Home >>Punjab

Mansa News: ਪੰਜਾਬ ਦਾ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਦਿੱਤਾ ਜਾ ਸਕਦਾ : ਹਰਪਾਲ ਚੀਮਾ

Mansa News: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨ ਅਤੇ ਖੇਤੀ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਉਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦੇਵੇਗੀ।

Advertisement
Mansa News: ਪੰਜਾਬ ਦਾ ਪਾਣੀ ਕਿਸੇ ਵੀ ਸੂਬੇ ਨੂੰ ਨਹੀਂ ਦਿੱਤਾ ਜਾ ਸਕਦਾ : ਹਰਪਾਲ ਚੀਮਾ
Ravinder Singh|Updated: May 03, 2025, 02:05 PM IST
Share

Mansa News: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਿਸਾਨ ਅਤੇ ਖੇਤੀ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਉਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦੇਵੇਗੀ ਅਤੇ ਪੰਜਾਬ ਦੇ ਹਰ ਇੱਕ ਖੇਤ ਤੱਕ ਪਾਣੀ ਪਹੁੰਚਾਉਣ ਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਨਾਲ ਵਾਅਦਾ ਕੀਤਾ ਗਿਆ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮਾਨਸਾ ਵਿੱਚ ਪਹੁੰਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਤਹਿਤ ਅੱਜ ਮਾਨਸਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹੇ ਦੀਆਂ ਪੰਚਾਇਤਾਂ ਕਲੱਬਾਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਪੰਚਾਇਤਾਂ ਅਤੇ ਕਲੱਬਾਂ ਦੇ ਆਗੂਆਂ ਨੇ ਸਹੁੰ ਖਾਧੀ ਹੈ ਕਿ ਉਹ ਆਪਣੇ ਪਿੰਡ ਅਤੇ ਆਪਣੇ ਆਲੇ-ਦੁਆਲੇ ਨਸ਼ਾ ਨਹੀਂ ਰਹਿਣ ਦੇਣਗੇ ਅਤੇ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਲਈ ਜੋ ਸਰਕਾਰ ਵੱਲੋਂ ਮੁਹਿੰਮ ਚਲਾਈ ਗਈ ਹੈ ਉਸ ਮੁਹਿੰਮ ਦਾ ਪੂਰਾ ਸਮਰਥਨ ਕਰਨਗੇ।

ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦੇ ਹਨ ਉਨ੍ਹਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੂੰ ਨਸ਼ਾ ਛੱਡਣ ਲਈ ਹਰ ਤਰ੍ਹਾਂ ਦੀ ਸੁਵਿਧਾ ਉਪਲੱਧ ਕਰਵਾਈ ਜਾਵੇਗੀ ਅਤੇ ਜੇਕਰ ਕੋਈ ਰੁਜ਼ਗਾਰ ਕਰਨਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਿਲ ਵੀ ਬਣਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਵੱਲੋਂ ਲੜਾਈ ਛੇੜੀ ਗਈ ਹੈ ਅਤੇ ਹੁਣ ਉਹ ਯੁੱਧ ਵਿੱਚ ਤਬਦੀਲ ਹੋ ਗਏ ਹੈ ਤੇ ਇਸ ਯੁੱਧ ਨੂੰ ਪੰਜਾਬ ਸਰਕਾਰ ਜਿੱਤ ਕੇ ਰਹੇਗੀ। ਸਰਜੀਕਲ ਸਟਰਾਈਕ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਬਿਆਨ ਉਤੇ ਬੋਲਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਿਹੇ ਬਿਆਨ ਉਨ੍ਹਾਂ ਨੂੰ ਨਹੀਂ ਦੇਣਾ ਚਾਹੀਦੀ ਕਿਉਂਕਿ ਅੱਜ ਦੇਸ਼ ਦੇ ਨਾਲ ਹਰ ਕੋਈ ਖੜ੍ਹਾ ਹੈ ਤੇ ਉਨ੍ਹਾਂ ਨੂੰ ਵੀ ਇਸ ਦੇ ਵਿੱਚ ਆਪਣਾ ਸਾਥ ਦੇਣਾ ਚਾਹੀਦਾ ਹੈ।

ਇਸ ਦੌਰਾਨ ਉਨ੍ਹਾਂ ਨੇ ਪਾਣੀਆਂ ਦੇ ਮੁੱਦੇ ਉਤੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਕੋਲ ਭਾਖੜਾ ਮੈਨੇਜਮੈਂਟ ਬੋਰਡ ਵੱਲੋਂ ਜੋ ਵੀ ਬੋਰਡ ਬਣਾਇਆ ਗਿਆ ਹੈ ਉਸ ਤਹਿਤ ਹੀ ਹਰਿਆਣਾ ਨੂੰ ਪਾਣੀ ਦਿੱਤਾ ਜਾ ਚੁੱਕਾ ਹੈ ਅਤੇ ਪੰਜਾਬ ਦੇ ਕੋਲ ਹੁਣ ਵਾਧੂ ਪਾਣੀ ਨਹੀਂ ਜਿਸ ਲਈ ਉਨ੍ਹਾਂ ਨੇ ਕਿਹਾ ਕਿ ਅਸੀਂ ਮਨੁੱਖਤਾ ਨੂੰ ਦੇਖਦੇ ਹੋਏ ਅਤੇ ਭਾਈ ਘਨ੍ਹੱਈਆ ਦੇ ਵਾਰਿਸ ਹੋਣ ਦੇ ਚੱਲਦਿਆਂ ਪੀਣ ਲਈ ਪਾਣੀ ਦੇ ਸਕਦੇ ਹਾਂ ਪਰ ਹਰਿਆਣਾ ਦੇ ਜੋ ਮੰਤਰੀ ਵਿਵਾਦਤ ਬਿਆਨ ਦੇ ਰਹੇ ਹਨ। ਉਨ੍ਹਾਂ ਨੂੰ ਅਜਿਹੇ ਬਿਆਨ ਨਹੀਂ ਦੇਣੇ ਚਾਹੀਦੇ ਕਿਉਂਕਿ ਪੰਜਾਬ ਦੀ ਖੇਤੀ ਨੂੰ ਬਚਾਉਣ ਲਈ ਪੰਜਾਬ ਦੇ ਕਿਸਾਨ ਨੂੰ ਬਚਾਉਣ ਲਈ ਪੰਜਾਬ ਸਰਕਾਰ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਦਾ ਪਾਣੀ ਕਿਸੇ ਨੂੰ ਵੀ ਨਹੀਂ ਦਿੱਤਾ ਜਾ ਸਕਦਾ।

Read More
{}{}