Punjab Stubble Burning/ਸਾਧਨਾ ਦੀ ਰਿਪੋਰਟ: ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਪੰਜਾਬ 'ਚ ਝੋਨੇ ਨੂੰ ਕਟਣ ਤੋਂ ਬਾਅਦ ਕਿਸਾਨਾਂ ਦੁਆਰਾ ਰਹਿੰਦ ਖੂੰਹਦ ਨੂੰ ਖੇਤਾਂ 'ਚ ਸਾੜਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਜਿਸ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਨੇ ਇੱਕ ਵਾਰ ਫਿਰ ਹਵਾ ਪ੍ਰਦੂਸ਼ਣ ਦੇ ਖਤਰੇ ਨੂੰ ਵਧਾ ਦਿੱਤਾ ਹੈ। ਲੋਕਾਂ ਦੇ ਸਾਹ ਲੈਣ ਦੀ ਸਥਿਤੀ ਇਸ ਵੇਲੇ ਬਹੁਤ ਹੀ ਖ਼ਰਾਬ ਹੋ ਚੁੱਕੀ ਹੈ। ਸਿਰਫ਼ ਲੋਕਾਂ ਲਈ ਹੀ ਨਹੀਂ ਇਸ ਸਮੇਂ ਆਸਮਾਨ ਉੱਤੇ ਉੱਡਣ ਵਾਲੇ ਪਸ਼ੂ-ਪੰਛੀਆਂ ਦੀ ਸਥਿਤੀ ਵੀ ਬਹੁਤ ਖ਼ਰਾਬ ਚੱਲ ਰਹੀ ਹੈ।
ਅਪੀਲਾਂ ਦਾ ਕਿਸਾਨਾਂ 'ਤੇ ਕੋਈ ਵੱਡਾ ਅਸਰ ਨਹੀਂ
ਕਿਸਾਨਾਂ ਵੱਲੋਂ ਧਾਨ ਦੀ ਪਰਾਲੀ ਨੂੰ ਸਾੜਨ ਦਾ ਸਿਲਸਿਲਾ ਬੇਰੋਕ ਜਾਰੀ ਹੈ, ਹਾਲਾਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੜ- ਮੁੜ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਅਪੀਲਾਂ ਦਾ ਕਿਸਾਨਾਂ 'ਤੇ ਕੋਈ ਵੱਡਾ ਅਸਰ ਨਹੀਂ ਹੋਇਆ ਹੈ। ਪ੍ਰਸ਼ਾਸਨ ਨੇ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਦੀ ਤਿਆਰੀ ਕਰਦੇ ਹੋਏ ਵੱਖ-ਵੱਖ ਥਾਣਿਆਂ ਵਿੱਚ ਅਣਪਛਾਤੇ ਲੋਕਾਂ ਵਿਰੁੱਧ 22 ਮਾਮਲੇ ਦਰਜ ਕੀਤੇ ਹਨ। ਇਹ ਮਾਮਲੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਹੋਏ ਹਨ।
ਇਹ ਵੀ ਪੜ੍ਹੋ: Stubble Burning Case: 15 ਤੋਂ 19 ਤਾਰੀਕ ਤੱਕ ਪਰਾਲੀ ਸਾੜਨ ਦੇ 18 ਮਾਮਲੇ ਆਏ ਸਾਹਮਣੇ! ਕਿਸਾਨਾਂ ਨੂੰ ਜੁਰਮਾਨਾ ਲਾਉਣ ਦੇ ਆਦੇਸ਼
ਅਣਪਛਾਤੇ ਕਿਸਾਨਾਂ ਖਿਲਾਫ਼ 22 ਮਾਮਲੇ ਦਰਜ
ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ, ਹਾਲਾਂਕਿ ਪ੍ਰਸ਼ਾਸਨ ਵੱਲੋਂ ਵਾਰ ਵਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਕਿ ਕਿਸਾਨ ਇਸ ਪ੍ਰਕਿਰਿਆ ਨੂੰ ਰੋਕਣ। ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਦੇ ਨੁਕਸਾਨਾਂ ਦੇ ਬਾਵਜੂਦ ਕਿਸਾਨ ਇਸ ਰਵਾਇਤ ਨੂੰ ਜਾਰੀ ਰੱਖ ਰਹੇ ਹਨ। ਇਸ ਕਾਰਨ, ਫ਼ਿਰੋਜ਼ਪੁਰ ਪੁਲਿਸ ਨੇ ਵੱਖ- ਵੱਖ ਥਾਣਿਆਂ ਵਿੱਚ ਅਣਪਛਾਤੇ ਕਿਸਾਨਾਂ ਖਿਲਾਫ਼ 22 ਮਾਮਲੇ ਦਰਜ ਕੀਤੇ ਹਨ, ਜੋ ਕਿ ਹਵਾਈ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਸਖਤ ਕਦਮ ਹਨ।
ਲੋਕਾਂ ਵਿੱਚ ਸਾਹ ਸੰਬੰਧੀ ਬਿਮਾਰੀਆਂ
ਪਰਾਲੀ ਸਾੜਨ ਨਾਲ ਹਵਾ ਵਿੱਚ ਜ਼ਹਿਰੀਲੇ ਕਣ ਫੈਲ ਜਾਂਦੇ ਹਨ ਜਿਸ ਨਾਲ ਲੋਕਾਂ ਵਿੱਚ ਸਾਹ ਸੰਬੰਧੀ ਬਿਮਾਰੀਆਂ, ਅਸਥਮਾ, ਅਤੇ ਦਿਲ ਦੇ ਰੋਗ ਵਧਦੇ ਹਨ। ਪਰਾਲੀ ਸਾੜਨ ਨਾਲ ਮਿੱਟੀ ਦੀ ਖ਼ੁਰਾਕ ਵਾਲੀ ਪਰਤ ਨੁਕਸਾਨ ਪਾਉਂਦੀ ਹੈ, ਜੋ ਕਿ ਖੇਤੀ ਦੀ ਪੈਦਾਵਾਰ ਉੱਤੇ ਖ਼ਰਾਬ ਅਸਰ ਪਾਉਂਦੀ ਹੈ। ਐਲਰਜੀ, ਸਾਹ ਨਾਲੀ ਦਾ ਕੈਂਸਰ, ਗਲੇ ਦੀ ਖ਼ਰਾਬੀ, ਹਲਕਾ ਬੁਖ਼ਾਰ, ਸਿਰ ਦਰਦ, ਟਾਈਫਾਈਡ, ਫੇਫੜਿਆਂ 'ਚ ਨੁਕਸ, ਅੱਖਾਂ 'ਚ ਜਲਣ, ਚਮੜੀ 'ਤੇ ਖਾਰਸ਼ ਆਦਿ ਇਹ ਸਭ ਬੀਮਾਰੀਆ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ।