Punjab Weather Update: ਪੰਜਾਬ ਵਿੱਚ ਲਗਾਤਾਰ ਬਦਲ ਰਹੇ ਮੌਸਮ ਕਾਰਨ ਤਾਪਮਾਨ ਵਧ ਰਿਹਾ ਜਿਸ ਕਾਰਨ ਗਰਮੀ ਦਾ ਪ੍ਰਕੋਪ ਵੀ ਵੱਧਦਾ ਜਾ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਭਾਗ ਦੇ ਵਿਗਿਆਨੀਆਂ ਨੇ ਜਾਣਕਾਰੀ ਦਿੱਤੀ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਪੱਛਮੀ ਚੱਕਰਵਾਤ ਦੇ ਚੱਲਦੇ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਪੰਜਾਬ ਵਿੱਚ ਗਰਮ ਹਵਾਵਾਂ ਦੇ ਨਾਲ ਨਾਲ ਕਈ ਥਾਵਾਂ ਉਤੇ ਹਲਕੀ ਬਾਰਿਸ਼ ਵੀ ਹੋ ਸਕਦੀ ਹੈ। ਯੂਨੀਵਰਸਿਟੀ ਦੀ ਮੌਸਮ ਵਿਭਾਗ ਦੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਤੋਂ ਤਾਪਮਾਨ ਥੋੜ੍ਹਾ ਘੱਟ ਹੋਇਆ ਹੈ ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮਾਹਿਰਾਂ ਨੇ ਕਿਸਾਨਾਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਕੀ ਉਹ ਝੋਨੇ ਦੀ ਪਨੀਰੀ ਦਾ ਧਿਆਨ ਰੱਖਣ ਤੇ ਸਮੇਂ-ਸਮੇਂ ਸਿਰ ਉਨ੍ਹਾਂ ਨੂੰ ਉਸਨੂੰ ਪਾਣੀ ਤੇ ਜੋ ਖਾਦਾਂ ਦੀ ਲੋੜ ਹੈ।
6 ਜੂਨ ਤੱਕ ਤਾਪਮਾਨ ਵਿੱਚ ਭਾਰੀ ਗਿਰਾਵਟ
ਪੰਜਾਬ 'ਚ 5-6 ਜੂਨ ਨੂੰ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।
ਅੰਮ੍ਰਿਤਸਰ- ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 2 ਡਿਗਰੀ ਡਿੱਗ ਕੇ 43.5 ਡਿਗਰੀ ਤੱਕ ਪਹੁੰਚ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਜਲੰਧਰ— ਐਤਵਾਰ ਸ਼ਾਮ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਫੀਸਦੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਦੇ ਬਾਵਜੂਦ ਤਾਪਮਾਨ 46 ਡਿਗਰੀ ਦੇ ਨੇੜੇ ਪਹੁੰਚਣ ਦੀ ਸੰਭਾਵਨਾ ਹੈ।
ਲੁਧਿਆਣਾ- ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਪੈਣ ਦੀ ਸੰਭਾਵਨਾ ਹੈ, ਪਰ ਤਾਪਮਾਨ 45 ਡਿਗਰੀ ਦੇ ਆਸਪਾਸ ਪਹੁੰਚਣ ਦੀ ਸੰਭਾਵਨਾ ਹੈ।
ਪਟਿਆਲਾ- ਕੱਲ੍ਹ ਵੱਧ ਤੋਂ ਵੱਧ ਤਾਪਮਾਨ 42.6 ਡਿਗਰੀ ਦਰਜ ਕੀਤਾ ਗਿਆ। ਅੱਜ ਮੀਂਹ ਦੀ ਚੇਤਾਵਨੀ ਹੈ। ਇਸ ਦੇ ਬਾਵਜੂਦ ਪੰਜਾਬ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦਾ ਅਨੁਮਾਨ ਹੈ।
ਮੋਹਾਲੀ—ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ ਸੀ। ਅੱਜ ਤਾਪਮਾਨ ਵਧਣ ਅਤੇ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Sheetal Angural Resigned: ਸਪੀਕਰ ਕੁਲਤਾਰ ਸੰਧਵਾ ਨੇ ਸ਼ੀਤਲ ਅੰਗੂਰਾਲ ਨੇ ਅਸਤੀਫਾ ਕੀਤਾ ਮਨਜ਼ੂਰ!