Punjab vs Haryana: ਬੀਬੀਐਮਬੀ ਦੇ ਤਾਜਾ ਵਿਵਾਦ ਦੇ ਮੱਦੇਨਜ਼ਰ ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਕਿਰਤੀ ਕਿਸਾਨ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ BBMB ਦੇ ਮੁੱਖ ਦਫ਼ਤਰ ਨੰਗਲ ਸਾਹਮਣੇ ਦੁਪਿਹਰ 12 ਵਜੇ ਤੋਂ ਲੈਕੇ 2 ਵਜੇ ਤੱਕ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਦੂਜੇ ਪਾਸੇ ਪੰਜਾਬ ਸਰਕਾਰ ਸੁਪਰੀਮ ਕੋਰਟ ਦਾ ਰੁਖ ਕਰੇਗੀ। ਏਜੀ ਅੱਜ ਹੀ ਸੁਪਰੀਮ ਕੋਰਟ ਵਿੱਚ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਲਈ ਪਟੀਸ਼ਨ ਪਾਉਣਗੇ। ਪੰਜਾਬ ਸਰਕਾਰ ਹਰਿਆਣਾ ਨੂੰ ਭਾਖੜਾ ਤੋਂ ਫਾਲਤੂ ਪਾਣੀ ਦੇਣ ਦਾ ਵਿਰੋਧ ਕਰ ਰਹੀ ਹੈ।
ਕਿਰਤੀ ਕਿਸਾਨ ਮੋਰਚਾ ਰੋਪੜ ਨੇ ਐਲਾਨ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੰਗਲ ਡੈਮ ਉੱਤੇ ਜਾ ਕੇ ਇਹ ਬਿਆਨ ਦਿੱਤਾ ਗਿਆ ਕਿ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਉੱਤੇ ਨਹੀਂ ਬੋਲ ਰਹੀਆਂ ਇਹ ਤਾਂ ਸਿਰਫ ਧਰਨੇ ਲਗਾਉਣ ਜੋਗੀਆਂ ਹਨ। ਇਸ ਲਈ 12 ਤਰੀਕ ਦਿਨ ਸੋਮਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਕਿਰਤੀ ਕਿਸਾਨ ਮੋਰਚਾ ਰੋਪੜ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸਾਂਝੇ ਰੂਪ ਵਿੱਚ ਬੀਬੀਐਮਬੀ ਦੇ ਮੁੱਖ ਦਫਤਰ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ। ਪੰਜਾਬ ਤੇ ਹਰਿਆਣਾ ਵਿੱਚ ਪਾਣੀ ਦਾ ਮੁੱਦਾ ਕਾਫੀ ਦਿਨਾਂ ਤੋਂ ਭਖ ਰਿਹਾ ਹੈ।
ਇਹ ਵੀ ਪੜ੍ਹੋ : India-Pakistan News: ਭਾਰਤ ਤੇ ਪਾਕਿਸਤਾਨ ਦੇ ਡੀਜੀਐਮਓ ਵਿਚਾਲੇ ਗੱਲਬਾਤ ਅੱਜ; ਸਰਹੱਦ ਉਤੇ ਹਾਲਾਤ ਆਮ ਵਾਂਗ
BBMB ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਹੁਣ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਚੁਣੌਤੀ ਦੇ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਮੁੜ ਤੋਂ ਐਕਸ਼ਨ ਵਿੱਚ ਆ ਗਈ ਹੈ। ਇਸ ਦੌਰਾਨ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁੜ ਵਿਚਾਰ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ 6 ਮਈ ਦੇ ਆਦੇਸ਼ ਨੂੰ ਗ਼ਲਤ ਦੱਸਿਆ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਇਸ਼ਾਰੇ ਉੱਤੇ BBMB ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਪੰਜਾਬ ਦਾ ਪਾਣੀ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Khanna News: ਫ਼ੌਜ ਖਿਲਾਫ਼ ਇਤਜ਼ਾਰਯੋਗ ਵੀਡੀਓ ਸ਼ੇਅਰ ਕਰਨ ਉਤੇ ਖੰਨਾ ਵਿੱਚ ਸਕੂਲ ਕਲਰਕ ਖ਼ਿਲਾਫ਼ ਵੱਡਾ ਐਕਸ਼ਨ