Home >>Punjab

Punjab Stubble Burning Update: ਪਰਾਲੀ ਸਾੜਨ ਦੇ ਪੰਜਾਬ 'ਚ ਹੁਣ ਤੱਕ 1348 ਕੇਸ ਆਏ ਸਾਹਮਣੇ; ਅੰਮ੍ਰਿਤਸਰ ਵਿੱਚ ਸਭ ਤੋਂ ਅੱਗੇ

Punjab Stubble Burning Case: ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਹੁਣ ਤੱਕ ਕੀਤੀ ਕਾਰਵਾਈ ਬਾਰੇ ਡਿਪਟੀ ਕਮਿਸ਼ਨਰਾਂ ਤੋਂ ਇੱਕ ਹਫ਼ਤੇ ਵਿੱਚ ਰਿਪੋਰਟ ਤਲਬ ਕੀਤੀ ਹੈ।  

Advertisement
Punjab Stubble Burning Update: ਪਰਾਲੀ ਸਾੜਨ ਦੇ ਪੰਜਾਬ 'ਚ ਹੁਣ ਤੱਕ 1348 ਕੇਸ ਆਏ ਸਾਹਮਣੇ; ਅੰਮ੍ਰਿਤਸਰ ਵਿੱਚ ਸਭ ਤੋਂ ਅੱਗੇ
Riya Bawa|Updated: Oct 19, 2024, 12:12 PM IST
Share

Punjab Stubble Burning Update: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ। ਹੁਣ ਕੁੱਲ ਕੇਸਾਂ ਦੀ ਗਿਣਤੀ 1348 ਹੋ ਗਈ ਹੈ। ਸ਼ੁੱਕਰਵਾਰ ਨੂੰ 59 ਨਵੇਂ ਮਾਮਲੇ ਸਾਹਮਣੇ ਆਏ। ਸਰਕਾਰ ਦੇ ਦਾਅਵਿਆਂ ਦੇ ਉਲਟ, ਇਸ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦੀ ਕੁੱਲ ਗਿਣਤੀ ਪਿਛਲੇ ਸਾਲ 2023 ਦਾ ਰਿਕਾਰਡ ਤੋੜਨ ਦੇ ਨੇੜੇ ਹੈ।

ਪਿਛਲੇ ਸਾਲ 15 ਸਤੰਬਰ ਤੋਂ ਹੁਣ ਤੱਕ ਪਰਾਲੀ ਸਾੜਨ ਦੇ ਕੁੱਲ ਮਾਮਲੇ 1407 ਤੱਕ ਪਹੁੰਚ ਗਏ ਹਨ। ਹਾਲਾਂਕਿ, ਸਾਲ 2022 ਵਿੱਚ ਇਸ ਸਮੇਂ ਦੌਰਾਨ, ਪਰਾਲੀ ਸਾੜਨ (Punjab Stubble Burning) ਦੇ 2189 ਮਾਮਲੇ ਸਾਹਮਣੇ ਆਏ ਹਨ। ਅੰਕੜਿਆਂ ਅਨੁਸਾਰ ਅੱਜ ਪੰਜਾਬ ਵਿੱਚ ਸਾਲ 2022 ਵਿੱਚ ਪਰਾਲੀ ਸਾੜਨ ਦੇ 342 ਅਤੇ ਸਾਲ 2023 ਵਿੱਚ 18 ਮਾਮਲੇ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ: Amritsar News: ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਇੱਕ ਵਿਅਕਤੀ ਵੱਲੋਂ ਮਾਰੀ ਗਈ ਜਾਣ ਬੁਝ ਕੇ ਛਾਲ

ਪਰਾਲੀ ਸਾੜਨ ਦੀ ਸਮੱਸਿਆ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਲਈ ਇਕੱਲੇ ਪੰਜਾਬ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਮਾਨ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਪਰਾਲੀ ਦਾ ਧੂੰਆਂ ਕਿਉਂ ਨਹੀਂ ਫੂਕਦੇ।

ਪਰਾਲੀ ਨੂੰ ਲਗਾਤਾਰ ਸਾੜਨ ਕਾਰਨ ਸ਼ੁੱਕਰਵਾਰ ਨੂੰ ਵੀ ਪੰਜਾਬ ਦੇ ਛੇ ਸ਼ਹਿਰਾਂ ਦਾ AQI ਯੈਲੋ ਜ਼ੋਨ ਵਿੱਚ ਰਿਹਾ ਇਨ੍ਹਾਂ ਵਿੱਚੋਂ ਮੰਡੀ ਗੋਬਿੰਦਗੜ੍ਹ ਵਿੱਚ ਸਭ ਤੋਂ ਵੱਧ 174 AQI ਦਰਜ ਕੀਤਾ ਗਿਆ, ਜਦੋਂ ਕਿ ਅੰਮ੍ਰਿਤਸਰ ਵਿੱਚ 154, ਬਠਿੰਡਾ ਵਿੱਚ 115, ਜਲੰਧਰ ਵਿੱਚ 110, ਖੰਨਾ ਵਿੱਚ 109 ਅਤੇ ਪਟਿਆਲਾ ਵਿੱਚ 114 ਰਿਕਾਰਡ ਕੀਤਾ ਗਿਆ। ਜਦਕਿ ਲੁਧਿਆਣਾ ਦਾ AQI 98 ਦਰਜ ਕੀਤਾ ਗਿਆ। ਇਹ AQI ਮੱਧਮ ਸ਼੍ਰੇਣੀ ਵਿੱਚ ਹੈ। ਡਾਕਟਰਾਂ ਦੇ ਅਨੁਸਾਰ, ਇਹ AQI ਸਾਹ ਲੈਣ ਵਿੱਚ ਸਮੱਸਿਆ ਦਾ ਕਾਰਨ ਬਣ ਸਕਦਾ ਹੈ, ਖਾਸ ਕਰਕੇ ਦਮੇ, ਫੇਫੜਿਆਂ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਲਈ।

ਇਹ ਵੀ ਪੜ੍ਹੋ:  Faridkot Firing Case: ਫਰੀਦਕੋਟ 'ਚ ਘਰ ਦੇ ਮਾਲਕ 'ਤੇ ਨੌਜਵਾਨ ਨੇ ਚਲਾਈਆਂ ਗੋਲੀਆਂ, ਪੀੜਤ ਦੀ ਜਾਨ ਬਾਲ- ਬਾਲ ਬਚੀ
 

ਸ਼ੁੱਕਰਵਾਰ ਨੂੰ ਪੰਜਾਬ ਵਿੱਚ ਪਰਾਲੀ ਸਾੜਨ ਦੇ 59 ਨਵੇਂ ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚੋਂ ਸਭ ਤੋਂ ਵੱਧ 13 ਪਟਿਆਲਾ ਜ਼ਿਲ੍ਹੇ ਦੇ ਸਨ। ਇਸ ਦੇ ਨਾਲ ਹੀ ਤਰਨਤਾਰਨ ਤੋਂ 11, ਸੰਗਰੂਰ ਤੋਂ ਸੱਤ, ਅੰਮ੍ਰਿਤਸਰ ਤੋਂ ਛੇ, ਬਠਿੰਡਾ ਤੋਂ ਇੱਕ, ਫਤਿਹਗੜ੍ਹ ਸਾਹਿਬ ਤੋਂ ਦੋ, ਫ਼ਿਰੋਜ਼ਪੁਰ ਤੋਂ ਪੰਜ, ਗੁਰਦਾਸਪੁਰ ਤੋਂ ਇੱਕ, ਜਲੰਧਰ ਤੋਂ ਦੋ, ਕਪੂਰਥਲਾ ਤੋਂ ਤਿੰਨ, ਲੁਧਿਆਣਾ ਤੋਂ ਦੋ, ਮਾਨਸਾ ਤੋਂ ਚਾਰ। ਮੋਗਾ ਤੋਂ ਇੱਕ, ਮੁਕਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ।

Read More
{}{}