ਕੇਂਦਰੀ ਮੰਤਰੀ ਸ੍ਰੀ ਨੱਢਾ ਨੂੰ ਅਗਸਤ ਮਹੀਨੇ ਵਿੱਚ ਡੀ.ਏ.ਪੀ. ਖਾਦ ਦੀ ਅਲਾਟਮੈਂਟ ਦੇ ਮੁਕਾਬਲੇ ਘੱਟ ਸਪਲਾਈ ਬਾਰੇ ਜਾਣੂ ਕਰਵਾਉਣ ਉਪਰੰਤ ਅੱਜ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਕੇਂਦਰੀ ਮੰਤਰੀ ਨਾਲ ਗੱਲਬਾਤ ਕਰਨ ਲਈ ਟੀਮ ਦਿੱਲੀ ਗਈ।

ਇਸ ਮੁਲਾਕਾਤ ਦੌਰਾਨ, ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਮਾਰਕਫੈੱਡ ਦੇ ਸੀਨੀਅਰ ਅਧਿਕਾਰੀਆਂ ਨਾਲ, ਸ੍ਰੀ ਕੇ.ਏ.ਪੀ. ਸਿਨਹਾ ਨੇ ਹਾੜ੍ਹੀ ਸੀਜ਼ਨ 2024-25 ਲਈ ਸੂਬੇ ਦੀਆਂ ਖਾਦ ਸਬੰਧੀ ਜ਼ਰੂਰਤਾਂ 'ਤੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ 'ਤੇ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ ਲਗਭਗ 5.50 ਲੱਖ ਮੀਟ੍ਰਿਕ ਟਨ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਖਾਦ ਦੀ ਲੋੜ ਹੈ।

ਸੂਬੇ ਦੇ ਕਿਸਾਨਾਂ ਨੂੰ ਖਾਦਾਂ ਸਮੇਤ ਖੇਤੀ ਲਈ ਲੋੜੀਂਦੀ ਹੋਰ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਨਾਲ ਮੀਟਿੰਗ ਸਫ਼ਲ ਰਹੀ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਆਗਾਮੀ ਹਾੜ੍ਹੀ ਸੀਜ਼ਨ ਦੌਰਾਨ ਲੋੜੀਂਦੀ ਮਾਤਰਾ ਵਿੱਚ ਡੀਏਪੀ ਅਤੇ ਹੋਰ ਫਾਸਫੇਟਿਕ ਖਾਦਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਸਾਲ 2023-24 ਦੌਰਾਨ ਪੰਜਾਬ ਨੇ ਕੇਂਦਰੀ ਪੂਲ ਵਿੱਚ ਕਣਕ ਦਾ 46 ਫ਼ੀਸਦੀ ਹਿੱਸਾ ਪਾਇਆ ਹੈ ਅਤੇ ਇਸ ਸਾਲ ਕਣਕ ਦੀ ਵਧੇਰੇ ਪੈਦਾਵਾਰ ਨੂੰ ਵੇਖਦਿਆਂ ਭਾਰਤ ਸਰਕਾਰ ਨੇ ਹਾਲ ਹੀ ਵਿੱਚ ਕੀਤੀ ਜ਼ੋਨਲ ਕਾਨਫ਼ਰੰਸ ਦੌਰਾਨ ਹਾੜ੍ਹੀ ਸੀਜ਼ਨ 2024-25 ਲਈ ਪੰਜਾਬ ਸੂਬੇ ਨੂੰ 4.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ, 1.50 ਲੱਖ ਮੀਟ੍ਰਿਕ ਟਨ ਐਨ.ਪੀ.ਕੇ. (ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ੀਅਮ) ਅਤੇ 1.50 ਲੱਖ ਮੀਟ੍ਰਿਕ ਟਨ ਐਸ.ਐਸ.ਪੀ. (ਸਿੰਗਲ ਸੁਪਰਫਾਸਫੇਟ) ਖਾਦ ਦੀ ਐਲੋਕੇਸ਼ਨ ਕੀਤੀ ਹੈ।

ਇਹ ਵੀ ਪੜ੍ਹੋ : Jarnail Singh Bajwa: ਸੰਨੀ ਇਨਕਲੇਵ ਦੇ ਮਾਲਕ ਜਰਨੈਲ ਸਿੰਘ ਬਾਜਵਾ ਨੂੰ ਹਾਈ ਕੋਰਟ ਵਿੱਚ ਪੇਸ਼ ਕੀਤਾ ਗਿਆ, ਬੀਤੀ ਰਾਤ ਕੀਤਾ ਸੀ ਗ੍ਰਿਫ਼ਤਾਰ

ਕੇਏਪੀ ਸਿਨਹਾ ਨੇ ਦੱਸਿਆ ਕਿ ਕੇਂਦਰੀ ਮੰਤਰੀ ਜੇਪੀ ਨੱਢਾ ਨੇ ਭਰੋਸਾ ਦਿੱਤਾ ਹੈ ਕਿ ਡੀਏਪੀ ਖਾਦ ਅਤੇ ਹੋਰ ਫਾਸਫੇਟਿਕ ਖਾਦਾਂ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਗ ਅਨੁਸਾਰ ਅਗਲੇ ਦੋ ਮਹੀਨਿਆਂ ਵਿੱਚ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਖਾਦ ਦੀ ਸਪਲਾਈ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਵੰਡ ਖਾਦਾਂ ਸਬੰਧੀ ਸਾਡੇ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕਰੇਗੀ।

ਇਸ ਦੌਰਾਨ ਕੇਏਪੀ ਸਿਨਹਾ ਨੇ ਪੰਜਾਬ ਵਿੱਚ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਰਸਾਇਣ ਅਤੇ ਖਾਦ ਮੰਤਰਾਲੇ ਦੇ ਸਕੱਤਰ ਰਜਤ ਕੁਮਾਰ ਮਿਸ਼ਰਾ ਨਾਲ ਵੀ ਮੀਟਿੰਗ ਕੀਤੀ।

ਇਹ ਵੀ ਪੜ੍ਹੋ : Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਸਿੰਘ ਸਾਹਿਬਾਨਾਂ ਨੇ ਤਨਖਾਹੀਆ ਕਰਾਰ ਦਿੱਤਾ

Read More
{}{}